15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਬਾਬਾ ਭਗਤ ਸਿੰਘ ਜੀ ਸਿੱਧ ਮਸਤ ਦੇ ਸਾਲਾਨਾ ਬਰਸੀ ਸਮਾਗਮ ਭਲਕੇ <br/>

Ad Position 21
No active advertisement
ਅਜੀਤ ਡੈਸਕ 31-01-2026
ਹਰੀਕੇ ਪੱਤਣ, 30 ਜਨਵਰੀ (ਸੰਜੀਵ ਕੁੰਦਰਾ)-ਕਸਬਾ ਹਰੀਕੇ ਪੱਤਣ ਦੇ ਗੁਰਦੁਆਰਾ ਬਾਬਾ ਭਗਤ ਸਿੰਘ ਜੀ ਸਿੱਧ ਮਸਤ ਜੀ ਵਿਖੇ ਬਾਬਾ ਸਿੱਧ ਮਸਤ ਜੀ ਦੀ ਸਲਾਨਾ ਬਰਸੀ ਸਮਾਗਮ 1 ਫਰਵਰੀ ਨੂੰ ਬਹੁਤ ਹੀ ਸ਼ਰਧਾ ਪੂਰਵਕ ਮਨਾਏ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸਲਾਨਾ ਬਰਸੀ ਸਮਾਗਮ ਬਾਬਾ ਭਗਵਾਨ ਸਿੰਘ ਹਰਖੋਵਾਲ ਵਾਲਿਆਂ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਹਨ | ਇਸ ਦੌਰਾਨ 30 ਜਨਵਰੀ ਨੂੰ ਸ੍ਰੀ ਅਖੰਡ ਪਾਥ ਸਾਹਿਬ ਆਰੰਭ ਕੀਤੇ ਗਏ | 31 ਜਨਵਰੀ ਨੂੰ ਰੈਣਿ ਸਬਾਈ ਕੀਰਤਨ ਹੋਵੇਗਾ ਅਤੇ 1 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿੰਨ੍ਹਾਂ ਵਿਚ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਰਾਗੀ ਭਾਈ ਅੰਮਿ੍ਤਪਾਲ ਸਿੰਘ ਜਲੰਧਰ ਵਾਲੇ ਅਤੇ ਰਾਗੀ ਭਾਈ ਸੁਲੱਖਣ ਸਿੰਘ ਡੇਰਾ ਸੰਤਗੜ੍ਹ ਜਲੰਧਰ ਵਾਲੇ ਸੰਗਤਾਂ ਨਾਲ ਗੁਰਮਤਿ ਵਿਚਾਰ ਦੀ ਸਾਂਝ ਪਾਉਣਗੇ | ਸਮਾਗਮਾਂ ਦੌਰਾਨ ਗੁਰੂ ਕਾ ਲੰਗਰ ਅਟੁੱਟ ਵਰਤੇਗਾ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਕੁਸ਼ਟ ਨਿਵਾਰਣ ਦਿਵਸ ਮੌਕੇ 'ਸਪਰਸ਼ ਕੁਸ਼ਟ ਰੋਗ' ਜਾਗਰੂਕਤਾ ਪੰਦ੍ਹਰਵਾੜਾ ਸ਼ੁਰੂ <br/> ਅਗਲੀ ਖ਼ਬਰ ਸਿਹਤ ਬੀਮਾ ਬਣਾਉਣ ਵਾਲੇ ਸੀ.ਐਚ.ਸੀ. ਸੈਂਟਰਾਂ ਦੀ ਚੈਕਿੰਗ <br/>
Ad Position 24