ਤਰਨ ਤਾਰਨ, 1 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ, ਡਰੱਗ ਮਨੀ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਏ.ਐਸ.ਆਈ. ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਏ.ਐਸ.ਆਈ. ਹਰਵਿੰਦਰਪਾਲ ਸਿੰਘ ਨੇ ਗਸ਼ਤ ਦੌਰਾਨ ਲਵਦੀਪ ਸਿੰਘ ਉਰਫ ਬਿੱਲੂ ਪੁੱਤਰ ਬਲਵਿੰਦਰ ਸਿੰਘ ਵਾਸੀ ਚੌਹਾਨ (ਜੰਡਿਆਲਾ ਗੁਰੂ) ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਅਤੇ 1020 ਰੁਪਏ ਡਰੱਗ ਮਨੀ ਬਰਾਮਦ ਕੀਤੀ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਦੇ ਏ.ਐਸ.ਆਈ. ਅਰਜਨ ਸਿੰਘ ਨੇ ਗਸ਼ਤ ਦੌਰਾਨ ਕਣਕ ਦੇ ਗੌਦਾਮ ਨੇੜ੍ਹੇ ਇੰਡਸਟਰੀ ਏਰੀਆ ਦੇ ਕੋਲੋਂ ਦੋ ਮੋਨੇ ਨੌਜਵਾਨਾਂ ਨੂੰ ਸ਼ੱਕ ਦੇ ਅਧਾਰ 'ਤੇ ਜਦ ਕਾਬੂ ਕੀਤਾ ਤਾਂ ਉਨ੍ਹਾਂ ਕੋਲੋਂ 5 ਗ੍ਰਾਮ 9 ਮਿ.ਲੀ. ਗ੍ਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਨੌਜਵਾਨਾਂ ਦੀ ਪਛਾਣ ਜਸਕਰਨ ਸਿੰਘ ਉਰਫ ਕਾਕਾ ਪੁੱਤਰ ਦਿਲਬਾਗ ਸਿੰਘ ਵਾਸੀ ਧੂੰਦਾ, ਸਰਬਜੀਤ ਸਿੰਘ ਉਰਫ਼ ਸਾਬ ਪੁੱਤਰ ਮੰਗਲ ਸਿੰਘ ਵਾਸੀ ਮੱਦਰ ਕਲੋਨੀ ਪਿੰਡ ਖੱਖ ਵਜੋਂ ਹੋਈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐਸ.ਐਚ.ਓ. ਸਬ ਇੰਸਪੈਕਟਰ ਬਲਬੀਰ ਸਿੰਘ ਗਸ਼ਤ ਦੌਰਾਨ ਮਰੜ ਰੋਡ ਨੇੜ੍ਹੇ ਚਰਚ ਵਿਖੇ ਮੌਜੂਦ ਸਨ ਤਾਂ ਮਰੜ ਵਾਲੇ ਪਾਸਿਓਾ ਇਕ ਨੌਜਵਾਨ ਜਾ ਰਿਹਾ ਸੀ, ਜਿਸ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 6.67 ਗ੍ਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਵਾਰਡ ਨੰਬਰ 11 ਨੇੜ੍ਹੇ ਸਰਕਾਰੀ ਹਸਪਤਾਲ ਪੱਟੀ ਵਜੋਂ ਹੋਈ | ਥਾਣਾ ਸਦਰ ਪੱਟੀ ਦੇ ਏ.ਐਸ.ਆਈ. ਹਰਪਾਲ ਸਿੰਘ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸਬੰਧ ਵਿਚ ਟੀ. ਪੁਆਇੰਟ ਦੁੱਬਲੀ ਕੋਲ ਮੌਜੂਦ ਸਨ ਤਾਂ ਪਿੰਡ ਘਰਿਆਲਾ ਵਾਲੇ ਪਾਸਿਓਾ ਇਕ ਪੈਦਲ ਆਉਂਦਾ ਨੌਜਵਾਨ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਅਧਾਰ 'ਤੇ ਪੁਲਿਸ ਦੀ ਮਦਦ ਨਾਲ ਕਾਬੂ ਕਰਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 7 ਗ੍ਰਾਮ ਹੈਰੋਇਨ ਅਤੇ 1020 ਰੁਪਏ ਡਰੱਗ ਮਨੀ ਬਰਾਮਦ ਹੋਈ | ਐਸ.ਐਸ.ਪੀ. ਸੁਰਿੰਦਰ ਸਿੰਘ ਲਾਂਬਾ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਜੰਗ ਇਸੇ ਤਰ੍ਹਾਂ ਜਾਰੀ ਰਹੇਗੀ |
ਹੈਰੋਇਨ, ਡਰੱਗ ਮਨੀ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਪੁਲਿਸ ਵਲੋਂ ਗਿ੍ਫ਼ਤਾਰ
ਅਜੀਤ ਡੈਸਕ
02-02-2026