26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ 12 ਨੂੰ ਦੇਸ਼-ਵਿਆਪੀ ਹੜਤਾਲ 'ਚ ਸ਼ਾਮਿਲ ਹੋਣ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 01-02-2026
ਮਜੀਠਾ, 31 ਜਨਵਰੀ (ਜਗਤਾਰ ਸਿੰਘ ਸਹਿਮੀ)-ਬਿਜਲੀ ਦਫ਼ਤਰ ਕੰਪਲੈਕਸ ਮਜੀਠਾ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਦਿਹਾਤੀ ਸਰਕਲ ਅੰਮਿ੍ਤਸਰ ਦੀ ਇਕ ਮਹੱਤਵ ਪੂਰਨ ਮੀਟਿੰਗ ਯੂਨੀਅਨ ਦੇ ਪ੍ਰਧਾਨ ਮਲਕੀਅਤ ਸਿੰਘ ਸੈਂਸਰਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ, ਜਿਸ ਵਿਚ ਸੂਬਾ ਕਮੇਟੀ ਵਲੋਂ ਲਏ ਗਏ ਫ਼ੈਸਲਿਆਂ ਨੂੰ ਲਾਗੂ ਕਰਨ ਸੰਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਕੇਂਦਰੀ ਟਰੇਡ ਯੂਨੀਅਨਾਂ ਵਲੋਂ ਨਿੱਜੀਕਰਨ ਦੀ ਨੀਤੀ ਦੇ ਵਿਰੋਧ, ਬਿਜਲੀ ਸੋਧ ਬਿੱਲ 2025 ਨੂੰ ਵਾਪਸ ਕਰਵਾਉਣ, ਚਾਰ ਲੇਬਰ ਕੋਡ ਰੱਦ ਕਰਵਾਉਣ ਅਤੇ ਮਨਰੇਗਾ ਕਾਨੂੰਨ ਨੂੰ ਬਹਾਲ ਕਰਵਾਉਣ ਲਈ 12 ਫਰਵਰੀ ਨੂੰ ਇਕ ਰੋਜ਼ਾ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ | ਇਸ ਸੱਦੇ ਦੇ ਸਮਰਥਨ ਵਿਚ ਟੈਕਨੀਕਲ ਸਰਵਿਸਿਜ਼ ਯੂਨੀਅਨ ਅਤੇ ਕੋਆਰਡੀਨੇਸ਼ਨ ਕਮੇਟੀ ਆਫ਼ ਪਾਵਰਕਾਮ ਐਂਡ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਪੰਜਾਬ ਵਲੋਂ ਵੀ 12 ਫਰਵਰੀ ਨੂੰ ਮੁਕੰਮਲ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਹਿਲਾਂ ਤੋਂ ਬਣੇ ਲੋਕ ਪੱਖੀ ਕਾਨੂੰਨਾਂ ਨੂੰ ਵੱਡੇ ਪੱਧਰ 'ਤੇ ਤਬਦੀਲ ਕਰਕੇ ਕਿਰਤੀ ਲੋਕਾਂ ਦੇ ਹੱਕਾਂ ਨੂੰ ਖਤਮ ਕੀਤਾ ਜਾ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਨਵੇਂ ਕਾਰਪੋਰੇਟ ਪੱਖੀ ਕਾਨੂੰਨਾਂ ਰਾਹੀਂ ਮਜ਼ਦੂਰਾਂ, ਕਿਸਾਨਾਂ ਅਤੇ ਮੁਲਾਜ਼ਮਾਂ ਦੀ ਲੁੱਟ ਕੀਤੀ ਜਾ ਰਹੀ ਹੈ, ਜਿਸ ਖ਼ਿਲਾਫ਼ ਦੇਸ਼ ਭਰ ਵਿਚ ਰੋਸ ਵਧ ਰਿਹਾ ਹੈ | ਹੜਤਾਲ ਦੌਰਾਨ ਨਿੱਜੀਕਰਨ ਦੀ ਨੀਤੀ ਰੱਦ ਕਰਨ, ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ 2025 ਵਾਪਸ ਲੈਣ, ਚਾਰ ਲੇਬਰ ਕੋਡ ਰੱਦ ਕਰਨ, ਅੱਠ ਘੰਟਿਆਂ ਦੀ ਥਾਂ 12 ਘੰਟਿਆਂ ਦੀ ਦਿਹਾੜੀ ਕਰਨ ਵਾਲੇ ਕਾਨੂੰਨ ਨੂੰ ਖਤਮ ਕਰਨ ਅਤੇ ਪਹਿਲਾਂ ਵਾਲਾ ਮਨਰੇਗਾ ਕਾਨੂੰਨ ਬਹਾਲ ਕਰਨ ਦੀ ਮੰਗ ਜ਼ੋਰ-ਸ਼ੋਰ ਨਾਲ ਉਠਾਈ ਜਾਵੇਗੀ | ਆਗੂਆਂ ਨੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਹੋਰ ਕਿਰਤੀ ਵਰਗਾਂ ਨੂੰ ਅਪੀਲ ਕੀਤੀ ਕਿ ਉਹ 12 ਫਰਵਰੀ ਦੀ ਹੜਤਾਲ ਅਤੇ ਪ੍ਰਦਰਸ਼ਨਾਂ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਆਪਣੀ ਏਕਤਾ ਦਾ ਪ੍ਰਗਟਾਵਾ ਕਰਨ | ਮੀਟਿੰਗ ਵਿਚ ਸੂਬਾ ਪ੍ਰਧਾਨ ਕਿ੍ਸ਼ਨ ਸਿੰਘ ਅÏਲਖ, ਸਰਕਲ ਸਕੱਤਰ ਸੁਖਪਾਲ ਸਿੰਘ ਮਜੀਠਾ, ਦਿਹਾਤੀ ਮੰਡਲ ਪ੍ਰਧਾਨ ਰਘਬੀਰ ਸਿੰਘ ਮਜੀਠਾ, ਅਜਨਾਲਾ ਮੰਡਲ ਪ੍ਰਧਾਨ ਬਲਜੀਤ ਸਿੰਘ ਚਿਤੌੜਗੜ, ਬਲਜਿੰਦਰ ਸਿੰਘ ਥੋਬਾ ਸਮੇਤ ਹੋਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਲੀ ਤੀਰਥ ਰਾਮ ਵਾਲੀ ਵਿਖੇ ਸੀਵਰੇਜ ਸਿਸਟਮ ਜਾਮ ਰਹਿਣ ਕਾਰਨ ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਕਪੂਰ ਜਿਊਲਰਜ਼ ਗੜ੍ਹਸ਼ੰਕਰ ਦੇ ਗਹਿਣਿਆਂ ਦੀ ਖ਼ਰੀਦ ਲਈ ਸਮਾਰਟ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ
Ad Position 24