28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਚਾਹ 'ਤੇ ਚਰਚਾ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰ ਕੇ ਸੁਣੀਆਂ ਮੁਸ਼ਕਿਲਾਂ <br/>

Ad Position 21
No active advertisement
ਅਜੀਤ ਡੈਸਕ 01-02-2026
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਫੋਕਿਆਂ ਲਾਰਿਆਂ ਨਾਲ ਨਹੀਂ ਬਲਕਿ ਜ਼ਮੀਨੀ ਪੱਧਰ 'ਤੇ ਉਤਰ ਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਵਿਚ ਵਿਸ਼ਵਾਸ ਰੱਖਦੀ ਹੈ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਦਾ ਲਾਭ ਵੀ ਪੁੱਜਦਾ ਕੀਤਾ ਜਾ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਚਾਹ 'ਤੇ ਚਰਚਾ ਪ੍ਰੋਗਰਾਮ ਤਹਿਤ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਆਮ ਲੋਕਾਂ ਲਈ ਕਾਫੀ ਸਕੀਮਾਂ ਚਲਾਈਆਂ ਹੋਈਆਂ ਹਨ ਅਤੇ ਉਹ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਇਨ੍ਹਾਂ ਸਕੀਮਾਂ ਦੀ ਜਾਣਕਾਰੀ ਦੇਣ ਦੇ ਨਾਲ ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਵੀ ਮੌਕੇ 'ਤੇ ਕਰ ਰਹੇ ਹਨ | ਸ: ਧਾਲੀਵਾਲ ਨੇ ਮਾਨ ਸਰਕਾਰ ਵਲੋਂ ਨਵੀਂ ਸ਼ੁਰੂ ਕੀਤੀ ਗਈ ਸਿਹਤ ਬੀਮਾ ਯੋਜਨਾ ਬਾਰੇ ਵੀ ਲੋਕਾਂ ਨੂੰ ਦੱਸਦਿਆਂ ਕਿਹਾ ਕਿ ਇਸ ਨਾਲ ਹੁਣ ਗਰੀਬ ਲੋਕ ਵੀ ਆਪਣਾ ਮਹਿੰਗੇ ਤੋਂ ਮਹਿੰਗਾ ਇਲਾਜ ਮੁਫਤ ਵਿਚ ਕਰਵਾ ਸਕਦੇ ਹਨ ਅਤੇ ਉਨ੍ਹਾਂ ਨੂੰ ਇਸ ਲਈ ਕੋਈ ਵੀ ਪੈਸਾ ਨਹੀਂ ਦੇਣਾ ਪਵੇਗਾ | ਉਨ੍ਹਾਂ ਕਿਹਾ ਕਿ ਇਹ ਸਕੀਮ ਪੂਰੇ ਦੇਸ਼ ਵਿਚੋਂ ਕੇਵਲ ਪੰਜਾਬ ਸੂਬੇ ਵਿਚ ਹੀ ਮਾਨ ਸਰਕਾਰ ਨੇ ਚਲਾਈ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਸੀਂ ਮੁਫ਼ਤ ਸਿੱਖਿਆ, ਮੁਫ਼ਤ ਬੱਸ ਯਾਤਰਾ ਦੇ ਨਾਲ ਨਾਲ ਮੁਫ਼ਤ ਬਿਜਲੀ ਵੀ ਮੁਹਈਆ ਕਰਵਾਉਣ ਵਿਚ ਸਫਲ ਹੋਏ ਹਾਂ | ਇਸ ਮੌਕੇ ਵਿਧਾਇਕ ਸ: ਧਾਲੀਵਾਲ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਤਿੰਨ ਪੰਚਾਇਤਾਂ ਜਿਸ ਵਿਚ ਭੂਰੇਗਿੱਲ, ਹਰੜ ਨੇੜੇ ਭੂਰੇ ਗਿੱਲ ਅਤੇ ਸੰਘੂਆਣਾ ਦੀਆਂ ਨੂੰ 5-5 ਲੱਖ ਰੁਪਏ ਦੇ ਚੈੱਕ ਭੇਟ ਕਰਦਿਆਂ ਕਿਹਾ ਕਿ ਉਹ ਇਸ ਰਾਸ਼ੀ ਨਾਲ ਆਪਣੇ ਪਿੰਡ ਦਾ ਕੋਈ ਵੀ ਵਿਕਾਸ ਕਾਰਜ ਆਪਣੀ ਮਰਜ਼ੀ ਨਾਲ ਕਰਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਅਸੀਂ ਵਾਅਦਾ ਕੀਤਾ ਸੀ ਕਿ ਜਿਹੜੀਆਂ ਪੰਚਾਇਤਾਂ ਸਰਬ ਸੰਮਤੀ ਨਾਲ ਚੁਣੀਆਂ ਜਾਣਗੀਆਂ ਉਨ੍ਹਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ ਦਿੱਤੇ ਜਾਣਗੇ | ਸ: ਧਾਲੀਵਾਲ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਅਜਨਾਲਾ ਹਲਕੇ ਨੂੰ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਦੇਣ ਲਈ 2.30 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਜੋ ਜਲਦ ਹੀ ਸਾਰੇ ਹਲਕੇ ਦੀਆਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵੰਡ ਦਿੱਤੀ ਜਾਵੇਗੀ | ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਓ.ਐੱਸ.ਡੀ. ਗੁਰਜੰਟ ਸਿੰਘ ਸੋਹੀ, ਸਰਪੰਚ ਜਸਵੰਤ ਸਿੰਘ ਗੱਗੋਮਾਹਲ, ਸਰਪੰਚ ਨਿਰਮਲ ਸਿੰਘ ਹਰੜ ਭੂਰੇ ਗਿੱਲ, ਸਰਪੰਚ ਰਣਜੀਤ ਰਣਜੋਧ ਸਿੰਘ ਭੂਰੇਗਿੱਲ, ਸਰਪੰਚ ਲਾਲੀ ਸ਼ਾਹ ਨਾਨੋਕੇ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫ੍ਰੀਡਮ ਫਾਈਟਰਜ਼ ਉੱਤਰਾਧਿਕਾਰੀ ਸੰਸਥਾ ਦੀ ਮੀਟਿੰਗ ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24