27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਦੋ ਦਿਨਾ ਨੈਸ਼ਨਲ ਵਰਕਸ਼ਾਪ ਲਗਾਈ <br/>

Ad Position 21
No active advertisement
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਕੈਂਪਸ ਵਿਚ ਪਹੁੰਚਣ 'ਤੇ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ ਪਿ੍ੰਸੀਪਲ ਕਿੰਦਰਜੀਤ ਕੌਰ ਅਤੇ ਹੋਰ | ਤਸਵੀਰ : ਕਾਲੇਕੇ <br/> 29-01-2026
ਪੱਟੀ, 28 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਕਾਲਜ ਦੇ ਕੰਪਿਊਟਰ ਵਿਭਾਗ ਵਲੋਂ ਕਾਲਜ ਪਿ੍ੰਸੀਪਲ ਕਿੰਦਰਜੀਤ ਕੌਰ ਦੀ ਯੋਗ ਅਗਵਾਈ ਵਿਚ 'ਇਸੈਂਸ਼ਲ ਸਕਿੱਲ ਵਰਕਸ਼ਾਪ ਆਨ ਇਲੈਕਟ੍ਰੀਕਲਜ਼, ਕੰਪਿਊਟਰ ਹਾਰਡਵੇਅਰ, ਸਾਫਟਵੇਅਰ ਐਂਡ ਪਲੰਬਿੰਗ ਸਕਿੱਲਜ਼' ਵਿਸ਼ੇ 'ਤੇ 27 ਅਤੇ 28 ਜਨਵਰੀ 2026 ਨੂੰ ਦੋ ਦਿਨਾਂ ਨੈਸ਼ਨਲ ਵਰਕਸ਼ਾਪ ਲਗਾਈ | ਇਸ ਵਰਕਸ਼ਾਪ ਨੂੰ 'ਰਾਸ਼ਟਰੀ ਉੱਚਤਰ ਸਿੱਖਿਆ ਅਭਿਆਨ' ਵਲੋਂ ਸਪਾਂਸਰ ਕੀਤਾ ਗਿਆ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰਨਿਊਰਸ਼ਿਪ ਐਂਡ ਇਨੋਵੇਸ਼ਨ ਵਲੋਂ ਸਹਿਯੋਗ ਕੀਤਾ ਗਿਆ | ਵਰਕਸ਼ਾਪ ਦੇ ਪਹਿਲੇ ਦਿਨ ਡਾ. ਵਿਭਾ ਚੋਪੜਾ, ਫਿਜਿਕਸ ਵਿਭਾਗ, ਗੁਰੂ ਗ੍ਰਾਮ ਯੂਨੀਵਰਸਿਟੀ, ਗੁਰੂ ਗ੍ਰਾਮ, ਹਰਿਆਣਾ ਅਤੇ ਇੰਜੀ. ਸੰਦੀਪ ਕੌਰ, ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਲੈਕਚਰ ਦੇਣ ਲਈ ਰਿਸੋਰਸ ਪਰਸਨ ਦੇ ਤੌਰ 'ਤੇ ਪਹੁੰਚੇ | ਵਰਕਸ਼ਾਪ ਦੇ ਕੋਆਰਡੀਨੇਟਰ ਡਾ. ਅਨੂ ਮਿੱਤਲ ਅਤੇ ਡਾ. ਰਮਨਪ੍ਰੀਤ ਕੌਰ ਔਲਖ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਡਿਪਟੀ ਕੋਆਰਡੀਨੇਟਰ ਗੁਰਜੀਤ ਵਲੋਂ ਵਰਕਸ਼ਾਪ ਬਾਰੇ ਜਾਣਕਾਰੀ ਦਿੱਤੀ ਗਈ | ਡਾ. ਵਿਭਾ ਚੋਪੜਾ ਨੇ ਇਲੈਕਟਰੀਕਲ ਸਰਕਟ ਬਾਰੇ ਦੱਸਦਿਆਂ ਹੋਇਆਂ ਵਿਦਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ ਅਤੇ ਉੱਦਮਤਾ ਅਤੇ ਆਪਣੇ ਕਾਰੋਬਾਰ ਸ਼ੁਰੂ ਕਰਨ ਦੀ ਯੋਗਤਾ ਨੂੰ ਵਿਕਸਿਤ ਕਰਨ ਦੇ ਜ਼ੋਰ ਦਿੱਤਾ | ਵਰਕਸ਼ਾਪ ਵਿਚ ਇੰਜੀ. ਸੰਦੀਪ ਕੌਰ ਵਲੋਂ ਕੰਪਿਊਟਰ ਹਾਰਡਵੇਅਰ ਅਤੇ ਸਾਫਟਵੇਅਰ ਬਾਰੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਟ੍ਰੇਨਿੰਗ ਦਿੱਤੀ ਗਈ ਅਤੇ ਇਸ ਦੇ ਵੱਖ-ਵੱਖ ਪੱਖਾਂ ਤੋਂ ਜਾਣੂ ਕਰਵਾਇਆ ਗਿਆ | ਪ੍ਰੋ. ਮਨਜਿੰਦਰ ਕੌਰ, ਪ੍ਰੋ. ਹੇਮਰਾਜ, ਪ੍ਰੋ. ਨਿਸ਼ਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਰਕਸ਼ਾਪ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਉਨ੍ਹਾਂ ਨੂੰ ਕਾਰੋਬਾਰੀ ਉੱਦਮਿਤਾ ਦੀਆਂ ਯੋਗਤਾਵਾਂ ਅਤੇ ਹੁਨਰ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ | ਮੰਚ ਸੰਚਾਲਨ ਪ੍ਰੋ. ਤਨਬੀਰ ਕੌਰ, ਪ੍ਰੋ. ਸਮੀਕਸ਼ਾ ਮੇਹਰਾ, ਡਾ. ਅਨੁਪਮ ਸੂਦ ਅਤੇ ਪ੍ਰੋ. ਸਿਮਰਜੀਤ ਕੌਰ ਵਲੋਂ ਕੀਤਾ ਗਿਆ | ਵਰਕਸ਼ਾਪ ਦੇ ਦੂਸਰੇ ਦਿਨ ਇੰਜੀ. ਪ੍ਰੀਤ ਮਹਿੰਦਰ, ਟੈਕਨੋਵੇਵ ਆਈ.ਟੀ.ਆਈ., ਨੌਸ਼ਹਿਰਾ ਪੰਨੂੰਆਂ ਅਤੇ ਜਸਪਾਲ ਸਿੰਘ ਇੰਸਟਰੱਕਟਰ ਸਰਕਾਰੀ ਆਈ.ਟੀ.ਆਈ. ਪੱਟੀ ਬਤੌਰ ਰਿਸੋਰਸ ਪਰਸਨ ਪਹੁੰਚੇ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਲੈਕਟ੍ਰੀਕਲ ਅਤੇ ਪਲੰਬਿੰਗ ਸਕਿੱਲਜ਼ ਵਿਕਸਿਤ ਕਰਨ ਲਈ ਟ੍ਰੇਨਿੰਗ ਦਿੱਤੀ ਅਤੇ ਇਸ ਦੀਆਂ ਬਾਰੀਕੀਆਂ ਤੋਂ ਜਾਣੂੰ ਕਰਵਾਇਆ | ਪ੍ਰੋ. ਨਿਸ਼ਾ ਦੇਵਗਨ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ | ਇਸ ਵਰਕਸ਼ਾਪ ਨੇ ਵਿਦਿਆਰਥੀਆਂ ਨੂੰ ਕੰਪਿਊਟਰ ਹਾਰਡਵੇਅਰ, ਸਾਫਟਵੇਅਰ ਅਤੇ ਪਲੰਬਿੰਗ ਦੇ ਖੇਤਰ ਵਿਚ ਸਫ਼ਲ ਵਪਾਰਕ ਉੱਦਮ ਅਤੇ ਸੇਵਾਵਾਂ ਸ਼ੁਰੂ ਕਰਨ ਲਈ ਲੋੜੀਂਦੇ ਗਿਆਨ, ਹੁਨਰ ਅਤੇ ਪ੍ਰੇਰਣਾ ਪ੍ਰਾਪਤ ਕਰਨ ਲਈ ਇਕ ਮਹੱਤਵਪੂਰਨ ਪਲੇਟਫਾਰਮ ਪ੍ਰਦਾਨ ਕੀਤਾ | ਇਸ ਵਰਕਸ਼ਾਪ ਦਾ ਉਦੇਸ਼ ਉੱਦਮੀਆਂ ਦੀ ਅਗਲੀ ਪੀੜ੍ਹੀ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਇ ਨੌਕਰੀ ਸਿਰਜਣਹਾਰ ਬਣਨ ਦੇ ਟੀਚੇ 'ਤੇ ਜ਼ੋਰ ਦੇ ਕੇ ਪ੍ਰੇਰਿਤ ਕਰਨਾ ਸੀ | ਇਸ ਵਰਕਸ਼ਾਪ ਦੌਰਾਨ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਣਤੰਤਰ ਦਿਵਸ ਮੌਕੇ ਖਡੂਰ ਸਾਹਿਬ ਵਿਖੇ ਐੱਸ.ਡੀ.ਐੱਮ. ਰਜੇਸ਼ ਕੁਮਾਰ ਨੇ ਲਹਿਰਾਇਆ ਕੌਮੀ ਤਿਰੰਗਾ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਵਿਚ ਸ਼ਾਮਿਲ ਹੋਣਾ...
Ad Position 24