28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗੁਰੂ ਨਾਨਕ ਪੜਾਓ ਸਾਹਿਬ ਵਿਖੇ ਚੌਪਿਹਰਾ ਸਮਾਗਮ 'ਚ ਵੱਡੀ ਗਿਣਤੀ ਵਿਚ ਸੰਗਤਾਂ ਹੋਈਆਂ ਸ਼ਾਮਿਲ

Ad Position 21
No active advertisement
ਅਜੀਤ ਡੈਸਕ 02-02-2026
ਫਤਿਆਬਾਦ, 1 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਅਪਾਰ ਕਿ੍ਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਚੁਪਿਹਰਾ ਸਮਾਗਮ ਕੀਤੇ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ, ਜਿਸ ਦੌਰਾਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ 'ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਿਹਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ | ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਥਾ ਬੀਬੀਆਂ ਵਲੋਂ ਕੀਰਤਨ ਦੀ ਹਾਜਰੀ ਲਗਵਾਈ | ਇਸ ਮੌਕੇ ਚੌਪਿਹਰਾ ਸਮਾਗਮ ਵਿਚ ਸ਼ਾਮਿਲ ਸੰਗਤਾਂ ਲਈ ਲੰਗਰ ਦਾ ਇੰਤਜਾਮ ਰਵਿਦਾਸ ਸਭਾ ਵਲੋਂ ਕੀਤਾ ਗਿਆ | ਇਸ ਮੌਕੇ 'ਤੇ ਚੌਪਿਹਰਾ ਸਮਾਗਮ 'ਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਵਿਚ ਵਿਸ਼ੇਸ਼ ਤੌਰ 'ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ 'ਤੇ ਸ਼ਰਨ ਤੋਂ ਇਲਾਵਾ ਸੁਸਾਇਟੀ ਦੀਆਂ ਮੈਂਬਰਾਂ ਜਸਬੀਰ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ, ਰਮਨੀਤ ਕੌਰ, ਮਨਜੀਤ ਕੌਰ, ਜਗੀਰ ਕੌਰ, ਪ੍ਰਮਜੀਤ ਕੌਰ ਪਿੰਕੀ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ, ਨਰਿੰਦਰ ਕੌਰ, ਪ੍ਰਮਜੀਤ ਕੌਰ, ਸਵਿੰਦਰ ਕੌਰ, ਰਣਜੀਤ ਕੌਰ, ਜਸਰੀਤ , ਲਖਵਿੰਦਰ ਕੌਰ, ਪੂਨਮ ਕੌਰ, ਅਨਾਹਦਪ੍ਰੀਤ ਕੌਰ, ਏਕਮਪ੍ਰੀਤ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਨਿਰਮਲ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਗੁਰਮੀਤ ਕੌਰ, ਜਸਬੀਰ ਕੌਰ, ਸਤਨਾਮ ਕੌਰ, ਰਾਜਬੀਰ ਕੌਰ, ਮਨਪ੍ਰੀਤ ਕੌਰ, ਹਰਜੀਤ ਕੌਰ, ਨਵਜੋਤ ਕੌਰ, ਨਵਪ੍ਰੀਤ ਕੌਰ, ਚਾਹਤਪ੍ਰੀਤ ਕੌਰ ਅਤੇ ਰਾਜਿੰਦਰ ਕੌਰ ਤੋਂ ਇਲਾਵਾ ਸੁਖਵਿੰਦਰ ਸਿੰਘ ਹੈਪੀ ਚੌਹਾਨ, ਜਸਪਾਲ ਸਿੰਘ ਬੱਬੂ, ਬਾਵਾ ਸਿੰਘ, ਬਾਬਾ ਜਸਕਰਨ ਸਿੰਘ ਅਤੇ ਕਸ਼ਮੀਰ ਸਿੰਘ ਸੇਵਾਦਾਰ ਨੇ ਹਾਜ਼ਰੀ ਭਰੀ |
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਦੌਰਾਨ ਪਤਨੀ ਦੀ ਮੌਤ, ਪਤੀ ਗੰਭੀਰ ਰੂਪ ਵਿਚ ਜ਼ਖ਼ਮੀ ਅਗਲੀ ਖ਼ਬਰ ਸ਼ਹੀਦ ਬਾਬਾ ਨੌਧ ਸਿੰਘ ਦਾ ਜੋੜ ਮੇਲਾ 15 ਨੂੰ ਮਨਾਇਆ ਜਾਵੇਗਾ-ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ, ਸੰਤ ਬਾਬਾ ਗੁਰਦੇ...
Ad Position 24