21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਆਗੂਆਂ 'ਚ ਖੁਸ਼ੀ ਦੀ ਲਹਿਰ- ਸ਼ੇਖ <br/>

Ad Position 21
No active advertisement
ਅਜੀਤ ਡੈਸਕ 03-02-2026
ਤਰਨ ਤਾਰਨ, 2 ਫਰਵਰੀ (ਹਰਿੰਦਰ ਸਿੰਘ)-ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਦੇ ਫੈਸਲਾ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਆਖੀਰ ਸੱਚਾਈ ਦੀ ਜਿੱਤ ਹੋਈ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰਵ ਵਲੋਂ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਉਪਰ ਬਦਲਾਖੋਰੀ ਦੀ ਨੀਤੀ ਤਹਿਤ ਮਾਮਲੇ ਦਰਜ ਕੀਤੇ ਜਾ ਰਹੇ ਸਨ ਜਿਸ ਤਹਿਤ ਬਿਕਰਮ ਸਿੰਘ ਮਜੀਠੀਆ ਉਪਰ ਵੀ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਵਿਚ ਬੰਦ ਕਰ ਦਿੱਤਾ ਗਿਆ ਪਰ ਸਰਕਾਰ ਦੀ ਧੱਕੇਸ਼ਾਹੀ ਦਾ ਜਵਾਬ ਸੁਪਰੀਮ ਕੋਰਟ ਵਲੋਂ ਮਜੀਠੀਆ ਦੀ ਜ਼ਮਾਨਤ ਦੇ ਆਏ ਫੈਸਲਾ ਨਾਲ ਸਰਕਾਰ ਨੂੰ ਮਿਲ ਗਿਆ ਹੈ ਤੇ ਇਨਸਾਫ ਅਤੇ ਸੱਚ ਦੀ ਜਿੱਤ ਹੋਈ ਹੈ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਇਕ ਧਾਕੜ ਅਕਾਲੀ ਨੇਤਾ ਹਨ ਜਿਨ੍ਹਾਂ ਵਲੋਂ ਸਰਕਾਰ ਦੀਆਂ ਨਕਾਮੀਆਂ ਨੂੰ ਲੋਕਾਂ ਸਾਹਮਣੇ ਲਿਆਂਦਾ ਜਾ ਰਿਹਾ ਸੀ, ਜਿਸ ਤੋਂ ਬੁਖਲਾਹਟ ਵਿਚ ਆਈ ਸਰਕਾਰ ਨੇ ਉਨ੍ਹਾਂ ਉਪਰ ਸਿਆਸੀ ਰੰਜਿਸ਼ ਤਹਿਤ ਮਾਮਲਾ ਦਰਜ ਕਰਵਾ ਦਿੱਤਾ ਪਰ ਅੱਜ ਉਨ੍ਹਾਂ ਨੂੰ ਅਦਾਲਤ ਵਲੋਂ ਦਿੱਤੀ ਰਾਹਤ ਨਾਲ ਇਨਸਾਫ ਦੀ ਜਿੱਤ ਹੋਈ ਹੈ ਤੇ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ |

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣਾ ਸੁਪਰੀਮ ਕੋਰਟ ਦਾ ਸ਼ਲਾਘਾਯੋਗ ਫੈਸਲਾ- ਕਾਕਾ ਛਾਪਾ <br/> ਅਗਲੀ ਖ਼ਬਰ ਫਿਰੌਤੀ ਦੀ ਮੰਗ ਨੂੰ ਲੈ ਕੇ ਭਾਪਾ ਮੋਹਣ ਸਿੰਘ ਬਜਾਜ ਦੀ ਦੁਕਾਨ 'ਤੇ ਚੱਲੀਆਂ ਗੋਲੀਆਂ
Ad Position 24