ਤਰਨ ਤਾਰਨ, 30 ਜਨਵਰੀ (ਇਕਬਾਲ ਸਿੰਘ ਸੋਢੀ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਇਕ ਦੇਸੀ ਪਿਸਤੌਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸੰਬੰਧੀ ਏ.ਐਸ.ਆਈ. ਨਿਸ਼ਾਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਗਸ਼ਤ ਦੌਰਾਨ ਇਕ ਵਿਅਕਤੀ ਹਰਪਿੰਦਰ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਜਾਮਾਰਾਏ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਉਸ ਪਾਸੋਂ 1 ਪਿਸਤੌਲ (ਦੇਸੀ ਕੱਟਾ) 315 ਬੋਰ ਬਿਨਾਂ ਮਾਅਰਕਾ ਬਰਾਮਦ ਕੀਤਾ ਹੈ | ਪੁਲਿਸ ਵਲੋਂ ਉਕਤ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |