27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਗੁਰਮਤਿ ਮੁਕਾਬਲਿਆਂ ਵਿਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ <br/>

Ad Position 21
No active advertisement
ਅਜੀਤ ਡੈਸਕ 29-01-2026
ਭਿੱਖੀਵਿੰਡ, 28 ਜਨਵਰੀ (ਬੌਬੀ)-ਪਹੂਵਿੰਡ ਸਾਹਿਬ ਵਿਖੇ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਪੁਰਾਤਨ ਜਨਮ ਸਥਾਨ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸੈਂਕੜੇ ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ਗੁਰਮਤਿ ਮੁਕਾਬਲਿਆਂ ਵਿਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਗੁਰਬਾਣੀ, ਕੀਰਤਨ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਮੁਕਾਬਲਿਆਂ ਵਿਚ ਆਪਣੀ ਕਾਬਲੀਅਤ ਅਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਸ਼ਲਾਘਾਯੋਗ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸ਼ਬਦ ਗਾਇਨ ਮੁਕਾਬਲੇ ਵਿਚ ਹਰਸਿਮਰਤ ਕੌਰ ਨੇ ਪਹਿਲਾ ਸਥਾਨ, ਅਸ਼ਮੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਗੁਰਕੀਰਤ ਸਿੰਘ ਨੂੰ ਸ਼ਾਨਦਾਰ ਪੇਸ਼ਕਾਰੀ ਲਈ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ | ਢਾਡੀ ਵਾਰਾਂ ਮੁਕਾਬਲੇ ਵਿਚ ਗੁਰਬਾਜ ਸਿੰਘ, ਗੁਰਮਾਨ ਸਿੰਘ ਅਤੇ ਨਵਰੀਤ ਕੌਰ ਦੇ ਜਥੇ ਨੂੰ ਵਿਸ਼ੇਸ਼ ਸਨਮਾਨ ਪ੍ਰਾਪਤ ਹੋਇਆ | ਭਾਸ਼ਣ ਕਲਾ ਮੁਕਾਬਲੇ ਵਿਚ ਅਨੁਰੀਤ ਕੌਰ ਨੇ ਪਹਿਲਾ ਸਥਾਨ, ਜਦਕਿ ਵਿਸ਼ਾਲਦੀਪ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ | ਗੁਰਬਾਣੀ ਕੰਠ ਮੁਕਾਬਲੇ ਵਿਚ ਨਾਮਕੀਰਤ ਸਿੰਘ ਨੇ ਪਹਿਲਾ ਸਥਾਨ ਅਤੇ ਰਮਨਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਦਸਤਾਰ ਮੁਕਾਬਲੇ ਵਿਚ ਪ੍ਰਭਜੋਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਦੇ ਚੀਫ ਡਾਇਰੈਕਟਰ ਬੁੱਢਾ ਸਿੰਘ ਨੇ ਵਿਦਿਆਰਥੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ ਲਈ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਗੁਰਮਤਿ ਮੁਕਾਬਲੇ ਵਿਦਿਆਰਥੀਆਂ ਵਿਚ ਧਾਰਮਿਕ, ਨੈਤਿਕ ਅਤੇ ਸੱਭਿਆਚਾਰਕ ਮੁੱਲਾਂ ਨੂੰ ਮਜ਼ਬੂਤ ਕਰਦੇ ਹਨ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮਨਦੀਪ ਕੌਰ ਅਤੇ ਪਿ੍ੰਸੀਪਲ ਅਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਿਹਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਚੀਫ਼ ਡਾਇਰੈਕਟਰ ਬੁੱਢਾ ਸਿੰਘ ਨੇ ਉਸਤਾਦ ਅਧਿਆਪਕਾਂ ਗੁਰਜੀਤ ਸਿੰਘ, ਜਸਵਿੰਦਰ ਸਿੰਘ, ਅਰਸ਼ਦੀਪ ਸਿੰਘ ਅਤੇ ਰਾਜਨਬੀਰ ਸਿੰਘ ਦੀ ਵਿਸ਼ੇਸ਼ ਸ਼ਲਾਘਾ ਕੀਤੀ, ਜਿਨ੍ਹਾਂ ਦੀ ਮਿਹਨਤ ਅਤੇ ਸੁਚੱਜੀ ਸਿਖਲਾਈ ਸਦਕਾ ਵਿਦਿਆਰਥੀਆਂ ਨੇ ਇਹ ਮਹੱਤਵਪੂਰਨ ਸਫਲਤਾਵਾਂ ਪ੍ਰਾਪਤ ਕੀਤੀਆਂ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਜੀਵਨ ਬੀਮਾ ਨਿਗਮ ਦਫ਼ਤਰ ਤਰਨ ਤਾਰਨ ਵਿਖੇ ਗਣਤੰਤਰ ਦਿਵਸ ਮਨਾਇਆ <br/> ਅਗਲੀ ਖ਼ਬਰ ਤਨੇਜਾ ਓਵਰਸੀਜ਼ ਸ਼ੈਲਰ 'ਤੇ 77ਵਾਂ ਗਣਤੰਤਰ ਦਿਵਸ ਮਨਾਇਆ <br/>
Ad Position 24