17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸਾਡੀਆਂ ਸਮੇਂ ਦੀਆਂ ਸਰਕਾਰਾਂ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਮੁਢਲੀ ਫ਼ਰਜ਼ਾਂ ਤੋਂ ਮੁਨਕਰ ਹੁੰਦੀਆਂ ਜਾ ਰਹੀਆਂ ਹਨ- ਜਾਮਾਰਾਏ, ਪੰਡੋਰੀ <br/>

Ad Position 21
No active advertisement
ਅਜੀਤ ਡੈਸਕ 31-01-2026
ਤਰਨ ਤਾਰਨ, 30 ਜਨਵਰੀ (ਹਰਿੰਦਰ ਸਿੰਘ)-ਸਾਡੀਆਂ ਸਮੇਂ ਦੀਆਂ ਸਰਕਾਰਾਂ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਮੁਢਲੀ ਫਰਜਾਂ ਤੋਂ ਮੁਨਕਰ ਹੁੰਦੀਆਂ ਜਾ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਅਤੇ ਬਲਦੇਵ ਸਿੰਘ ਪੰਡੋਰੀ ਨੇ ਗੱਲਬਾਤ ਕਰਦਿਆਂ ਕੀਤਾ | ਇਨ੍ਹਾਂ ਆਗੂਆਂ ਨੇ ਕਿਹਾ ਕਿ ਕੇਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਇਨ੍ਹਾਂ ਬੁਨਿਆਦੀ ਮਸਲਿਆਂ ਵੱਲ ਕੋਈ ਧਿਆਨ ਨਹੀਂ ਦੇ ਰਹੀਆਂ | ਸਿੱਖਿਆ, ਸਿਹਤ ਸਹੂਲਤਾਂ ਅਤੇ ਰੁਜ਼ਗਾਰ ਦੇ ਵਸੀਲੇ ਲੋਕਾਂ ਦੇ ਕੋਲੋਂ ਖੁਸਦੇ ਜਾ ਰਹੇ ਹਨ ਅਤੇ ਦੋਵੇਂ ਸਰਕਾਰਾਂ ਝੂਠੇ ਵਾਅਦਿਆਂ ਤੋਂ ਸਿਵਾਏ ਨੌਜਵਾਨਾਂ ਦੇ ਪੱਲੇ ਕੁਝ ਨਹੀਂ ਪਾਇਆ ਜਾ ਰਿਹਾ | ਉਨ੍ਹਾਂ ਕਿਹਾ ਕਿ ਇਨ੍ਹਾਂ ਨੀਤੀਆਂ ਕਾਰਨ ਰੁਜ਼ਗਾਰ ਦੇ ਦਰਵਾਜੇ ਬੰਦ ਹੋ ਗਏ ਹਨ | ਸਰਕਾਰੀ ਅਤੇ ਅਰਧ-ਸਰਕਾਰੀ ਮਾਹਿਕਮਿਆਂ ਅੰਦਰ ਲੱਖਾਂ ਪੋਸਟਾਂ ਖਾਲੀ ਪਈਆਂ ਹਨ, ਦੋਹਾਂ ਸਰਕਾਰਾਂ ਸਰਕਾਰਾਂ ਭਰਨ ਨੂੰ ਤਿਆਰ ਨਹੀਂ, ਜਿਸ ਕਾਰਨ ਬੇਰੁਜ਼ਗਾਰ ਨੌਜਵਾਨ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ ਅਤੇ ਨਸ਼ੇ ਦੇ ਆਲਮ 'ਚ ਆਪਣੀਆਂ ਜਿੰਦਗੀਆਂ ਤਬਾਹ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ ਪੀਰਾਂ, ਸੂਰਬੀਰ ਬਹਾਦਰ, ਗਦਰੀ ਬਾਬਿਆਂ ਦੀ ਧਰਤੀ ਦਾ ਮਾਣ ਪ੍ਰਾਪਤ ਹੈ, ਪਰ ਇਸ ਧਰਤੀ ਤੇ ਨਸ਼ਿਆਂ ਦਾ ਛੇਵਾਂ ਦਰਿਆ ਵਗਣ ਕਾਰਨ ਮਾਵਾਂ ਦੇ ਪੁੱਤ, ਭੈਣਾਂ ਦੇ ਵੀਰ ਅਤੇ ਔਰਤਾਂ ਦੇ ਸੁਹਾਗ ਉਜੜ ਰਹੇ ਹਨ ਅਤੇ ਰੋਜ਼ਾਨਾ ਨੌਜਵਾਨ ਮੌਤ ਦੇ ਮੂੰਹ ਚ ਜਾ ਰਹੇ ਹਨ | ਸਾਡੀਆਂ ਹਾਕਮ ਸਰਕਾਰਾਂ ਨੂੰ ਕੋਈ ਚਿੰਤਾ ਨਹੀਂ |

Ad Position 22
No active advertisement
ਪਿਛਲੀ ਖ਼ਬਰ ਕਾਰਜ ਸਿੰਘ ਡਲੀਰੀ ਭਾਕਿਯੂ (ਅ) ਦਾ ਹਲਕਾ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਵੋਟਰ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਾਈ ਭਾਰਤ ਤਰਨ ਤਾਰਨ ਵਲੋਂ ਜ਼ਿਲ੍ਹਾ ਪੱਧ...
Ad Position 24