ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਨੇ ਬਾਬਾ ਬਕਾਲਾ ਸਾਹਿਬ ਦੀਆਂ ਅਦਾਲਤਾਂ ਦਾ ਕੀਤਾ ਨਿਰੀਖਣ
ਅਜੀਤ ਡੈਸਕ
01-02-2026
ਛੀਨਾ ਕਰਮ ਸਿੰਘ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਲੰਗਰ ਲਗਾਏ
ਓਠੀਆਂ, 31 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਨਜਦੀਕ ਪੈਂਦੇ ਪਿੰਡ ਛੀਨਾ ਕਰਮ ਸਿੰਘ ਵਿਖੇ ਪਿੰਡ ਦੀਆਂ ਸੰਗਤਾਂ ਨੂੰ ਨਾਮ ਨਾਲ ਜੋੜਨ ਲਈ ਬਣਾਏ ਗਏ ਨਾਮ ਘਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਜੀ ਭੋਗ ਪਾਉਣ ਉਪਰੰਤ ਸਜੇ ਖੁੱਲੇ ਪੰਡਾਲ ਵਿਚ ਪੰਥ ਦੇ ਮਹਾਨ ਰਾਗੀ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਸੁਣਾ ਕੇ ਨਿਹਾਲ ਕੀਤਾ ਅਤੇ ਪਿੰਡ ਦੇ ਨੌਜਵਾਨਾਂ ਨੂੰ ਸਰੂਪ ਧਾਰਨ ਕਰਕੇ ਅੰਮਿ੍ਤ ਛੱਕ ਕੇ ਗੁਰੂ ਦਾ ਨਾਮ ਜਪਣਾ ਲਈ ਪ੍ਰੇਰਿਤ ਕੀਤਾ ਅਤੇ ਸੰਗਤਾਂ ਲਈ ਤਰ੍ਹਾਂ ਤਰ੍ਹਾਂ ਦੇ ਅਟੁੱਟ ਲੰਗਰ ਲਗਾਏ ਗਏ | ਇਸ ਮੌਕੇ ਜਥੇ. ਗੁਰਦੇਵ ਸਿੰਘ, ਭੁਪਿੰਦਰ ਸਿੰਘ ਛੀਨਾ, ਪ੍ਰਗਟ ਸਿੰਘ ਲਾਲੀ, ਪ੍ਰਤਾਪ ਸਿੰਘ, ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |