27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਗਣਤੰਤਰ ਦਿਵਸ ਮਨਾਇਆ <br/>

Ad Position 21
No active advertisement
ਤਰਨ ਤਾਰਨ ਭਾਜਪਾ ਮੁੱਖ ਦਫ਼ਤਰ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਹੋਰ ਪਾਰਟੀ ਆਗੂ | <br/> 29-01-2026
ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਜਪਾ ਆਪਣੇ ਸਮੁੱਚੇ ਵਰਕਰਾਂ ਵਿਚ ਆਜ਼ਾਦੀ ਦਿਵਸ ਮੌਕੇ ਦੇਸ਼ ਨਿਵਾਸੀਆਂ ਨੂੰ ਵਧਾਈ ਦਿੰਦੀ ਹੈ, ਇਸਦੇ ਚੱਲਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਮੁੱਖ ਦਫਤਰ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵਲੋਂ ਸਮੁੱਚੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੌਜੂਦਗੀ ਵਿੱਚ ਤਿਰੰਗਾ ਝੰਡਾ ਲਹਿਰਾ ਕੇ ਰਾਸ਼ਟਰੀ ਗੀਤ ਦਾ ਗੁਨਗਾਨ ਕੀਤਾ ਅਤੇ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਸੂਰਬੀਰਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨਾਂ ਨੂੰ ਨਮਨ ਕੀਤਾ | ਤਿਰੰਗਾ ਝੰਡਾ ਲਹਿਰਾਉਣ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਨੇ ਬੜੇ ਹੀ ਸਤਿਕਾਰ ਨਾਲ ਆਪਣੀ ਸਲਾਮੀ ਦਿੱਤੀ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸਾਰੇ ਹੀ ਪਹੁੰਚੇ ਹੋਏ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਦੇਸ਼ ਪ੍ਰਤੀ ਪਿਆਰ, ਮਾਣ ਸਤਿਕਾਰ ਕਾਇਮ ਰੱਖਣ ਅਤੇ ਲੋਕ ਸੇਵਾ ਦੀ ਮਨਸ਼ਾ ਨਾਲ ਸਮਾਜਿਕ ਤੌਰ ਤੇ ਇਕ ਦੂਸਰੇ ਦੇ ਵਧ ਤੋਂ ਵਧ ਕੰਮ ਆਉਣਾ ਚਾਹੀਦਾ ਹੈ ਅਤੇ ਦੇਸ਼ ਦੀ ਸੁਰੱਖਿਆ ਲਈ ਦਿਨ ਰਾਤ ਸਰਹੱਦਾਂ ਤੇ ਰਾਖੀ ਕਰਨ ਵਾਲੇ ਫੌਜੀ ਜਵਾਨਾਂ ਅਤੇ ਉਨਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਰੱਖਣੀ ਚਾਹੀਦੀ ਹੈ | ਇਸ ਤੋਂ ਬਾਅਦ ਸਮੁੱਚੇ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਨਮਾਨ ਸਹਿਤ ਤਿਰੰਗੇ ਝੰਡੇ ਲਹਿਰਾਉਦਿਆਂ ਤਿਰੰਗਾ ਯਾਤਰਾ ਵੀ ਕੱਢ ਕੇ ਦੇਸ਼ ਨਿਵਾਸੀਆਂ ਨੂੰ ਏਕਤਾ ਅਮਨ ਸ਼ਾਂਤੀ ਅਤੇ ਭਾਈਚਾਰਕ ਸਦਭਾਵਨਾ ਬਣਾਈ ਰੱਖਣ ਦਾ ਸੁਨੇਹਾ ਦਿੱਤਾ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ, ਜਨਰਲ ਸਕੱਤਰ ਸੁਰਜੀਤ ਸਿੰਘ ਸਾਗਰ, ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ, ਮੀਤ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭੁੱਲਰ, ਮੀਤ ਪ੍ਰਧਾਨ ਐਡਵੋਕੇਟ ਜਸਕਰਨ ਸਿੰਘ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਐੱਸ.ਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਾਪੂਈ, ਡਾ. ਨਿਰਮਲ ਸਿੰਘ, ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ, ਸ਼ਹਿਰੀ ਪ੍ਰਧਾਨ ਰੋਹਿਤ ਸ਼ਰਮਾ, ਸਰਕਲ ਪ੍ਰਧਾਨ ਸਾਹਿਬ ਸਿੰਘ, ਸਰਕਲ ਪ੍ਰਧਾਨ ਦਿਲਬਾਗ ਸਿੰਘ, ਸਰਕਲ ਪ੍ਰਧਾਨ ਗੌਰਵ ਦੇਵਗਨ, ਸਰਕਲ ਪ੍ਰਧਾਨ ਮੇਹਰ ਸਿੰਘ, ਸਰਕਲ ਪ੍ਰਧਾਨ ਜਥੇਦਾਰ ਖੁਸ਼ਪਿੰਦਰ ਸਿੰਘ, ਸਰਕਲ ਪ੍ਰਧਾਨ ਵਿਜੇ ਵਿਨਾਇਕ, ਮਾਸਟਰ ਬਲਦੇਵ ਸਿੰਘ, ਦਲਜਿੰਦਰ ਸਿੰਘ ਖਾਲਸਾ, ਚਰਨਜੀਤ ਸਿੰਘ ਖਾਲਸਾ, ਡਾ. ਸੁਖਵੰਤ ਸਿੰਘ, ਜੱਸਾ ਸਿੰਘ ਪੰਜਵੜ, ਬਲਜਿੰਦਰ ਸਿੰਘ ਚੀਮਾ, ਸਾਬਕਾ ਸਰਪੰਚ ਸੁਖਦੇਵ ਸਿੰਘ, ਗੁਰਮੀਤ ਸਿੰਘ, ਜਸਕਰਨ ਨਈਅਰ, ਸੋਨੂ ਮੂਸੇ, ਲੱਕੀ ਜੋਸ਼ੀ, ਬਾਬਾ ਸਰਵਨ ਸਿੰਘ ਮਾਲਚੱਕ, ਸਵਰਨ ਸਿੰਘ ਸੋਨੂ, ਹਰਜਿੰਦਰ ਸਿੰਘ ਪੱਧਰੀ, ਕਾਲਾ ਸੋਹਲ, ਰਣਜੀਤ ਸਿੰਘ ਗੱਗਬੂਹਾ, ਕਰਮਜੀਤ ਸਿੰਘ ਗੱਗੋਬੂਹਾ, ਕਨਵਰਦੀਪ ਸਿੰਘ ਸਿੱਧਵਾਂ, ਗੁਰਜੰਟ ਸਿੰਘ ਨੂਰਪੁਰ, ਗੁਰਸੇਵਕ ਸਿੰਘ ਭੁੱਚਰ, ਜਗਜੀਤ ਸਿੰਘ ਕੋਟ ਧਰਮਚੰਦ, ਮਨਜੀਤ ਸਿੰਘ ਚੂਸਲੇਵੜ, ਬਲਦੇਵ ਮਸੀਹ ਭੋਜੀਆਂ, ਹਰਪਾਲ ਸਿੰਘ ਗੰਡੀਵਿੰਡ, ਸੋਨਾ ਭੁੱਚਰ, ਬਾਬਾ ਹਰਜੀਤ ਸਿੰਘ ਦੀਨੇਵਾਲ ਤੋਂ ਇਲਾਵਾ ਜਿਲਾ ਤਰਨਤਾਰਨ ਦੇ ਵੱਖ ਵੱਖ ਪਿੰਡਾਂ ਪਾਰਟੀ ਵਰਕਰਾਂ ਨੇ ਵੱਧ ਚੜ ਕੇ ਸ਼ਿਰਕਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਦੇਸ਼ ਦਾ 77ਵਾਂ ਗਣਤੰਤਰ ਦਿਵਸ ਖੇਡ ਸਟੇਡੀਅਮ ਪੱਟੀ ਧੂਮਧਾਮ ਨਾਲ ਮਨਾਇਆ <br/> ਅਗਲੀ ਖ਼ਬਰ ਮਾਂ ਸਰਸਵਤੀ ਜੀ ਦੀ ਪੂਜਾ ਉਪਰੰਤ ਬਸੰਤ ਪੰਚਮੀ ਸਮਾਰੋਹ ਕਰਵਾਇਆ
Ad Position 24