ਪੱਟੀ, 28 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਵਲੋਂ ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਵਿਖੇ 77ਵਾਂ ਗਣਤੰਤਰ ਦਿਵਸ ਮੈਨੇਜਮੈਂਟ ਦੀ ਯੋਗ ਅਗਵਾਈ ਹੇਠ ਅਧਿਆਪਕਾਂ ਅਤੇ ਵਿਦਿਆਰਥੀਆ ਨਾਲ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਡਾਇਰੈਕਟਰ ਸੱਤਿਅਮ ਭਾਰਦਵਾਜ ਵਲੋਂ ਰਾਸ਼ਟਰੀ ਝੰਡਾ ਲਹਿਰਾ ਕੇ ਕੀਤੀ ਗਈ, ਉਪਰੰਤ ਰਾਸ਼ਟਰੀ ਗੀਤ ਗਾਇਆ ਗਿਆ | ਤਿਰੰਗੇ ਦੇ ਰੰਗ ਵਿਚ ਰੰਗੇ ਹੋਏ ਗੁਬਾਰਿਆਂ ਦੇ ਨਾਲ ਸੰਦੇਸ਼ ਬੰਨ੍ਹ ਕੇ ਹਵਾ ਵਿੱਚ ਉਡਾਏ ਗਏ | ਸੰਸਥਾ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ ਅਤੇ ਐਮ.ਡੀ. ਡਾ. ਮਰਿਦੁਲਾ ਭਾਰਦਵਾਜ ਦਾ ਗਣਤੰਤਰ ਦਿਵਸ ਦਾ ਸੰਦੇਸ਼ ਸਾਰਿਆਂ ਨੂੰ ਸੁਣਾਇਆ ਗਿਆ ਜਿਸ ਵਿੱਚ ਉਨ੍ਹਾਂ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਗਈ ਅਤੇ ਕਿਹਾ ਕਿ ਅਸੀਂ ਆਜ਼ਾਦ ਭਾਰਤ ਦੇ ਵਾਸੀ ਹਾਂ ਤੇ ਸਾਨੂੰ ਆਪਣੇ ਸੰਵਿਧਾਨ ਦਾ ਸਤਿਕਾਰ ਕਰਦੇ ਹੋਏ ਆਪਣੇ ਕਾਰਜਾਂ ਅਤੇ ਫਰਜ਼ਾਂ ਪ੍ਰਤੀ ਵਫਾਦਾਰ ਰਹਿਣਾ ਚਾਹੀਦਾ ਹੈ | ਇਸ ਗਣਤੰਤਰ ਦਿਵਸ ਮੌਕੇ ਡਾਇਰੈਕਟਰ ਸੱਤਿਅਮ ਭਾਰਦਵਾਜ ਤੇ ਸ਼ੁਭੀ ਭਾਰਦਵਾਜ , ਸੀ.ਈ.ਓ. ਇਸ਼ਾਤਾ ਭਾਰਦਵਾਜ ਅਤੇ ਮੈਡਮ ਕਿ੍ਸ਼ਨਾ ਵਲੋਂ ਡਾ. ਭੀਮ ਰਾਓ ਅੰਬੇਦਕਰ, ਸ਼ਹੀਦ ਭਗਤ ਸਿੰਘ ਅਤੇ ਹੋਰ ਦੇਸ਼ ਭਗਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਤੋਂ ਬਾਅਦ ਵੱਖ ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤਾਂ ਉੱਪਰ ਡਾਂਸ ਪ੍ਰਦਰਸਨ ਤੇ ਕੋਰਿਓਗ੍ਰਾਫੀ ਪੇਸ਼ ਕੀਤੀ ਗਈ | ਇਸ ਮੌਕੇ ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਦੇ ਪਿ੍ੰਸੀਪਲ ਸੋਨੀਆ ਸ਼ਰਮਾ, ਸੈਂਟਰਲ ਕਾਨਵੈਂਟ ਸਕੂਲ ਦੇ ਵਾਈਸ ਪਿ੍ੰਸੀਪਲ ਸੋਨੀਆਂ ਸ਼ਰਮਾ, ਸੈਂਟਰਲ ਕਾਨਵੈਂਟ ਸਕੂਲ ਦੇ ਪ੍ਰਬੰਧਕ ਨਰਿੰਦਰ ਸਿੰਘ, ਦਰਸ਼ਨ ਸਿੰਘ, ਇਜੰਨੀਅਰਿੰਗ ਅਤੇ ਫਾਰਮੇਸੀ ਕਾਲਜ ਦੇ ਪਿ੍ੰਸੀਪਲ ਡਾ. ਬਲਵਿੰਦਰ ਸਿੰਘ, ਪੋਲੀਟੈਕਨਿਕ ਕਾਲਜ ਦੇ ਪਿ੍ੰਸੀਪਲ ਕਪਿਲ ਸ਼ਰਮਾ ਅਤੇ ਬੀ.ਐਡ ਕਾਲਜ ਦੇ ਪਿੰ੍ਰਸੀਪਲ ਡਾ. ਸਰਿਤਾ ਨਾਰਦ, ਵੱਖ-ਵੱਖ ਸੰਸਥਾਵਾਂ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |