21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣਾ ਸੁਪਰੀਮ ਕੋਰਟ ਦਾ ਸ਼ਲਾਘਾਯੋਗ ਫੈਸਲਾ- ਕਾਕਾ ਛਾਪਾ <br/>

Ad Position 21
No active advertisement
ਅਜੀਤ ਡੈਸਕ 03-02-2026
ਝਬਾਲ, 2 ਫਰਵਰੀ (ਸਰਬਜੀਤ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਜੁਝਾਰੂ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ ਦੇਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਸਾਬਕਾ ਸਰਪੰਚ ਤੇ ਸੀਨੀਅਰ ਅਕਾਲੀ ਆਗੂ ਅਜਮੇਰ ਸਿੰਘ ਕਾਕਾ ਛਾਪਾ ਨੇ ਸਰਪੰਚ ਮਨਜੀਤ ਕੌਰ ਬਾਠ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਮੀਟਿੰਗ ਉਪਰੰਤ ਆਖਿਆ ਕਿ ਆਖਰਕਾਰ ਸੱਚਾਈ ਦੀ ਜਿੱਤ ਹੋਈ ਹੈ | ਉਨ੍ਹਾਂ ਆਖਿਆ ਕਿ ਬਿਕਰਮ ਸਿੰਘ ਮਜੀਠੀਆ ਇਕ ਬਹੁਤ ਹੀ ਬੇਦਾਗ ਆਗੂ ਹਨ ਪਰ ਪੰਜਾਬ ਦੀ 'ਆਪ' ਸਰਕਾਰ ਨੇ ਬਦਲਾਲਊ ਨੀਤੀ ਤਹਿਤ ਬਿਕਰਮਜੀਤ ਸਿੰਘ ਮਜੀਠੀਆ ਨੂੰ ਵੱਖ-ਵੱਖ ਕੇਸਾਂ 'ਚ ਉਲਝਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਸੁਪਰੀਮ ਕੋਰਟ ਦੇ ਫੈਸਲੇ ਨੇ ਸੱਚ ਨੂੰ ਸਾਹਮਣੇ ਲਿਆ ਕੇ ਰੱਖ ਦਿੱਤਾ ਹੈ | ਕਾਕਾ ਛਾਪਾ ਨੇ ਆਖਿਆ ਕਿ ਪੰਜਾਬ ਸਰਕਾਰ ਹੁਣ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਤੇ ਆਉਣ ਵਾਲੀਆਂ ਚੋਣਾਂ ਵਿਚ ਆਪਣੀ ਹਾਰ ਨੂੰ ਵੇਖਦਿਆਂ ਬੁਖਲਾਹਟ ਵਿਚ ਆ ਕੇ ਅਕਾਲੀ ਆਗੂਆਂ ਨੂੰ ਤੰਗ ਕਰ ਰਹੀ ਹੈ ਪਰ ਸਰਕਾਰ ਦੀਆਂ ਇਹ ਚਾਲਾਂ ਕਾਮਯਾਬ ਨਹੀਂ ਹੋਣਗੀਆਂ | ਇਸ ਮੌਕੇ ਸਾਬਕਾ ਸਰਪੰਚ ਵਰਿੰਦਰ ਸਿੰਘ ਹੀਰਾਪੁਰ, ਸਾਬਕਾ ਸਰਪੰਚ ਹਰਦਿਆਲ ਸਿੰਘ ਝਬਾਲ, ਪੂਰਨ ਸਿੰਘ ਝਬਾਲ ਤੇ ਹੋਰ ਅਕਾਲੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਕਿਲ੍ਹਾ ਸਾਹਿਬ ਪਿੰਡ ਸਭਰਾ ਵਿਖੇ ਕੱਲ੍ਹ ਕਰਵਾਏ ਜਾਣਗੇ ਬੱਚਿਆਂ ਦੇ ਧਾਰਮਿਕ ਮੁਕਾਬਲੇ <br/> ਅਗਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਆਗੂਆਂ 'ਚ ਖੁਸ਼ੀ ਦੀ ਲਹਿਰ- ਸ਼ੇਖ <br/>
Ad Position 24