27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਦੇਸ਼ ਦਾ 77ਵਾਂ ਗਣਤੰਤਰ ਦਿਵਸ ਖੇਡ ਸਟੇਡੀਅਮ ਪੱਟੀ ਧੂਮਧਾਮ ਨਾਲ ਮਨਾਇਆ <br/>

Ad Position 21
No active advertisement
ਖੇਡ ਸਟੇਡੀਅਮ ਵਿਚ ਸਨਮਾਨ ਕਰਦੇ ਹੋਏ ਐੱਸ.ਡੀ.ਐੱਮ. ਸਿਮਰਨਜੀਤ ਸਿੰਘ, ਡੀ.ਐੱਸ.ਪੀ. ਜਗਬੀਰ ਸਿੰਘ, ਚੇਅਰਮੈਨ ਦਿਲਬਾਗ ਸਿੰਘ ਪੀਏ | ਤਸਵੀਰ : ਕਾਲੇਕੇ <br/> 29-01-2026
ਪੱਟੀ, 28 ਜਨਵਰੀ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਦੇਸ਼ ਦਾ 77ਵਾਂ ਗਣਤੰਤਰ ਦਿਵਸ ਸਮਾਰੋਹ ਸਰਕਾਰੀ ਸਮਾਗਮ ਦੌਰਾਨ ਸਰਕਾਰੀ ਸੈਕੰਡਰੀ ਸਕੂਲ ਪੱਟੀ ਦੇ ਖੇਡ ਮੈਦਾਨ ਵਿਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਸਿਮਰਨਜੀਤ ਸਿੰਘ ਐੱਸ.ਡੀ.ਐੱਮ. ਪੱਟੀ ਅਦਾ ਕੀਤੀ | ਇਸ ਮੌਕੇ ਐੱਸ.ਡੀ.ਐੱਮ. ਪੱਟੀ ਵਲੋਂ ਮਾਰਚ ਪਰੇਡ ਤੋਂ ਸਲਾਮੀ ਲਈ ਗਈ | ਜਿਸ ਦੀ ਅਗਵਾਈ ਏ.ਐੱਸ.ਆਈ. ਸਲਵਿੰਦਰ ਸਿੰਘ ਲੱਧੂ ਵਲੋਂ ਕੀਤੀ ਗਈ | ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ ਪੀਏ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਦੇ ਨਾਲ ਹੀ ਡਾਕਟਰ ਸੁਦਰਸਨ ਤ੍ਰੇਹਨ ਪਾਰਕ ਅਤੇ ਨਗਰ ਕੌਂਸਲ ਪੱਟੀ ਵਿਖੇ ਵੀ ਨਗਰ ਕੌਂਸਲ ਦੇ ਪ੍ਰਧਾਨ ਬੀਬੀ ਲਖਬੀਰ ਕੌਰ ਭੁੱਲਰ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਸਰਕਾਰੀ ਸੈਕੰਡਰੀ ਸਕੂਲ ਪੱਟੀ ਵਿਖੇ ਐੱਸ.ਡੀ.ਐੱਮ. ਪੱਟੀ ਸਿਮਰਨਜੀਤ ਸਿੰਘ ਨੇ 77ਵੇਂ ਗਣਤੰਤਰ ਦਿਵਸ ਮੌਕੇ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆ ਵਿੱਚ ਸਭ ਤੋਂ ਵੱਡੀ ਜ਼ਮਹੂਰੀਅਤ ਹੋਣ ਦਾ ਮਾਣ ਹਾਸਲ ਹੈ | ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ | ਉਨ੍ਹਾਂ ਦੇਸ਼-ਵਿਦੇਸ਼ ਵਿਚ ਵੱਸਦੇ ਸਾਰੇ ਭਾਰਤੀਆਂ ਖ਼ਾਸ ਤੌਰ 'ਤੇ ਪੰਜਾਬੀਆਂ ਨੂੰ ਗਣਤੰਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਸਾਡੇ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਅਸੀਂ ਅੱਜ ਦੇ ਮਹਾਨ ਦਿਹਾੜੇ ਨੂੰ ਮਨਾਉਣ ਦੇ ਯੋਗ ਹੋਏ ਹਾਂ | ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ | ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ ਪੀ.