27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਗਣਤੰਤਰ ਦਿਵਸ ਮੌਕੇ ਖਡੂਰ ਸਾਹਿਬ ਵਿਖੇ ਐੱਸ.ਡੀ.ਐੱਮ. ਰਜੇਸ਼ ਕੁਮਾਰ ਨੇ ਲਹਿਰਾਇਆ ਕੌਮੀ ਤਿਰੰਗਾ <br/>

Ad Position 21
No active advertisement
ਗਣਤੰਤਰ ਦਿਵਸ ਮੌਕੇ ਖਡੂਰ ਸਾਹਿਬ ਵਿਖੇ ਸਕੂਲ ਦੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ ਰਜੇਸ਼ ਕੁਮਾਰ ਐੱਸ.ਡੀ.ਐੱਮ. ਖਡੂਰ ਸਾਹਿਬ ਨਾਲ ਡੀ.ਐੱਸ.ਪੀ. ਅਤੁਲ ਸੋਨੀ, ਨਾਇਬ ਤਹਿਸੀਲਦਾਰ ਖਡੂਰ ਸਾਹਿਬ ਨਵਜੋਤ ਤਿਵਾੜੀ ਤੇ ਹੋਰ | ਤਸਵੀਰ: ਕੁਲਾਰ <br/> 29-01-2026
ਖਡੂਰ ਸਾਹਿਬ, 28 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਅਨਾਜ ਮੰਡੀ ਖਡੂਰ ਸਾਹਿਬ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਤਹਿਸੀਲ ਪੱਧਰੀ ਕਰਵਾਏ ਇਕ ਸਾਦੇ ਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਰਜੇਸ਼ ਕੁਮਾਰ ਐੱਸ.ਡੀ.ਐੱਮ. ਖਡੂਰ ਸਾਹਿਬ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀਆਂ ਉਪਲੱਬਧੀਆਂ ਗਿਣਾਈਆਂ | ਇਸ ਮੌਕੇ ਪੁਲਿਸ ਦੇ ਜਵਾਨਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਰੰਗਾਂਰੰਗ ਪ੍ਰੋਗਰਾਮ ਪੇਸ਼ ਕੀਤੇ ਅਤੇ ਦੇਸ਼ ਭਗਤੀ ਦੇ ਗੀਤ ਗਾਏ | ਇਸ ਮੌਕੇ ਵੱਖ ਵੱਖ ਸ਼ਖ਼ਸੀਅਤਾਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਵਜੋਤ ਤਿਵਾੜੀ ਨਾਇਬ ਤਹਿਸੀਲਦਾਰ ਖਡੂਰ ਸਾਹਿਬ, ਅਤੁਲ ਸੋਨੀ ਡੀ.ਐੱਸ.ਪੀ. ਗੋਇੰਦਵਾਲ ਸਾਹਿਬ, ਹਰਜਿੰਦਰ ਸਿੰਘ ਟੌਂਗ, ਅਮਰਿੰਦਰ ਸਿੰਘ ਐਮੀ ਚੇਅਰਮੈਨ ਮਾਰਕੀਟ ਕਮੇਟੀ ਖਡੂਰ ਸਾਹਿਬ, ਹੈਰੀ ਗਿੱਲ ਆਗੂ ਆਮ ਆਦਮੀ ਪਾਰਟੀ, ਰਾਜਿੰਦਰ ਬੈਂਸ ਇੰਸਪੈਕਟਰ ਫੂਡ ਸਪਲਾਈ, ਪਿ੍ੰਸੀਪਲ ਗੁਰਦੀਪ ਸਿੰਘ ਐਮੀਨੈਂਸ ਸਕੂਲ ਖਡੂਰ ਸਾਹਿਬ, ਹਰਜੀਤ ਸਿੰਘ ਰੀਡਰ ਤਹਿਸੀਲਦਾਰ, ਨੰਬਰਦਾਰ ਗੁਰਮੁਖ ਸਿੰਘ ਤੱਖਤੂਚੱਕ ਪ੍ਰਧਾਨ ਨੰਬਰਦਾਰ ਯੂਨੀਅਨ ਖਡੂਰ ਸਾਹਿਬ, ਮਹਿਤਾਬ ਸਿੰਘ ਨੰਬਰਦਾਰ ਚੱਕ ਕਰੇਖਾਂ ਆਦਿ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗਣਤੰਤਰ ਦਿਵਸ ਦੇ ਸਮਾਗਮ ਦੇ ਬਹੁਤ ਵਧੀਆ ਪ੍ਰਬੰਧ ਹੋਣ ਕਰਕੇ ਆਏ ਹੋਏ ਪਤਵੰਤੇ ਸੱਜਣਾਂ ਵਲੋਂ ਸ਼ਲਾਘਾ ਕੀਤੀ ਗਈ | ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪ੍ਰੋਗਰਾਮ ਦੇਖਣ ਲਈ ਦੇਸ਼ ਨੂੰ ਪਿਆਰ ਕਰਨ ਵਾਲੇ ਲੋਕ ਪੱੁਜੇ ਹੋਏ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਪੱਟੀ ਵਲੋਂ 77ਵਾਂ ਗਣਤੰਤਰ ਦਿਵਸ ਮਨਾਇਆ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਦੋ ਦਿਨਾ ਨੈਸ਼ਨਲ ਵਰਕਸ਼ਾਪ ਲਗਾਈ <br/>
Ad Position 24