17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਰਾਣਾ ਸਿੰਘ ਕਤਲ ਮਾਮਲੇ ਵਿਚ ਸਦਰ ਪੁਲਿਸ ਵਲੋਂ ਦੋ ਨੌਜਵਾਨ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 31-01-2026
ਤਰਨ ਤਾਰਨ, 30 ਜਨਵਰੀ (ਹਰਿੰਦਰ ਸਿੰਘ)-ਬੀਤੇ ਦਿਨੀਂ ਪਿੰਡ ਬਾਕੀਪੁਰ ਵਿਖੇ ਲੜਾਈ ਦੌਰਾਨ ਗੋਲੀ ਲੱਗਣ ਨਾਲ ਮਾਰੇ ਗਏ ਪਿੰਡ ਸੁਰ ਸਿੰਘ ਦੇ ਰਹਿਣ ਵਾਲੇ ਰਾਣਾ ਸਿੰਘ ਦੇ ਕਤਲ ਦੇ ਮਾਮਲੇ ਵਿਚ ਥਾਣਾ ਸਦਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪਿੰਡ ਬਾਕੀਪੁਰ ਵਿਖੇ ਹੋਏ ਝਗੜੇ ਦੌਰਾਨ ਰਾਣਾ ਸਿੰਘ ਪੁੱਤਰ ਜਸਬੀਰ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ | ਇਸ ਸੰਬੰਧ ਵਿਚ ਪੁਲਿਸ ਨੇ ਹਰਪ੍ਰੀਤ ਸਿੰਘ ਦੇ ਬਿਆਨ 'ਤੇ ਕਾਰਵਾਈ ਕਰਦਿਆਂ ਪਿ੍ੰਸਪਾਲ ਸਿੰਘ ਉਰਫ਼ ਵੰਸ਼, ਹੁਸਨਪ੍ਰੀਤ ਸਿੰਘ ਹੁਸਨ, ਅਰਸ਼ ਸਿੰਘ ਅਤੇ ਸੂਰਜ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ ਅਤੇ ਬਾਅਦ ਵਿਚ ਜਾਂਚ ਦੌਰਾਨ ਹੋਰ ਵਿਅਕਤੀਆਂ ਨੂੰ ਵੀ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਕਤ ਵਿਅਕਤੀਆਂ ਵਿਚ ਤਕਰਾਰ ਹੋਇਆ ਸੀ ਅਤੇ ਲੜਕੀ ਦੇ ਮਾਮਲੇ ਵਿਚ ਰਾਜੀਨਾਵਾਂ ਵੀ ਹੋਇਆ ਸੀ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਵਿਚ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਡੀ.ਐਸ.ਪੀ. ਗੋਇੰਦਵਾਲ ਅਤੁਲ ਸੋਨੀ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼ ਅਤੇ ਚਾਰ ਪੁਲਿਸ ਟੀਮਾਂ ਬਣਾ ਕੇ ਹਮਲਾਵਰਾਂ ਨੂੰ ਗਿ੍ਫ਼ਤਾਰ ਕਰਨ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਟਰੱਕ ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਸੰਬੰਧੀ ਕੈਂਪ ਲਗਾਇਆ <br/> ਅਗਲੀ ਖ਼ਬਰ ਸਮਾਜ ਦੇ ਅਨਿੱਖੜਵੇਂ ਅੰਗ ਬਜ਼ੁਰਗਾਂ ਦੀ ਦੇਖਭਾਲ ਕਰਨਾ ਸਭਨਾਂ ਦਾ ਨੈਤਿਕ ਫ਼ਰਜ਼-ਡੀ.ਸੀ. <br/>
Ad Position 24