ਤਰਨ ਤਾਰਨ, 31 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਸ਼ੇ ਦਾ ਸੇਵਨ ਕਰ ਰਹੇ 9 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਏ.ਐਸ.ਆਈ. ਬਿੱਕਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਜਵੰਦਪੁਰ ਦੇ ਗੇਟ ਨਜ਼ਦੀਕ ਤੋਂ ਕੁਲਦੀਪ ਸਿੰਘ ਪੁੱਤਰ ਲੇਟ ਅਮਰੀਕ ਸਿੰਘ ਵਾਸੀ ਮੀਆਂਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ 53 ਨਸ਼ੀਲੀਆਂ ਗੋਲੀਆਂ ਅਤੇ 920 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਐੱਸ.ਆਈ. ਅਮਰੀਕ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁਰਾਣਾ ਬਾਈਪਾਸ ਨੇੜੇ ਬਾਠ ਚੌਂਕ ਤਰਨ ਤਾਰਨ ਵਿਖਏ ਨਾਕਾਬੰਦੀ ਦੌਰਾਨ ਮਨਜਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਕੱਕਾ ਕੰਡਿਆਲਾ ਨੂੰ ਕਾਬੂ ਕਰਕੇ ਉਸ ਪਾਸੋਂ 32 ਗ੍ਰਾਮ ਹੈਰੋਇਨ ਅਤੇ 1500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਸ਼ੇਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੁਖਵਿੰਦਰ ਸਿੰਘ ਪੁੱਤਰ ਦਲੀਪ ਸਿੰਘ, ਗੁਰਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀਆਨ ਮੋਹਨਪੁਰਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਜਸਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਸ਼ੇ ਦਾ ਸੇਵਨ ਕਰ ਰਹੇ ਅਮਰਜੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਖਡੂਰ ਸਾਹਿਬ ਨੂੰ ਕਾਬੂ ਕਰਕੇ ਉਸ ਪਾਸੋਂ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਗੁਲਜਾਰ ਸਿੰਘ ਨੇ ਗਸ਼ਤ ਦੌਰਾਨ ਪਿੰਡ ਮੀਆਂਵਾਲਾ ਦੇ ਨਜ਼ਦੀਕ ਤੋਂ ਇਕ ਪੈਕੇਟ ਬਰਾਮਦ ਕੀਤਾ ਜਿਸ ਵਿਚੋਂ 460 ਗ੍ਰਆਮ ਹੈਰੋਇਨ ਬਰਾਮਦ ਹੋਈ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਜਗਦੀਸ਼ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਇਕ ਪੈਕੇਟ ਮਿਲਿਆ, ਜਿਸ ਵਿਚੋਂ 1 ਕਿਲੋ 22 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਐੱਸ.ਆਈ. ਸਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਸਮਸ਼ੇਰ ਸਿੰਘ ਪੁੱਤਰ ਸਤਨਾਮ ਸਿੰਘ ਅਤੇ ਅਕਾਸ਼ਦੀਪ ਸਿੰਘ ਪੁੱਤਰ ਲੇਟ ਦਲੇਰ ਸਿੰਘ ਵਾਸੀ ਅਲਗੋ ਕਲਾਂ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਲਵਪ੍ਰੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਹੂਵਿੰਡ ਅਤੇ ਲਵਦੀਪ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਭਿੱਖੀਵਿੰਡ ਨੂੰ ਕਾਬੂ ਕੀਤਾ ਜੋ ਕਿ ਨਸ਼ੇ ਦਾ ਸੇਵਨ ਕਰ ਰਹੇ ਸਨ, ਜਿਨ੍ਹਾਂ ਪਾਸੋਂ ਇਕ ਲਾਈਟਰ, ਇਕ ਸਿਲਵਰ ਕਾਗਜ ਦਾ ਰੋਲ, ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |
ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਸ਼ੇ ਦਾ ਸੇਵਨ ਕਰਦੇ 9 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਸੁਰਿੰਦਰ ਲਾਂਬਾ <br/>
ਅਜੀਤ ਡੈਸਕ
01-02-2026