ਅੰਮਿ੍ਤਸਰ, 1 ਫਰਵਰੀ (ਰੇਸ਼ਮ ਸਿੰਘ)-ਇਥੇ ਲੋਹਾਰਕਾ ਰੋਡ ਨੇੜੇ ਐੱਨ.ਆਰ.ਆਈ. ਕਾਲੋਨੀ ਵਿਖੇ ਸਕੂਟਰ ਸਵਾਰ ਚਾਲਕ ਨੂੰ ਕਿਸੇ ਅਣਪਛਾਤੇ ਵਾਹਨ ਵਲੋਂ ਤੇਜ਼ ਰਫਤਾਰ ਤੇ ਅਣਗਹਿਲੀ ਨਾਲ ਟੱਕਰ ਮਾਰੇ ਜਾਣ ਕਾਰਨ ਉਸਦੀ ਮੌਤ ਹੋ ਗਈ ਜਦੋਂ ਕਿ ਵਾਹਨ ਚਾਲਕ ਘਟਨਾ ਸਥਾਨ ਤੋਂ ਫਰਾਰ ਹੋ ਗਿਆ | ਮਿ੍ਤਕ ਦੀ ਸ਼ਨਾਖਤ ਜਸਪਾਲ ਸਿੰਘ ਵਾਸੀ ਪਿੰਡ ਕਾਮਲਪੁਰਾ ਵਜੋਂ ਹੋਈ ਹੈ ਜਿਸ ਦੇ ਪੁੱਤਰ ਗਗਨਦੀਪ ਸਿੰਘ ਨੇ ਪੁਲਿਸ ਨੂੰ ਦਸਿਆ ਕਿ ਉਸਦਾ ਪਿਤਾ ਫਰਨੀਚਰ ਬਣਾਉਣ ਦਾ ਕੰਮ ਕਰਦਾ ਸੀ ਤੇ ਬੀਤੀ ਸ਼ਾਮ ਜਦੋਂ ਉਹ ਚੇਤਕ ਸਕੂਟਰ 'ਤੇ ਸਵਾਰ ਹੋ ਕੇ ਆਪਣੇ ਪਿੰਡ ਵਾਪਸ ਪਰਤ ਰਿਹਾ ਸੀ ਤਾਂ ਐਨ.ਆਰ.ਆਈ. ਕਾਲੋਨੀ ਲੋਹਾਰਕਾ ਰੋਡ 'ਤੇ ਕਿਸੇ ਵਾਹਨ ਨੇ ਲਾਪਰਵਾਹੀ ਨਾਲ ਟੱਕਰ ਮਾਰ ਦਿੱਤੀ ਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਸ੍ਰੀ ਗੁਰੂ ਰਾਮ ਦਾਸ ਹਸਪਤਾਲ ਵੱਲ੍ਹਾ ਵਿਖੇ ਭਰਤੀ ਕਰਵਾਇਆ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਉਨ੍ਹਾਂ ਦੀ ਉਥੇ ਮੌਤ ਹੋ ਗਈ | ਥਾਣਾ ਸਦਰ ਦੀ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ |