28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਆੜ੍ਹਤੀ ਮਨਜੀਤ ਸਿੰਘ ਬਾਠ ਦੇ ਮਾਤਾ ਸੁਰਜੀਤ ਕੌਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ <br/>

Ad Position 21
No active advertisement
ਅਜੀਤ ਡੈਸਕ 01-02-2026
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੰਯੁਕਤ ਕਿਸਾਨ ਭਲਾਈ ਸੰਸਥਾ ਅਜਨਾਲਾ ਦੇ ਕੌਮੀ ਪ੍ਰਧਾਨ ਆੜ੍ਹਤੀ ਮਨਜੀਤ ਸਿੰਘ ਬਾਠ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਸੁਰਜੀਤ ਕੌਰ ਦਾ ਪਿਛਲੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ ਸੀ | ਉਨ੍ਹਾਂ ਨਮਿਤ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਅਤੇ ਅੰਤਿਮ ਅਰਦਾਸ ਪਿੰਡ ਰਿਆੜ ਵਿਖੇ ਹੋਈ, ਇਸ ਮੌਕੇ ਰਾਗੀ ਭਾਈ ਅਨੋਖ ਸਿੰਘ ਦੇ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਬਾਬਾ ਕਾਬਲ ਸਿੰਘ ਲੱਖੂਵਾਲ ਵਾਲਿਆਂ ਵਲੋਂ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਈ | ਸ਼ਰਧਾਂਜਲੀ ਸਮਾਰੋਹ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਵਲੋਂ ਮਾਤਾ ਸੁਰਜੀਤ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀ ਮੌਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ | ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲਾੋ, ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ, ਗਗਨਦੀਪ ਸਿੰਘ, ਗੁਰਦੀਪ ਸਿੰਘ ਸੁਰ ਸਿੰਘ, ਲਖਬੀਰ ਸਿੰਘ ਸੇਖੋਂ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਦਲਜੀਤ ਸਿੰਘ ਮਿਆਦੀਆਂ, ਨਰਿੰਦਰਪਾਲ ਸਿੰਘ ਢਿੱਲੋਂ ਬੈਂਕ ਵਾਲੇ, ਭੁਪਿੰਦਰ ਸਿੰਘ ਬੈਂਕ ਵਾਲੇ, ਐਡਵੋਕੇਟ ਮਨਜੀਤ ਸਿੰਘ ਨਿੱਝਰ, ਭਾਈ ਕਾਬਲ ਸਿੰਘ ਸ਼ਾਹਪੁਰ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ, ਭਾਈ ਹਰਤਾਰ ਸਿੰਘ ਅਜਨਾਲਾ, ਬਾਬਾ ਕਾਬਲ ਸਿੰਘ ਲੱਖੂਵਾਲ, ਸਾਬਕਾ ਪ੍ਰਧਾਨ ਦੀਪਕ ਅਰੋੜਾ ਇਲੈਕਟ੍ਰੋਨਿਕ ਵਾਲੇ, ਕਾਂਗਰਸ ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਡੈਮ, ਕੌਂਸਲਰ ਗੁਰਦੇਵ ਸਿੰਘ ਨਿੱਝਰ, ਕੌਂਸਲਰ ਸੰਨੀ ਕੁੰਦਰਾ, ਪ੍ਰਦੁਮਣ ਸਿੰਘ ਭੱਖਾ, ਸੁਖਵਿੰਦਰ ਸਿੰਘ ਰੰਧਾਵਾ, ਆੜ੍ਹਤੀ ਯੂਨੀਅਨ ਪ੍ਰਧਾਨ ਹਰਵਿੰਦਰ ਸਿੰਘ ਸ਼ਾਹ ਅਤੇ ਸਤਬੀਰ ਸਿੰਘ ਸੰਧੂ, ਆੜ੍ਹਤੀ ਯੂਨੀਅਨ ਮੰਡੀ ਕੁੱਕੜਾਂਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਛੀਨਾਂ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਬਲਕਾਰ ਸਿੰਘ ਬਾਜਵਾ, ਮਾਸਟਰ ਸੁਖਬੀਰ ਸਿੰਘ ਸੰਧੂ ਰਿਆੜ, ਸਰਪੰਚ ਇਕਬਾਲ ਸਿੰਘ ਰਿਆੜ, ਟਰਾਂਸਪੋਰਟਰ ਸੁਖਦੇਵ ਸਿੰਘ ਵੇਹਰੂ, ਸੁਰਜੀਤ ਸਿੰਘ ਖੰਡ ਮਿੱਲ ਵਾਲੇ, ਅਮਰਜੀਤ ਸਿੰਘ ਬਾਜਵਾ, ਗੁਰਮੁਖ ਸਿੰਘ ਮੋਹਨ ਭੰਡਾਰੀਆ, ਹਰਪਾਲ ਸਿੰਘ ਗਗਨ ਢਿੱਲੋਂ, ਅਵਤਾਰ ਸਿੰਘ ਟੀਟੂ ਚਾਵਲਾ, ਹਰਜੀਤ ਸਿੰਘ ਭੱਖਾ, ਗੁਰਬਖ਼ਸ਼ ਰਾਏ, ਡਾ: ਜਸਬੀਰ ਸਿੰਘ ਭਿੰਡੀਆਂ, ਹਰਬਿੰਦਰ ਸਿੰਘ ਬੱਬੂ ਭੱਖਾ, ਸੁਖਵਿੰਦਰ ਸਿੰਘ ਮਾਨਾਂਵਾਲਾ, ਹਰਪਾਲ ਸਿੰਘ ਮੰਨਣ, ਮੇਜਰ ਸਿੰਘ ਕੜਿਆਲ ਅਤੇ ਦੇਬਾ ਭੱਖਾ ਸਮੇਤ ਹੋਰਨਾਂ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਵਲੋਂ ਮਾਤਾ ਸੁਰਜੀਤ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਅੰਤ ਵਿਚ ਪ੍ਰਧਾਨ ਮਨਜੀਤ ਸਿੰਘ ਬਾਠ ਵਲੋਂ ਆਈਆਂ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਅਤੇ ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ ਵਲੋਂ ਪ੍ਰਧਾਨ ਮਨਜੀਤ ਸਿੰਘ ਬਾਠ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਜ: ਜਲਾਲ ਉਸਮਾ ਨੇ ਕਾਕਾ ਬਿਆਸ ਨੂੰ ਬਿਆਸ ਸ਼ਹਿਰੀ ਦੇ ਪ੍ਰਧਾਨ ਥਾਪਿਆ <br/>
Ad Position 24