15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸਿਹਤ ਬੀਮਾ ਬਣਾਉਣ ਵਾਲੇ ਸੀ.ਐਚ.ਸੀ. ਸੈਂਟਰਾਂ ਦੀ ਚੈਕਿੰਗ <br/>

Ad Position 21
No active advertisement
ਅਜੀਤ ਡੈਸਕ 31-01-2026
ਭਿੱਖੀਵਿੰਡ, 30 ਜਨਵਰੀ (ਬੌਬੀ)-ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਪੰਜਾਬ ਦੇ ਹਰ ਪਰਿਵਾਰ ਲਈ 10 ਲੱਖ ਦਾ ਸਿਹਤ ਬੀਮਾ ਲਾਗੂ ਕੀਤਾ ਹੈ | ਇਸ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਮਹਿੰਗੀਆਂ ਦਵਾਈਆਂ ਦੀ ਮਾਰ ਹੇਠ ਆਏ ਪੰਜਾਬ ਦੇ ਲੋਕ ਰਾਹਤ ਮਹਿਸੂਸ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੋਨੂੰ ਮੁੰਡੋਤੀਆ ਬਲਾਕ ਯੂਥ ਪ੍ਰਧਾਨ ਭਿੱਖੀਵਿੰਡ ਨੇ ਸਾਥੀਆਂ ਸਮੇਤ ਭਿੱਖੀਵਿੰਡ ਵਿਖੇ ਚੱਲ ਰਹੇ ਸੀ.ਐਚ.ਸੀ. ਸੈਂਟਰਾਂ ਦੀ ਚੈਕਿੰਗ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੌਕੇ 'ਤੇ ਸੈਂਟਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਲੋਕਾਂ ਦੇ ਸਿਹਤ ਬੀਮਾ ਕਾਰਡ ਸਹੀ ਤਰੀਕੇ ਨਾਲ ਬਿਨਾਂ ਕਿਸੇ ਭਿ੍ਸ਼ਟਾਚਾਰ ਦੇ ਬਣ ਸਕਣ ਅਤੇ ਲੋਕਾਂ ਨੂੰ ਕੋਈ ਵਾਧੂ ਪੈਸੇ ਨਾ ਅਦਾ ਕਰਨੇ ਪੈਣ | ਉਨ੍ਹਾਂ ਕਿਹਾ ਕਿ ਪੰਜਾਬ ਦੀ ਸਾਰੇ ਲੋਕਾਂ ਦੇ ਸਿਹਤ ਬੀਮਾ ਕਾਰਡ ਹਰ ਹਾਲਤ ਵਿਚ ਬਣਾਏ ਜਾਣਗੇ, ਜਿਸ ਸੰਬੰਧੀ ਟੀਮਾਂ ਸਮੇਂ-ਸਮੇਂ 'ਤੇ ਜਾਇਜ਼ਾ ਲੈ ਰਹੀਆਂ ਹਨ | ਇਸ ਮੌਕੇ ਉਨ੍ਹਾਂ ਨਾਲ ਰਣਜੀਤ ਕੁਮਾਰ ਚੇਅਰਮੈਨ ਮਾਰਕੀਟ ਕਮੇਟੀ, ਚੇਅਰਮੈਨ ਅਮਰੀਕ ਸਿੰਘ ਭਿੱਖੀਵਿੰਡ ਸਮੇਤ ਆਮ ਆਦਮੀ ਪਾਰਟੀ ਦੇ ਵਲੰਟੀਅਰ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਭਗਤ ਸਿੰਘ ਜੀ ਸਿੱਧ ਮਸਤ ਦੇ ਸਾਲਾਨਾ ਬਰਸੀ ਸਮਾਗਮ ਭਲਕੇ <br/> ਅਗਲੀ ਖ਼ਬਰ ਕੇਂਦਰੀ ਜੇਲ੍ਹ ਵਿਚੋਂ ਮਿਲੇ ਮੋਬਾਈਲ ਤੇ ਹੋਰ ਸਾਮਾਨ <br/>
Ad Position 24