17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਤਰਨ ਤਾਰਨ ਪੁਲਿਸ ਵਲੋਂ ਜ਼ਿਲ੍ਹੇ ਵਿਚ 32 ਦੇ ਕਰੀਬ ਨਾਕੇ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ <br/>

Ad Position 21
No active advertisement
ਅਜੀਤ ਡੈਸਕ 31-01-2026
ਤਰਨ ਤਾਰਨ, 30 ਜਨਵਰੀ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਚ ਗ਼ਲਤ ਅਨਸਰਾਂ ਨੂੰ ਫੜ੍ਹਨ ਲਈ ਵਿਸ਼ੇਸ਼ ਨਾਕਾਬੰਦੀ ਕਰਕੇ ਚੈਕਿੰਗ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਤਰਨ ਤਾਰਨ ਦੇ ਐਸ.ਐਸ.ਪੀ. ਸੁਰਿੰਦਰ ਲਾਂਬਾ ਦੀ ਅਗਵਾਈ ਹੇਠ ਐਸ.ਪੀ., ਡੀ.ਐਸ.ਪੀ., ਐਸ.ਐਚ.ਓ., ਚੌਂਕੀ ਇੰਚਾਰਜਾਂ ਸਮੇਤ 200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਲੋਂ ਨਾਕੇ ਲਗਾ ਕੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਵਲੋਂ ਪੈਟਰੋਿਲੰਗ ਪਾਰਟੀਆਂ ਬਣਾ ਕੇ ਵੱਖ ਵੱਖ ਥਾਵਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ | ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 32 ਦੇ ਕਰੀਬ ਚੁਣੇ ਹੋਏ ਥਾਵਾਂ 'ਤੇ ਨਾਕੇ ਲਗਾਏ ਗਏ ਹਨ, ਜਿਸ ਵਿਚ ਸਬ ਡਵੀਜ਼ਨ ਦੇ ਡੀ.ਐਸ.ਪੀ., ਐਸ.ਐਚ.ਓ., ਚੌਂਕੀ ਇੰਚਾਰਜ ਅਤੇ 200 ਤੋਂ ਵੱਧ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨਾਕਿਆਂ 'ਤੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਹ ਚੈਕਿੰਗ ਸਵੇਰੇ ਤੜਕਸਾਰ, ਦੁਪਹਿਰੇ, ਸ਼ਾਮ ਅਤੇ ਰਾਤ ਨੂੰ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਇਸ ਚੈਕਿੰਗ ਦੌਰਾਨ ਖੋਹਾਂ ਕਰਨ ਵਾਲਿਆਂ, ਨਸ਼ਾ ਤਸਕਰਾਂ, ਨਾਜਾਇਜ ਅਸਲਾ ਲੈ ਕੇ ਚੱਲਣ ਵਾਲਿਆਂ ਅਤੇ ਖ਼ਾਸ ਕਰਕੇ ਗੈਂਗਸਟਰਾਂ ਦੇ ਗੁਰਗਿਆਂ ਉਪਰ ਨਜ਼ਰ ਰੱਖੀ ਜਾਰ ਹੀ ਹੈ, ਤਾਂ ਜੋ ਇਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਹਰ ਕਾਰਵਾਈ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਕੀਤੀ ਜਾ ਰਹੀ ਹੈ ਅਤੇ ਉਹ ਕੋਈ ਵੀ ਵਿਅਕਤੀ ਬਖਸ਼ਿਆ ਨਹੀਂ ਜਾਵੇਗਾ, ਜੋ ਕਾਨੂੰਨ ਦੀ ਉਲੰਘਣਾ ਕਰੇਗਾ | ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਅਫ਼ਵਾਹਾਂ ਫੈਲਾਉਣ ਤੋਂ ਗੁਰੇਜ ਕਰਨਾ ਚਾਹੀਦਾ ਹੈ | ਸੋਸ਼ਲ ਮੀਡੀਆ 'ਤੇ ਗ਼ਲਤ ਅਫ਼ਵਾਹਾਂ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਡੀ.ਐਸ.ਪੀ. ਸੁਖਬੀਰ ਸਿੰਘ ਅਤੇ ਹੋਰ ਪੁਲਿਸ ਮੁਲਾਜ਼ਮ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਮਾਜ ਦੇ ਅਨਿੱਖੜਵੇਂ ਅੰਗ ਬਜ਼ੁਰਗਾਂ ਦੀ ਦੇਖਭਾਲ ਕਰਨਾ ਸਭਨਾਂ ਦਾ ਨੈਤਿਕ ਫ਼ਰਜ਼-ਡੀ.ਸੀ. <br/> ਅਗਲੀ ਖ਼ਬਰ ਯੁਵਕ ਕਲੱਬ ਪਾਲਿਸੀ 2025 ਤਹਿਤ ਕੀਤੀ ਜਾਵੇਗੀ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਸਮੀਖਿਆ <br/>
Ad Position 24