ਤਰਨ ਤਾਰਨ, 1 ਫਰਵਰੀ (ਇਕਬਾਲ ਸਿੰਘ ਸੋਢੀ)-ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚੋਂ ਮੋਬਾਈਲ ਅਤੇ ਹੋਰ ਸਾਮਾਨ ਮਿਲਣਾ ਬਾਦਸਤੂਰ ਜਾਰੀ ਹੈ | ਲਖਵੀਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਮਿਤੀ 23 ਜਨਵਰੀ ਨੂੰ ਕੇਦਰੀ ਜੇਲ੍ਹ ਦੀ ਚੈਕਿੰਗ ਦੌਰਾਨ ਜੇਲ੍ਹ ਵਿਚ ਬੰਦ ਹਵਾਲਾਤੀਆਂ ਗੁਰਸੇਵਕ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਚੱਕ ਮਹਿਰ, ਰਾਜਨਦੀਪ ਸਿੰਘ ਪੁੱਤਰ ਗੁਰਵੇਲ ਸਿੰਘ ਵਾਸੀ ਚੱਕ ਮਹਿਰ ਪਾਸੋਂ 1 ਟੱਚ ਫੋਨ ਸਮੇਤ ਸਿਮ, 9 ਬੀੜੀਆਂ ਬੰਡਲ, 9 ਤੰਬਾਕੂ ਪੁੜੀਆਂ, 4 ਹੀਟਰ, 1 ਸਿਗਰਟ ਡੱਬੀ ਬਰਾਮਦ ਹੋਈ | ਇਸ ਸੰਬੰਧੀ ਸਬ ਇੰਸਪੈਕਟਰ ਰਾਣੀ ਕੌਰ ਨੇ ਕਾਰਵਾਈ ਕਰਦਿਆਂ ਉਪਰੋਕਤ ਹਵਾਲਾਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਜਸਵੰਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਜੇਲ੍ਹ ਦੀ ਚੈਕਿੰਗ ਦੌਰਾਨ ਜੇਲ੍ਹ ਵਿਚ ਬੰਦ ਹਵਾਲਾਤੀ ਜਸ਼ਨਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਕੱਕਾ ਕੰਡਿਆਲਾ ਪਾਸੋਂ 1 ਕੀ ਪੈਡ ਫੋਨ ਸਮੇਤ ਸਿੰਮ ਬਰਾਮਦ ਹੋਈ ਹੈ | ਇਸ ਸਬੰਧੀ ਏ.ਐਸ.ਆਈ. ਅਰਜਨ ਸਿੰਘ ਨੇ ਉਕਤ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਅਵਤਾਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਮਿਤੀ 25 ਜਨਵਰੀ ਨੂੰ ਜੇਲ੍ਹ ਦੀ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀ ਗੁਰਮੇਜ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਅਕਾਲਗੜ੍ਹ ਢਪੱਈਆਂ, ਸੰਦੀਪ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਚਵਿੰਡਾ ਦੇਵੀ ਪਾਸੋਂ 1 ਟੱਚ ਫੋਨ, 1 ਕੀ ਪੈਡ ਫੋਨ ਸਮੇਤ 1 ਸਿੰਮ ਬਰਾਮਦ ਹੋਏ | ਇਸ ਸੰਬੰਧੀ ਏ.ਐਸ.ਆਈ. ਪਿਆਰਾ ਸਿੰਘ ਨੇ ਉਪਰੋਕਤ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |