27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ ਪੰਜਾਬ ਵਲੋਂ ਗਣਤੰਤਰ ਦਿਵਸ ਮਨਾਇਆ <br/>

Ad Position 21
No active advertisement
ਪਿੰਡ ਪਿੰਡੀਆਂ ਵਿਖੇ ਗਣਤੰਤਰ ਦਿਵਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕਰਦੇ ਹੋਏ ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ ਦੇ ਅਹੁਦੇਦਾਰ | ਤਸਵੀਰ: ਕੁਲਾਰ <br/> 29-01-2026
ਖਡੂਰ ਸਾਹਿਬ, 28 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਪਿੰਡ ਪਿੰਡੀਆਂ ਵਿਖੇ ਗਣਤੰਤਰ ਦਿਵਸ ਧੂੰਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ਼ਹੀਦ ਸੂਬੇਦਾਰ ਅਮਰਜੀਤ ਸਿੰਘ, ਸ਼ਹੀਦ ਸਿਪਾਹੀ ਕੰਵਲਜੀਤ ਸਿੰਘ, ਸ਼ਹੀਦ ਹੌਲਦਾਰ ਜਸਪਾਲ ਸਿੰਘ ਦੇ ਸ਼ਹੀਦੀ ਅਸਥਾਨ 'ਤੇ ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਕੈਪਟਨ ਦਿਲਬਾਗ ਸਿੰਘ ਮੱਲੀ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ | ਇਸ ਮੌਕੇ ਕੈਪਟਨ ਦਿਲਬਾਗ ਸਿੰਘ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ, ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਅਤੇ ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦਾ ਵੀ ਸਨਮਾਨ ਕਰਨਾ ਚਾਹੀਦਾ ਹੈ | ਇਸ ਮੌਕੇ ਜਨਰਲ ਸੈਕਟਰੀ ਗੁਰਵਿੰਦਰ ਸਿੰਘ, ਸੂਬੇਦਾਰ ਜਸਪਾਲ ਸਿੰਘ ਤੁੜ, ਸੂਬੇਦਾਰ ਮੇਜਰ ਚਰਨਜੀਤ ਸਿੰਘ, ਇੰਸਪੈਕਟਰ ਸਰਦਲ ਸਿੰਘ, ਮੀਤ ਪ੍ਰਧਾਨ ਸੂਬੇਦਾਰ ਗੁਰਦੇਵ ਸਿੰਘ, ਤਹਿਸੀਲ ਪ੍ਰਧਾਨ ਗੁਰਦੇਵ ਸਿੰਘ, ਤਹਿਸੀਲ ਪ੍ਰਧਾਨ ਨਿੰਦਰ ਸਿੰਘ, ਤਹਿਸੀਲ ਜਨਰਲ ਸਕੱਤਰ ਪ੍ਰਗਟ ਸਿੰਘ, ਗੁਰਦੇਵ ਸਿੰਘ, ਸੂਬੇਦਾਰ ਸੁਖਦੇਵ ਸਿੰਘ, ਸੂਬੇਦਾਰ ਸੁਖਵਿੰਦਰ ਸਿੰਘ, ਇੰਸਪੈਕਟਰ ਮਲਕੀਤ ਸਿੰਘ, ਹੌਲਦਾਰ ਸਤਿਪਾਲ ਸਿੰਘ, ਕੈਪਟਨ ਹਰਦੇਵ ਸਿੰਘ, ਸੁਖਵੰਤ ਸਿੰਘ ਮਰਹਾਣਾ, ਜਥੇਦਾਰ ਭੀਮ ਸਿੰਘ, ਮਨਸ਼ਾ ਸਿੰਘ, ਕਸ਼ਮੀਰ ਕੌਰ, ਜਗਵੀਰ ਸਿੰਘ, ਮੇਜਰ ਸਿੰਘ ਪਿੰਡੀਆਂ, ਹਰਵਿੰਦਰ ਸਿੰਘ ਲਾਟੀ, ਸਰਪੰਚ ਬਲਵਿੰਦਰ ਕੌਰ, ਨੰਬਰਦਾਰ ਸੁਰਜੀਤ ਸਿੰਘ, ਮਨਜੀਤ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਖੇਤਰੀ ਦਫ਼ਤਰ ਅੰਮਿ੍ਤਸਰ ਨੇ ਨਿਧੀ ਆਪਣੇ ਨਿਕਟ 2.0 ਪ੍ਰੋਗਰਾਮ ਕਰਵਾਏ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ <br/>
Ad Position 24