28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮੁੱਖ ਮੰਤਰੀ ਸਿਹਤ ਜੀਵਨ ਬੀਮਾ ਸਕੀਮ ਤਹਿਤ ਕੋਈ ਵੀ ਪਰਿਵਾਰ ਇਲਾਜ ਤੋਂ ਵਾਂਝਾ ਨਹੀਂ ਰਹੇਗਾ-ਸੋਨੀਆ ਮਾਨ <br/>

Ad Position 21
No active advertisement
ਅਜੀਤ ਡੈਸਕ 01-02-2026
ਚੋਗਾਵਾਂ, 31 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਹਰ ਪਰਿਵਾਰ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕਰਕੇ ਹਰ ਗਰੀਬ ਪਰਿਵਾਰ ਦੀ ਬਾਂਹ ਫੜੀ ਹੈ | ਜਿਸ ਤਹਿਤ ਹਰੇਕ ਪਰਿਵਾਰ ਦੇ ਇਲਾਜ ਲਈ ਹੁਣ 10 ਲੱਖ ਰੁਪਏ ਤੱਕ ਦਾ ਇਲਾਜ ਸਰਕਾਰ ਵਲੋਂ ਕਰਵਾਇਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਇੰਚਾਰਜ ਸੋਨੀਆ ਮਾਨ ਨੇ ਕਸਬਾ ਲੋਪੋਕੇ ਵਿਖੇ ਸਾਬਕਾ ਸਰਪੰਚ ਅਮਰਦੀਪ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਹੈਲਥ ਕਾਰਡ ਕੈਂਪ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸੀ ਸੋਚ ਕਾਰਨ ਪੰਜਾਬ ਵਾਸੀਆਂ ਨੂੰ ਮਹਿੰਗੇ ਇਲਾਜ ਕਾਰਨ ਹੁਣ ਕਿਸੇ ਵੀ ਹਸਪਤਾਲ ਤੋਂ ਵਾਪਸ ਨਹੀਂ ਮੁੜਨਾ ਪਵੇਗਾ | ਇਸ ਸਕੀਮ ਨਾਲ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਬਹੁਤ ਰਾਹਤ ਮਿਲੇਗੀ | ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਲਈ 'ਆਪ' ਸਰਕਾਰ ਹਰ ਲੋੜੀਦੇ ਕਦਮ ਚੁੱਕ ਰਹੀ ਹੈ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਸੁਖਦੀਪ ਸਿੰਘ ਛੀਨਾ, ਲਖਬੀਰ ਸਿੰਘ ਆੜਤੀ ਮੰਝ, ਸਰਪੰਚ ਅਵਤਾਰ ਸਿੰਘ ਲਾਲੀ, ਕਾਰਜ ਸਿੰਘ ਮਖਤੂਲ ਸਿੰਘ, ਮਲੂਕ ਸਿੰਘ, ਅਮਨਦੀਪ ਸਿੰਘ, ਜਗਰੂਪ ਸਿੰਘ, ਸਤਨਾਮ ਸਿੰਘ, ਪ੍ਰਤਾਪ ਸਿੰਘ, ਜੋਗਾ ਸਿੰਘ, ਸਪਿੰਦਰ ਸਿੰਘ, ਡਾ. ਗੁਰਸ਼ਰਨ ਸਿੰਘ, ਸਤਨਾਮ ਸਿੰਘ ਝੰਡੂ, ਓਾਕਾਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਮਾਤਾ ਗੰਗਾ ਕੰਨਿਆਂ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਸਮਾਗਮ <br/> ਅਗਲੀ ਖ਼ਬਰ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਨੇ ਬਾਬਾ ਬਕਾਲਾ ਸਾਹਿਬ ਦੀਆਂ ਅਦਾਲਤਾਂ ਦਾ ਕੀਤਾ ਨਿਰੀਖਣ
Ad Position 24