ਤਰਨ ਤਾਰਨ, 28 ਜਨਵਰੀ (ਇਕਬਾਲ ਸਿੰਘ ਸੋਢੀ)ਮਿਸ਼ਨ ਡਾਇਰੈਕਟਰ ਐਨ.ਐਚ.ਐਮ. ਪੰਜਾਬ ਘਣਸ਼ਿਆਮ ਥੋਰੀ ਨੇ ਪ੍ਰਬੰਧਕੀ ਅਧਾਰ 'ਤੇ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਐਨ.ਐਚ.ਐਮ. ਅਧੀਨ ਡੀ.ਐਮ.ਈ.ਓ. ਅਹੁਦੇ 'ਤੇ ਤਾਇਨਾਤ ਲਵਲੀਨ ਕੌਰ ਦਾ ਤਬਾਦਲਾ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਮਾਨਸਾ ਵਿਖੇ ਕਰ ਦਿੱਤਾ | ਜ਼ਿਕਰਯੋਗ ਹੈ ਕਿ ਪਿਛਲੇ ਕਾਫ਼ੀ ਸਮੇਂ ਤੋਂ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਡੀ.ਐਮ.ਈ.ਓ. ਦੇ ਖ਼ਿਲਾਫ਼ ਸੰਘਰਸ਼ ਵਿੱਢਿਆ ਹੋਇਆ ਸੀ ਅਤੇ ਸਿਵਲ ਸਰਜਨ ਦਫ਼ਤਰ ਵਿਖੇ ਉਨ੍ਹਾਂ ਨੇ ਧਰਨਾ ਵੀ ਦਿੱਤਾ ਸੀ | ਕਮਿਊਨਿਟੀ ਹੈਲਥ ਅਫ਼ਸਰਾਂ ਦਾ ਕਹਿਣਾ ਸੀ ਕਿ ਡੀ.ਐਮ.ਈ.ਓ. ਲਵਲੀਨ ਕੌਰ ਵਲੋਂ ਉਨ੍ਹਾਂ ਨੂੰ ਮੀਟਿੰਗ ਦੌਰਾਨ ਗ਼ਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਜਾਂਦੀ ਸੀ | ਜਿਸ ਦੇ ਚੱਲਦਿਆਂ ਉਨ੍ਹਾਂ ਨੇ ਡੀ.ਐਮ.ਈ.ਓ. ਦੇ ਖ਼ਿਲਾਫ਼ ਕਾਰਵਾਈ ਕਰਨ ਅਤੇ ਉਨ੍ਹਾਂ ਦੇ ਤਬਾਦਲੇ ਦੀ ਮੰਗ ਕੀਤੀ ਸੀ |