ਏ. ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਸ਼ਾਸਨਕਾਲ ਦੇ ਪਿਛਲੇ 4 ਸਾਲਾਂ ਦੌਰਾਨ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਅਤੇ ਸੂਬੇ ਨੂੰ ਖੁਸ਼ਹਾਲ ਪੰਜਾਬ ਵਿਚ ਬਦਲਣ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੀ ਪੁਰਜ਼ੋਰ ਸਫ਼ਲਤਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ 'ਗੈਂਗਸਟਰਾਂ ਤੇ ਵਾਰ' ਮੁਹਿੰਮ ਤਹਿਤ ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਜੰਗ ਆਰੰਭ ਦਿੱਤੀ ਹੈ | ਇਸ ਮੌਕੇ ਜਗਬੀਰ ਸਿੰਘ ਡੀ.ਐੱਸ.ਪੀ. ਪੱਟੀ, ਅਮਿ੍ਤਪਾਲ ਕੌਰ ਤਹਿਸੀਲਦਾਰ ਪੱਟੀ, ਅਕਵਿੰਦਰ ਕੌਰ ਨਾਇਬ ਤਹਿਸੀਲਦਾਰ ਹਰੀਕੇ, ਵਰਿੰਦਰਜੀਤ ਸਿੰਘ ਹੀਰਾ ਭੁੱਲਰ, ਇੰਸ. ਕਵਲਜੀਤ ਰਾਏ ਥਾਣਾ ਮੁੱਖੀ ਪੱਟੀ, ਭੁਪਿੰਦਰ ਸਿੰਘ ਖੇਤੀਬਾੜੀ ਅਫਸਰ, ਡਾ.ਨੀਤੂ ਸੀਨੀਅਰ ਮੈਡੀਕਲ ਅਫਸਰ ਘਰਿਆਲਾ, ਪਿ੍ੰਸੀਪਲ ਓਾਕਾਰ ਸਿੰਘ, ਸੁਖਦੇਵ ਰਾਜ ਸ਼ਰਮਾ, ਸੁਖਜੀਤ ਸਿੰਘ ਮੰਡ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਵਾਇਸ ਮੀਡੀਆ ਇੰਚਾਰਜ ਮੋਹਿਤ ਅਰੋੜਾ ਪੱਟੀ, ਐਡਵੋਕੇਟ ਮਨਦੀਪ ਸਿੰਘ ਭੁੱਲਰ ਪ੍ਰਧਾਨ ਲੀਗਲ ਸੈੱਲ, ਕੌਂਸਲਰ ਕਮਲ ਕੁਮਾਰ, ਕੌਂਸਲਰ ਹਰਜਿੰਦਰ ਸਿੰਘ ਪੱਪੂ, ਬਲਾਕ ਪ੍ਰਧਾਨ ਰਾਜਨਪ੍ਰੀਤ ਸਿੰਘ ਸੱਗੂ, ਬਲਾਕ ਪ੍ਰਧਾਨ ਵਿਨੋਦ ਕੁਮਾਰ ਖੰਨਾ, ਮਨਜੀਤ ਸਿੰਘ ਬੱਠੇਭੈਣੀ, ਸੂਰਜ ਕੁਮਾਰ, ਗੁਰਚੇਤ ਬਰਾੜ, ਵਰੁਣ ਕੁਮਾਰ ਮਲਕੀਅਤ ਸਿੰਘ ਮੱਲੂ, ਬਿੱਲਾ ਜੋਸਨ ਮੇਜਰ ਸਿੰਘ ਸਿੰਘ ਆਦੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 6 ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ 'ਸਾਡੇ ਬਜ਼ੁਰਗ, ਸਾਡਾ ਮਾਣ' ਤਹਿਤ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ <br/> ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਗਣਤੰਤਰ ਦਿਵਸ ਮਨਾਇਆ <br/>
Ad Position 24