28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਲੈਕਚਰਾਰ ਨਰਿੰਦਰ ਕੌਰ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ

Ad Position 21
No active advertisement
ਅਜੀਤ ਡੈਸਕ 02-02-2026
ਝਬਾਲ, 1 ਫਰਵਰੀ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਰਕਾਰੀ ਸਹਾਇਤਾ ਪ੍ਰਾਪਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਤਾਇਨਾਤ ਪੰਜਾਬੀ ਲੈਕਚਰਾਰ ਮੈਡਮ ਨਰਿੰਦਰ ਕੌਰ ਦੀ ਸੇਵਾ ਮੁਕਤੀ ਮੁਕਤੀ 'ਤੇ ਸਮੂਹ ਸਟਾਫ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਹੈ?ਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਅਤੇ ਪਿ੍ੰਸੀਪਲ ਜਗਰੂਪ ਕੌਰ ਨੇ ਲੈਕਚਰਾਰ ਮੈਡਮ ਨਰਿੰਦਰ ਕੌਰ ਵਲੋਂ ਆਪਣੇ ਕਾਰਜਕਾਲ ਦੌਰਾਨ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਗਿਆਨੀ ਨਿਸ਼ਾਨ ਸਿੰਘ ਵਲੋਂ ਮੈਡਮ ਨਰਿੰਦਰ ਕੌਰ ਅਤੇ ਉਨ੍ਹਾਂ ਦੇ ਪਤੀ ਲੈਕਚਰਾਰ ਪਿ੍ਤਪਾਲ ਸਿੰਘ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਤਰਨਜੀਤ ਸਿੰਘ, ਲੈਕਚਰਾਰ ਨਰਿੰਦਰ ਸਿੰਘ, ਮਾ. ਬਿਕਰਮਜੀਤ ਸਿੰਘ, ਲੈਕਚਰਾਰ ਕਾਰਜ ਸਿੰਘ ਕੈਰੋਂ, ਲੈਕਚਰਾਰ ਬਲਕਾਰ ਸਿੰਘ ਵਲਟੋਹਾ, ਅਧਿਆਪਕ ਬਲਵਿੰਦਰ ਸਿੰਘ, ਕਾ. ਦਵਿੰਦਰ ਕੁਮਾਰ, ਲੈਕਚਰਾਰ ਸਰਤਾਜ਼ ਸਿੰਘ, ਜਸਵਿੰਦਰ ਸਿੰਘ, ਮਾਸਟਰ ਜਸਪਾਲ ਸਿੰਘ, ਲਖਪਾਲ ਸਿੰਘ ਕਸੇਲ, ਪਿ੍ੰਸੀਪਲ ਨਿਰਮਲ ਸਿੰਘ, ਲੈਕਚਰਾਰ ਪ੍ਰਭਜੋਤ ਸਿੰਘ, ਵਾਈਸ ਪਿ੍ੰਸੀਪਲ ਸੁਖਵੰਤ ਸਿੰਘ, ਥਾਣੇਦਾਰ ਗੁਰਬੀਰ ਸਿੰਘ, ਸਾਬਕਾ ਸਰਪੰਚ ਪ੍ਰੀਤਇੰਦਰ ਸਿੰਘ, ਮੈਡਮ ਸਤਿੰਦਰ ਕੌਰ, ਮੈਡਮ ਪਵਿੱਤਰ ਕੌਰ, ਸੁੱਖ ਝਬਾਲ ਸਮੇਤ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ | ਇਸ ਮੌਕੇ ਸਮੂਹ ਸਟਾਫ ਵਲੋਂ ਉਨ੍ਹਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਲੈਕਚਰਾਰ ਪਿ੍ਤਪਾਲ ਸਿੰਘ ਅਤੇ ਲੈਕਚਰਾਰ ਨਰਿੰਦਰ ਕੌਰ ਨੇ ਆਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬਾਬਾ ਭਗਤ ਸਿੰਘ ਸਿੱਧ ਮਸਤ ਦੇ ਸਾਲਾਨਾ ਬਰਸੀ ਸਮਾਗਮ ਕਰਵਾਏ ਅਗਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
Ad Position 24