ਤਰਨ ਤਾਰਨ, 27 ਜਨਵਰੀ (ਹਰਿੰਦਰ ਸਿੰਘ)-ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਪਵਿੱਤਰ ਅਤੇ ਇਤਿਹਾਸਕ ਅਸਥਾਨ ਗੁਰਦੁਆਰਾ ਲਕੀਰ ਸਾਹਿਬ ਫਤਹਿਚੱਕ ਤਰਨ ਤਾਰਨ ਵਿਖੇ ਸੰਗਤ ਦੇ ਸਹਿਯੋਗ ਨਾਲ ਧੂੰਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ¢ ਗੁਰਦੁਆਰਾ ਸਾਹਿਬ ਵਿਖੇ ਪਰਸੋਂ ਰੋਜ਼ ਤੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ, ਜਿੰਨਾਂ ਦੇ ਭੋਗ ਮਿਤੀ 27 ਜਨਵਰੀ ਨੂੰ ਪਏ¢ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵੱਖ ਵੱਖ ਰਾਗੀ ਜਥਿਆਂ, ਜਿੰਨਾਂ ਵਿਚ ਬੀਬੀਆਂ ਦਾ ਕੀਰਤਨੀ ਜਥਾ ਗੁਰਦੁਆਰਾ ਲਕੀਰ ਸਾਹਿਬ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਲਕੀਰ ਸਾਹਿਬ, ਭਾਈ ਹੀਰਾ ਸਿੰਘ ਕੰਗ ਹਜ਼ੂਰੀ ਕਥਾਵਾਚਕ ਗੁਰਦੁਆਰਾ ਲਕੀਰ ਸਾਹਿਬ, ਭਾਈ ਗੁਰਪਾਲ ਸਿੰਘ ਰਬਾਬੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਭਾਈ ਗੁਰਦੇਵ ਸਿੰਘ ਆਸਟ੍ਰੇਲੀਆ ਕੀਰਤਨੀ ਜਥਾ, ਭਾਈ ਗੁਰਪ੍ਰੀਤ ਸਿੰਘ ਕਥਾਵਾਚਕ ਗੁਰਦੁਆਰਾ ਸ਼ਹੀਦਾਂ ਸਾਹਿਬ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਆਦਿ ਕੀਰਤਨੀ ਜਥਿਆਂ ਵਲੋਂ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਇਤਿਹਾਸ ਅਤੇ ਗੁਰਬਾਣੀ ਕੀਰਤਨ ਰਾਹੀਂ ਨਤਮਸਤਕ ਹੋਣ ਆਈ ਸੰਗਤ ਨੂੰ ਨਿਹਾਲ ਕੀਤਾ ¢ ਪਿੰਡਾਂ ਅਤੇ ਸ਼ਹਿਰ ਦੀ ਸੰਗਤ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਗੁਰਦੁਆਰਾ ਲਕੀਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਗੁਰੂ ਘਰ ਅੰਦਰ ਦੀਪਮਾਲਾ ਕੀਤੀ ¢ ਇਸ ਮÏਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਨੇ ਸਮੂਹ ਸੰਗਤ ਨੂੰ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ¢ ਇੰਨਾ ਸਮਾਗਮਾਂ ਦÏਰਾਨ ਸੰਗਤ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ¢ ਸਮਾਪਤੀ ਦÏਰਾਨ ਆਤਿਸ਼ਬਾਜੀ ਕੀਤੀ ਗਈ¢