27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਅਣਪਛਾਤਿਆਂ ਘਰ ਦੇ ਬਾਹਰ ਚਲਾਈਆਂ ਗੋਲੀਆਂ

Ad Position 21
No active advertisement
ਅਜੀਤ ਡੈਸਕ 29-01-2026
ਤਰਨ ਤਾਰਨ, 22 ਜਨਵਰੀ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਘਰ ਦੇ ਬਾਹਰ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਰਹਾਲੀ ਵਿਖੇ ਗੁਰਵਿੰਦਰ ਸਿੰਘ ਪੁੱਤਰ ਸੁਖਦਿਆਲ ਸਿੰਘ ਵਾਸੀ ਚੰਬਲ ਨੇ ਸ਼ਿਕਾਇਤ ਦਰਜ ਕਰਵਾਈ ਕਿ 26 ਜਨਵਰੀ ਨੂੰ ਰਾਤ ਪੌਣੇ 11 ਵਜੇ ਉਹ ਸਾਰਾ ਪਰਿਵਾਰ ਆਪਣੇ ਪਰਿਵਾਰ ਸਮੇਤ ਸੁੱਤਾ ਪਿਆ ਸੀ ਤਾਂ ਉਸ ਨੂੰ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਤਾਂ ਜਦੋਂ ਉਸ ਨੇ ਘਰ ਤੋਂ ਬਾਹਰ ਨਿਕਲ ਕੇ ਦੇਖਿਆ ਤਾਂ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸਦੇ ਘਰ ਦੇ ਬਾਹਰ ਗਲੀ ਵਿਚ ਮੌਜੂਦ ਸੀ, ਜਿਨ੍ਹਾਂ ਨੇ ਉਸ ਦੇ ਘਰ ਦੇ ਬਾਹਰ ਫਾਇਰ ਕੀਤੇ ਅਤੇ ਉਸ ਦੇ ਰੌਲਾ ਪਾਉਣ ਤੇ ਤਿੰਨੇ ਅਣਪਛਾਤੇ ਵਿਅਕਤੀ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਫਰਾਰ ਹੋ ਗਏ | ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਸੇਵਕ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਤਿੰਨ ਅਣਪਛਾਤੇ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ <br/> ਅਗਲੀ ਖ਼ਬਰ ਸਮਾਜਿਕ ਬੁਰਾਈਆਂ ਖ਼ਿਲਾਫ਼ ਚੰਗੇ ਲੋਕਾਂ ਦਾ ਅੱਗੇ ਆਉਣਾ ਸਮੇਂ ਦੀ ਮੁੱਖ ਲੋੜ-ਪ੍ਰੋ. ਕੋਟ <br/>
Ad Position 24