15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਕੇਂਦਰੀ ਜੇਲ੍ਹ ਵਿਚੋਂ ਮਿਲੇ ਮੋਬਾਈਲ ਤੇ ਹੋਰ ਸਾਮਾਨ <br/>

Ad Position 21
No active advertisement
ਅਜੀਤ ਡੈਸਕ 31-01-2026
ਤਰਨ ਤਾਰਨ, 30 ਜਨਵਰੀ (ਹਰਿੰਦਰ ਸਿੰਘ)—ਹਮੇਸ਼ਾਂ ਹੀ ਸੁਰਖੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚੋਂ ਮੋਬਾਈਲ ਅਤੇ ਹੋਰ ਸਾਮਾਨ ਮਿਲਣਾ ਲਗਾਤਾਰ ਜਾਰੀ ਹੈ | ਮਨਜੀਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਮਿਤੀ 21 ਜਨਵਰੀ ਨੂੰ ਜੇਲ੍ਹ ਦੀ ਅਚਨਚੇਤ ਚੈਕਿੰਗ ਦੌਰਾਨ ਜੇਲ੍ਹ ਵਿਚ ਬੰਦ ਹਵਾਲਾਤੀ ਸਤਗੁਰੂ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਕ੍ਰਿਸ਼ਨ ਗੜ੍ਹ (ਮਾਨਸਾ) ਦੇ ਕੋਲੋਂ 1 ਕੀ ਪੈਡ ਫੋਨ ਬਰਾਮਦ ਹੋਇਆ | ਇਸ ਸੰਬੰਧੀ ਸਬ ਇੰਸਪੈਕਟਰ ਰਾਣੀ ਕੌਰ ਨੇ ਉਪਰੋਕਤ ਹਵਾਲਾਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸੇ ਤਰਾਂ ਜਸਵੰਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਮਿਤੀ 21 ਜਨਵਰੀ ਨੁੰ ਜੇਲ੍ਹ ਦੀ ਅਚਨਚੇਤ ਚੈਕਿੰਗ ਦੌਰਾਨ ਜੇਲ੍ਹ ਵਿਚ ਬੰਦ ਮਨਦੀਪ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਮੋਰਾਂਵਾਲੀ (ਗੜ੍ਹਸ਼ੰਕਰ) ਅਤੇ ਸੁਖਮਿੰਦਰ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਬਿਲਾਸਪੁਰ (ਹੁਸ਼ਿਆਰਪੁਰ) ਦੇ ਪਾਸੋਂ 3 ਕੀ ਪੈਡ ਫੋਨ, 1 ਹੈਡਫੋਨ ਬਰਾਮਦ ਹੋਏ | ਇਸ ਸੰਬੰਧੀ ਏ.ਐਸ.ਆਈ. ਨਿਸ਼ਾਨ ਸਿੰਘ ਨੇ ਉਪਰੋਕਤ ਦੋਵਾਂ ਹਵਾਲਾਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸੇ ਤਰਾਂ ਕੇਵਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਮਿਤੀ 22 ਜਨਵਰੀ ਨੂੰ ਜੇਲ ਦੀ ਕੀਤੀ ਅਚਨਚੇਤ ਚੈਕਿੰਗ ਦੌਰਾਨ ਜੇਲ ਵਿਚ ਬੰਦ ਹਵਾਲਾਤੀ ਸੁਖਵਿੰਦਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਡੱਲ, ਹਰਮਨਦੀਪ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਹਵੇਲੀਆਂ, ਸੋਮ ਪੁੱਤਰ ਰਾਮਦੇਵ ਵਾਸੀ ਅੰਮਿ੍ਤਸਰ ਦੇ ਕੋਲੋਂ 2 ਟੱਚ ਸਕਰੀਨ, 1 ਕੀ ਪੈਡ ਫੋਨ ਸਮੇਤ ਸਿੰਮ, 3 ਚਾਰਜਰ ਅਤੇ ਇਕ ਡਾਟਾ ਕੇਬਲ ਬਰਾਮਦ ਕੀਤੀ ਹੈ | ਇਸ ਸਬੰਧੀ ਏ.ਐਸ.ਆਈ. ਪਿਆਰਾ ਸਿੰਘ ਨੇ ਮਾਮਲੇ ਦੀ ਜਾਂਚ ਕਰਦਿਆਂ ਉਪਰੋਕਤ ਤਿੰਨਾਂ ਹਵਾਲਾਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਸਹਾਇਕ ਸੁਪਰਡੈਂਟ ਕੇਂਦਰੀ ਜੇਲ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਮਿਤੀ 23 ਜਨਵਰੀ ਨੂੰ ਜੇਲ੍ਹ ਦੀ ਅਚਨਚੇਤ ਚੈਕਿੰਗ ਦੌਰਾਨ ਜੇਲ ਵਿਚ ਬੰਦ ਤਰਲੋਕ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਜਾਮਾਰਾਏ ਦੇ ਪਾਸੋਂ 1 ਪਿਸਤੌਲ ਦੇਸੀ ਕੱਟਾ, 315 ਬੋਰ ਬਿਨਾਂ ਮਾਰਕਾ ਬਰਾਮਦ ਕੀਤੇ ਹਨ | ਇਸ ਸਬੰਧੀ ਸਬ ਇੰਸਪੈਕਟਰ ਰਾਣੀ ਕੌਰ ਨੇ ਉਪਰੋਕਤ ਹਵਾਲਾਤੀ ਦੇ ਖ਼ਿਲਾਫ਼ ਮਾਮਲਾ ਦਰਜ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸਿਹਤ ਬੀਮਾ ਬਣਾਉਣ ਵਾਲੇ ਸੀ.ਐਚ.ਸੀ. ਸੈਂਟਰਾਂ ਦੀ ਚੈਕਿੰਗ <br/> ਅਗਲੀ ਖ਼ਬਰ ਅਫ਼ੀਮ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਸਰਹੱਦ ਨੇੜਿਓਾ ਬਰਾਮਦ ਕੀਤੀ ਗਈ 524 ਗ੍ਰਾਮ ਹੈਰੋਇਨ
Ad Position 24