28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸਿੱਖ ਮਿਸ਼ਨਰੀ ਕਾਲਜ ਦੇ ਸੇਵਾਦਾਰਾਂ ਨੇ ਮੈਨੇਜਰ ਧਰਮਿੰਦਰ ਸਿੰਘ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 02-02-2026

ਝਬਾਲ, 1 ਫਰਵਰੀ (ਸੁਖਦੇਵ ਸਿੰਘ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਰਕਲ ਬੀੜ ਬਾਬਾ ਬੁੱਢਾ ਸਾਹਿਬ ਦੇ ਸੇਵਾਦਾਰਾਂ ਵਲੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਮੈਨੇਜ਼ਰ ਧਰਮਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਨੇਜ਼ਰ ਧਰਮਿੰਦਰ ਸਿੰਘ ਨੇ ਸਮੂਹ ਮਿਸ਼ਨਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਉਨ੍ਹਾਂ ਨੂੰ ਗੁਰਦੁਆਰਾ ਪ੍ਰਬੰਧਕਾਂ ਵਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ | ਇਸ ਮੌਕੇ ਡਿਪਟੀ ਜ਼ੋਨਲ ਆਰਗੇਨਾਈਜਰ ਮਾ. ਅਵਤਾਰ ਸਿੰਘ ਸੋਹਲ, ਸਰਕਲ ਇੰਚਾਰਜ ਤਰਸੇਮ ਸਿੰਘ ਮੀਆਂਪੁਰ, ਹਰਭਾਲ ਸਿੰਘ ਠੱਠਗੜ੍ਹ, ਹਰਦੇਵ ਸਿੰਘ ਛੀਨਾ ਅਤੇ ਸ੍ਰੀ ਗੁਰੂ ਗ੍ਰੰਥ ਸਤਿਕਾਰ ਕਮੇਟੀ ਦੇ ਮਨਜੀਤ ਸਿੰਘ ਝਬਾਲ ਤੋਂ ਇਲਾਵਾ ਮੀਤ ਮੈਨੇਜਰ ਦਿਲਬਾਗ ਸਿੰਘ ਝਬਾਲ, ਅਕਾਊਾਟੈਂਟ ਅਮਰਬੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਵਾਈ ਫਾਇਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਮਾਮਲਾ ਦਰਜ ਅਗਲੀ ਖ਼ਬਰ ਕੇਂਦਰ ਦੀ ਮੋਦੀ ਸਰਕਾਰ ਨੇ 2026-27 ਦੇ ਬਜਟ ਵਿਚ ਹਰੇਕ ਵਰਗ ਨੂੰ ਪ੍ਰਮੁੱਖਤਾ ਦਿੱਤੀ-ਹਰਜੀਤ ਸਿੰਘ ਸੰਧੂ
Ad Position 24