17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੇ ਘਰ-ਘਰ ਜਾ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵਾਸਤੇ ਅਪਾਇੰਟਮੈਂਟ ਸਲਿੱਪਾਂ ਵੰਡੀਆਂ <br/>

Ad Position 21
No active advertisement
ਅਜੀਤ ਡੈਸਕ 31-01-2026
ਪੱਟੀ, 30 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸੂਬੇ ਦੇ ਟਰਾਂਸਪੋਰਟ ਤੇ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪੱਟੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਨੂੰ ਲਗਾਤਰ ਜਾਰੀ ਹੈ | ਕੈਬਨਿਟ ਮੰਤਰੀ ਵਲੋਂ ਬੀਤੀ ਸ਼ਾਮ ਪੱਟੀ ਸ਼ਹਿਰ ਦੇ ਵਾਰਡ ਨੰਬਰ 8 ਅਤੇ ਹਲਕੇ ਦੇ ਪਿੰਡਾਂ ਸਭਰਾ, ਸਖੀਰਾ ਵਿਖੇ ਘਰ-ਘਰ ਜਾ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵਾਸਤੇ ਅਪਾਇੰਟਮੈਂਟ ਸਲਿੱਪਾਂ ਵੰਡੀਆਂ | ਇਸ ਮੌਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹੁਣ ਰਾਜ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਮਾਜ ਦੇ ਆਰਥਿਕ ਤੌਰ 'ਤੇ ਗਰੀਬ ਵਰਗ ਦੇ ਲੋਕ ਹੁਣ ਨਿੱਜੀ ਹਸਪਤਾਲਾਂ ਵਿਚ ਵੀ ਇਲਾਜ ਲੈ ਸਕਣਗੇ | ਉਨ੍ਹਾਂ ਕਿਹਾ ਕਿ ਇਹ ਯੋਜਨਾ ਇਹ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਨ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੋਂ ਵਾਂਝਾ ਨਾ ਰਹੇ | ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਯੋਜਨਾ ਅਧੀਨ ਸਾਰੀਆਂ ਦਵਾਈਆਂ ਦੇ ਨਾਲ-ਨਾਲ ਡਾਇਗਨੌਸਟਿਕ ਟੈਸਟ ਵੀ ਮੁਫ਼ਤ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਤਹਿਤ ਨਾਗਰਿਕਾਂ ਨੂੰ ਆਰਥੋਪੈਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਅਤੇ ਹੋਰ ਉੱਨਤ ਮੈਡੀਕਲ ਸ਼੍ਰੇਣੀਆਂ ਵਿਚ ਵਿਸ਼ੇਸ਼ ਇਲਾਜ ਸੇਵਾਵਾਂ ਮਿਲਣਗੀਆਂ | ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਹਸਪਤਾਲਾਂ ਵਿਚ ਇਲਾਜ ਦੀ ਪੂਰੀ ਲਾਗਤ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਪੂਰੀ ਤਰ੍ਹਾਂ ਕਵਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇਹ ਇਤਿਹਾਸਕ ਕਦਮ ਸੂਬੇ ਦੇ ਲੋਕਾਂ ਨੂੰ ਮਿਆਰੀ ਤੇ ਮੁਫ਼ਤ ਮੈਡੀਕਲ ਸੇਵਾਵਾਂ ਦੇਣ ਵਿਚ ਅਹਿਮ ਸਾਬਤ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਹਥਿਆਰ ਨਾਲ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਬੀਬੀ ਭੱਠਲ ਦੇ ਵਿਵਾਦਿਤ ਬਿਆਨ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ-ਭਾਈ ਵਿਰਸਾ ਸਿੰਘ ਖ਼ਾਲਸਾ <br/>
Ad Position 24