ਹਰੀਕੇ ਪੱਤਣ, 1 ਫਰਵਰੀ (ਸੰਜੀਵ ਕੁੰਦਰਾ)-ਗੁਰਦੁਆਰਾ ਬਾਬਾ ਭਗਤ ਸਿੰਘ ਸਿੰਘ ਸਿੱਧ ਮਸਤ ਵਿਖੇ ਧੰਨ ਧੰਨ ਬਾਬਾ ਭਗਤ ਸਿੰਘ ਜੀ ਸਿੱਧ ਮਸਤ ਜੀ ਦੇ ਸਲਾਨਾ ਬਰਸੀ ਸਮਾਗਮ ਬਹੁਤ ਹੀ ਸ਼ਰਧਾਪੂਰਵਕ ਮਨਾਏ ਗਏ | ਇਹ ਸਮਾਗਮ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲ ਵਾਲਿਆਂ ਦੀ ਅਗਵਾਈ ਹੇਠ ਕਰਵਾਏ ਗਏ | ਇਸ ਮੌਕੇ 30 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ | 31 ਜਨਵਰੀ ਨੂੰ ਰੈਣਿ ਸਬਾਈ ਕੀਰਤਨ ਦਰਬਾਰ ਕਰਵਾਇਆ ਗਿਆ | 1 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿੰਨਾਂ ਵਿਚ ਪੰਥਕ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਰਾਗੀ ਭਾਈ ਸੁਲੱਖਣ ਸਿੰਘ ਜਲੰਧਰ ਵਾਲੇ, ਭਾਈ ਅੰਮਿ੍ਤਪਾਲ ਸਿੰਘ ਹਜ਼ੂਰੀ ਰਾਗੀ ਡੇਰਾ ਸੰਤਗੜ੍ਹ ਜਲੰਧਰ ਅਤੇ ਭਾਈ ਸ਼ਮਸ਼ੇਰ ਸਿੰਘ, ਭਾਈ ਅਰਸ਼ਦੀਪ ਸਿੰਘ ਦੇ ਜਥਿਆਂ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ | ਪਹੁੰਚੇ ਹੋਏ ਜਥਿਆਂ ਨੂੰ ਗੁਰਦੁਆਰਾ ਕਮੇਟੀ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਨ੍ਹਾਂ ਸਮਾਗਮਾਂ ਵਿਚ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਸਮਾਗਮਾਂ ਦੌਰਾਨ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ | ਇਸ ਮੌਕੇ ਪ੍ਰਧਾਨ ਪ੍ਰੀਤਮ ਸਿੰਘ, ਅਜਾਇਬ ਸਿੰਘ, ਬਿੱਟੂ ਟੇਲਰ, ਕੰਵਲਜੀਤ ਸਿੰਘ, ਗੁਰਵੇਲ ਸਿੰਘ ਸੋਨੂੰ, ਰਾਜ ਕੁਮਾਰ ਸੋਨੀ, ਗੁਰਚਰਨ ਸਿੰਘ ਮਿੰਟੂ, ਰਾਜਾ ਹਰੀਕੇ, ਮਨਦੀਪ ਸਿੰਘ ਬੱਬੂ, ਬਲਬੀਰ ਸਿੰਘ, ਵਿਰਸਾ ਸਿੰਘ, ਮਿਲਖਾ ਸਿੰਘ, ਸੁਖਦੇਵ ਸਿੰਘ, ਰਣਜੀਤ ਸਿੰਘ, ਗੁਰਭੇਜ ਸਿੰਘ, ਬੰਟੀ ਸਿੰਘ ਆਦਿ ਹਾਜ਼ਰ ਸਨ |