27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

6 ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ 'ਸਾਡੇ ਬਜ਼ੁਰਗ, ਸਾਡਾ ਮਾਣ' ਤਹਿਤ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ <br/>

Ad Position 21
No active advertisement
ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਸਹਾਇਕ ਕਮਿਸ਼ਨਰ (ਜਨਰਲ) ਡਾ. ਕਰਵਵੀਰ ਸਿੰਘ | <br/> 29-01-2026
ਤਰਨ ਤਾਰਨ, 28 ਜਨਵਰੀ (ਹਰਿੰਦਰ ਸਿੰਘ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਤਹਿਤ ਸੀਨੀਅਰ ਸੀਟੀਜ਼ਨ ਦੀ ਭਲਾਈ ਸਬੰਧੀ ਇਕ ਵਿਸ਼ੇਸ਼ ਕੈਂਪ 6 ਫਰਵਰੀ ਸਵੇਰੇ 10 ਵਜੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲਗਾਇਆ ਜਾਵੇਗਾ | 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਤਹਿਤ ਲੱਗਣ ਵਾਲੇ ਵਿਸ਼ੇਸ਼ ਕੈਂਪ ਦੀਆਂ ਤਿਆਰੀਆਂ ਸਬੰਧੀ ਸਹਾਇਕ ਕਮਿਸ਼ਨਰ (ਜਨਰਲ) ਡਾ. ਕਰਵਵੀਰ ਸਿੰਘ ਵਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ ਨੇ ਦੱਸਿਆ ਕਿ 6 ਫਰਵਰੀ ਨੂੰ ਲੱਗਣ ਵਾਲੇ ਇਸ ਕੈਂਪ ਵਿਚ ਬਜ਼ੁਰਗਾਂ ਦਾ ਮੈਡੀਕਲ ਚੈੱਕਅਪ, ਅੱਖਾਂ ਦਾ ਚੈਕਅੱਪ, ਨੱਕ ਦਾ ਚੈਕਅੱਪ, ਕੰਨ ਦਾ ਚੈਕਅੱਪ, ਗਲੇ ਦਾ ਚੈਕਅੱਪ, ਹੱਡੀਆਂ ਨਾਲ ਸਬੰਧਤ ਸਮੱਸਿਆਵਾਂ ਦਾ ਚੈਕਅੱਪ, ਫਿਜਿਓਥੈਰੇਪੀ, ਛਾਤੀ ਸਬੰਧੀ ਸਮੱਸਿਆਵਾਂ ਦਾ ਚੈੱਕਅੱਪ, ਖ਼ੂਨ ਅਤੇ ਸ਼ੂਗਰ ਦਾ ਚੈਕਅੱਪ ਕਰਨ ਉਪਰੰਤ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ | ਇਸ ਮੌਕੇ ਸੀ.ਐੱਮ. ਦੀ ਯੋਗਸ਼ਾਲਾ ਦੇ ਯੋਗਾ ਮਾਹਿਰਾਂ ਵਲੋਂ ਬਜ਼ੁਰਗਾਂ ਨੂੰ ਨਿਰੋਗ ਰਹਿਣ ਲਈ ਵੱਖ-ਵੱਖ ਯੋਗ ਆਸਣਾਂ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਪੁਰਸ਼ ਬਜ਼ੁਰਗ ਜਿਹਨਾਂ ਦੀ ਉਮਰ 65 ਸਾਲ ਅਤੇ ਇਸਤਰੀ ਬਜ਼ੁਰਗ ਜਿਹਨਾਂ ਦੀ ਉਮਰ 58 ਸਾਲ ਹੋ ਚੁੱਕੀ ਹੈ ਅਤੇ ਪਤੀ-ਪਤਨੀ ਦੋਵਾਂ ਦੀ ਜ਼ਮੀਨ ਦੀ ਹੱਦਬੰਦੀ ਢਾਈ ਏਕੜ ਨਹਿਰੀ ਜਾਂ ਫਿਰ 5 ਏਕੜ ਬਰਾਨੀ ਜ਼ਮੀਨ ਹੈ, ਉਨ੍ਹਾਂ ਯੋਗ ਬਜ਼ੁਰਗਾਂ ਲਈ ਬੁਢਾਪਾ ਪੈਨਸ਼ਨ ਲਗਾਉਣ ਲਈ ਆਨਲਾਈਨ ਅਪਲਾਈ ਕਰਵਾਇਆ ਜਾਵੇਗਾ | ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਸ਼ੇਸ਼ ਸਟਾਲ ਲਗਾ ਕੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਜੇਕਰ ਕਿਸੇ ਬਜ਼ੁਰਗ ਨੂੰ ਕਾਨੂੰਨੀ ਸਹਾਇਤਾ ਦੀ ਲੋੜ ਹੋਈ ਤਾਂ ਉਹ ਵੀ ਮੁਹੱਈਆ ਕਰਵਾਈ ਜਾਵੇਗੀ | ਇਸ ਤੋਂ ਇਲਾਵਾ ਹੋਰ ਵਿਭਾਗਾਂ ਵਲੋਂ ਵੀ ਸਟਾਲ ਲਗਾ ਕੇ ਬਜ਼ੁਰਗਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ ਜ਼ਿਲ੍ਹਾ ਤਰਨ ਤਾਰਨ ਦੇ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬਜ਼ੁਰਗਾਂ ਨੂੰ ਇਸ ਕੈਂਪ ਵਿਚ ਲਿਆਉਣ ਅਤੇ ਸਰਕਾਰ ਵਲੋਂ ਬਜ਼ੁਰਗਾਂ ਦੀ ਭਲਾਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਉਠਾਉਣ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਬਜ਼ੁਰਗਾਂ ਦੇ ਮਾਣ-ਸਤਿਕਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ ਐਮੀਨੈਂਸ ਤਰਨ ਤਾਰਨ ਦੇ ਪਿ੍ੰਸੀਪਲ ਰਜਿੰਦਰ ਸ਼ਰਮਾ ਗਣਤੰਤਰ ਦਿਵਸ ਮੌਕੇ ਸਨਮਾਨਿਤ <br/> ਅਗਲੀ ਖ਼ਬਰ ਦੇਸ਼ ਦਾ 77ਵਾਂ ਗਣਤੰਤਰ ਦਿਵਸ ਖੇਡ ਸਟੇਡੀਅਮ ਪੱਟੀ ਧੂਮਧਾਮ ਨਾਲ ਮਨਾਇਆ <br/>
Ad Position 24