27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸਰਕਾਰੀ ਐਲੀਮੈਂਟਰੀ ਸਕੂਲ ਢੋਟੀਆਂ ਵਿਖੇ ਗਣਤੰਤਰ ਦਿਵਸ ਮਨਾਇਆ <br/>

Ad Position 21
No active advertisement
ਗਣਤੰਤਰ ਦਿਵਸ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਢੋਟੀਆਂ ਵਿਖੇ ਕਰਵਾਏ ਸਮਾਗਮ ਦੌਰਾਨ ਪਹੁੰਚੀਆਂ ਸਖਸ਼ੀਆਤਾਂ ਦਾ ਸਨਮਾਨ ਕਰਦੇ ਹੋਏ ਸਰਪੰਚ ਹਰਜਿੰਦਰ ਸਿੰਘ, ਨਾਲ ਚੇਅਰਮੈਨ ਰਵਿੰਦਰ ਸਿੰਘ ਢੋਟੀਆਂ | <br/> 29-01-2026
ਤਰਨ ਤਾਰਨ, 28 ਜਨਵਰੀ (ਇਕਬਾਲ ਸਿੰਘ ਸੋਢੀ)-ਸ਼ਹੀਦ ਭਗਤ ਸਿੰਘ ਸਮਾਜ ਭਲਾਈ ਅਤੇ ਸੱਭਿਆਚਾਰਕ ਕਲੱਬ ਢੋਟੀਆਂ ਵਲੋਂ ਸਰਕਾਰੀ ਐਲੀੇਮੈਂਟਰੀ ਸਕੂਲ ਵਿਖੇ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰਾਸ਼ਟਰੀ ਝੰਡਾ ਸਰਪੰਚ ਹਰਜਿੰਦਰ ਸਿੰਘ ਵਲੋਂ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸਰਕਾਰੀ ਹਾਈ ਸਕੂਲ ਢੋਟੀਆਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਢੋਟੀਆਂ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਦੇਸ਼ ਭਗਤੀ ਦੇ ਗੀਤ ਗਾਏ ਗਏ | ਇਸ ਮੌਕੇ ਗਦਰੀ ਬਾਬੇ ਢੋਟੀਆਂ ਦੇ ਸ਼ਹੀਦ ਪਰਿਵਾਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਕਲੱਬ ਦੇ ਚੇਅਰਮੈਨ ਰਵਿੰਦਰ ਸਿੰਘ ਗਿੱਲ, ਮੁੱਖ ਅਧਿਆਪਕ ਲਖਵਿੰਦਰ ਕੌਰ, ਸਕੂਲ ਚੇਅਰਮੈਨ ਗੁਰਪ੍ਰੀਤ ਸਿੰਘ, ਜਸਬੀਰ ਸਿੰਘ, ਸਰਬਜੀਤ ਕੌਰ, ਮੁੱਖ ਅਧਿਆਪਕ ਮਨਜੀਤ ਸਿੰਘ, ਹਰਵਿੰਦਰ ਕੌਰ ਪਿੰ੍ਰਸੀਪਲ, ਬਿਰਖਾ ਸਿੰਘ ਆਦਿ ਤੋਂ ਇਲਾਵਾ ਪਿੰਡ ਨਿਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਧਰੀ ਵਿਖੇ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਪੱਟੀ ਵਲੋਂ 77ਵਾਂ ਗਣਤੰਤਰ ਦਿਵਸ ਮਨਾਇਆ <br/>
Ad Position 24