ਝਬਾਲ, 28 ਜਨਵਰੀ (ਸੁਖਦੇਵ ਸਿੰਘ)-ਚਾਈਨਾਂ ਡੋਰ ਨਾਲ ਆਏ ਦਿਨ ਵਾਪਰ ਰਹੇ ਦਰਦਨਾਕ ਹਾਦਸਿਆਂ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਮੁੰਡਾਪਿੰਡ ਅਤੇ ਸੱਕਤਰ ਦਲਜੀਤ ਸਿੰਘ ਐਮਾ ਨੇ ਕਿਹਾ ਕਿ ਭਾਵੇਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਚਾਈਨਾਂ ਡੋਰ ਨੂੰ ਵੇਚਣ 'ਤੇ ਸਖ਼ਤ ਕਾਰਵਾਈ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇਨ੍ਹਾਂ ਦਾਅਵਿਆਂ ਦੇ ਬਾਵਜੂਦ ਵੀ ਕੁਝ ਦੁਕਾਨਦਾਰ ਧੜੱਲੇ ਨਾਲ ਬਲੈਕ ਵਿਚ ਡੋਰ ਵੇਚ ਰਹੇ ਹਨ, ਜਿਸ ਨਾਲ ਆਏ ਦਿਨ ਲੋਕ ਇਸ ਡੋਰ ਦੀ ਚਪੇਟ ਵਿਚ ਆਉਣ ਨਾਲ ਮੌਤ ਦੇ ਮੂੰਹ ਵਿਚ ਜਾ ਰਹੇ ਹਨ ਅਤੇ ਕਈ ਜ਼ਖ਼ਮੀ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ 15 ਸਾਲ ਦੇ ਬੱਚੇ ਤਰਨਜੋਤ ਸਿੰਘ ਅਤੇ ਮਹਿਲਾ ਸਰਬਜੀਤ ਕੌਰ ਦੀ ਇਸ ਡੋਰ ਦੀ ਲਪੇਟ ਵਿਚ ਆਉਣ ਨਾਲ ਹੋਈ ਮੌਤ ਹੋ ਗਈ ਸੀ | ਉਨ੍ਹਾਂ ਨੇ ਚਾਈਨਾ ਡੋਰ ਵੇਚਣ ਤੇ ਖਰੀਦਣ ਵਾਲੇ ਪਤੰਗਬਾਜਾਂ ਖਿਲਾਫ਼ ਵੀ ਕਾਰਵਾਈ ਕਰਨ ਦੀ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ | ਉਨ੍ਹਾਂ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਚਾਈਨਾ ਡੋਰ ਦੀ ਵਿਕਰੀ ਕਰਨ ਵਾਲਿਆਂ ਨੂੰ ਕਾਬੂ ਕਰਨ, ਪਤੰਗਾਂ ਅਤੇ ਡੋਰ ਵੇਚਣ ਵਾਲੀਆਂ ਦੁਕਾਨਾਂ ਉਪਰ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ , ਤਾਂ ਜੋ ਅੱਗੇ ਤੋਂ ਕੋਈ ਅਣਸੁਖਾਵੀਂ ਘਟਨਾ ਨਾ ਹੋ ਸਕੇ |
ਚਾਈਨਾ ਡੋਰ ਵੇਚਣ ਵਾਲਿਆਂ ਦੇ ਨਾਲ ਖਰੀਦਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਹੋਵੇ-ਮੁੰਡਾਪਿੰਡ, ਦਲਜੀਤ ਐਮਾ <br/>
ਸਕੱਤਰ ਦਲਜੀਤ ਸਿੰਘ ਐਮਾ ਅਤੇ ਪ੍ਰਧਾਨ ਪਰਮਜੀਤ ਸਿੰਘ ਮੁੰਡਾਪਿੰਡ<br/>
29-01-2026