21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰਦੁਆਰਾ ਕਿਲ੍ਹਾ ਸਾਹਿਬ ਪਿੰਡ ਸਭਰਾ ਵਿਖੇ ਕੱਲ੍ਹ ਕਰਵਾਏ ਜਾਣਗੇ ਬੱਚਿਆਂ ਦੇ ਧਾਰਮਿਕ ਮੁਕਾਬਲੇ <br/>

Ad Position 21
No active advertisement
ਅਜੀਤ ਡੈਸਕ 03-02-2026
ਹਰੀਕੇ ਪੱਤਣ, 2 ਫਰਵਰੀ (ਸੰਜੀਵ ਕੁੰਦਰਾ)-ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿਸਟਰਡ ਪੰਜਾਬ ਦੇ ਵਲੋਂ ਖਾਲਸਾ ਰਾਜ ਦੇ ਥੰਮ ਸ਼ਹੀਦ ਸ਼ਾਮ ਸਿੰਘ ਅਟਾਰੀ ਵਾਲੇ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾ ਰਹੇ ਸਲਾਨਾ ਜੋੜ ਮੇਲੇ ਦੇ ਦੌਰਾਨ 4 ਫਰਵਰੀ ਦਿਨ ਬੁੱਧਵਾਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਕਿਲਾ ਸਾਹਿਬ ਪਿੰਡ ਸਭਰਾ ਤਹਿਸੀਲ ਪੱਟੀ, ਜ਼ਿਲ੍ਹਾ ਤਰਨ ਤਾਰਨ ਵਿਖੇ ਦਸਤਾਰ ਦੁਮਾਲਾ ਲੰਮੇ ਕੇਸ ਪੇਂਟਿੰਗ ਕਵੀਸ਼ਰੀ ਅਤੇ ਕਵਿਤਾ ਮੁਕਾਬਲੇ ਕਰਵਾਏ ਜਾ ਰਹੇ ਹਨ | ਇਨ੍ਹਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟ੍ਰੇਲੀਆ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਦਸਤਾਰ ਦੁਮਾਲਾ ਮੁਕਾਬਲੇ ਵਿਚ ਚੌਥੀ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਲੜਕੇ ਲੜਕੀਆਂ ਅਤੇ ਬਾਕੀ ਸਾਰਿਆਂ ਮੁਕਾਬਲਿਆਂ ਦੇ ਵਿਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ | ਇਨ੍ਹਾਂ ਮੁਕਾਬਲਿਆਂ ਵਿਚ ਪਹੁੰਚਣ ਵਾਲੇ ਬੱਚੇ ਲੋੜੀਂਦਾ ਸਮਾਨ ਜਿਵੇਂ ਦਸਤਾਰ ਦੁਮਾਲਾ ਬਾਜ ਪਿੰਨ ਸ਼ੀਸ਼ਾ, ਪੇਂਟਿੰਗ ਲਈ ਏ ਫੋਰ ਸ਼ੀਟ ਕਲਰ ਜਮੈਟਰੀ ਬਾਕਸ, ਲੰਮੇ ਕੇਸ ਮੁਕਾਬਲਿਆਂ ਲਈ ਕੰਘਾ ਅਤੇ ਹੋਰ ਲੋੜੀਂਦਾ ਸਮਾਨ ਆਪਣਾ ਲੈ ਕੇ ਆਉਣਗੇ | ਉਨ੍ਹਾਂ ਨੇ ਇਹ ਵੀ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਮਕਸਦ ਬੱਚਿਆਂ ਅੰਦਰ ਜੋ ਧਰਮ ਪ੍ਰਤੀ ਅਚੇਤਨਤਾ ਦਿਖਾਈ ਦੇ ਰਹੀ ਹੈ ਉਸ ਨੂੰ ਦੂਰ ਕਰਕੇ ਉਨ੍ਹਾਂ ਅੰਦਰ ਆਪਣੇ ਗੌਰਵਮਈ ਵਿਰਸੇ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ | ਇਸ ਦੇ ਨਾਲ ਹੀ 5 ਫਰਵਰੀ ਨੂੰ ਸਿੱਖ ਕੌਮ ਦੀ ਅਹਿਮ ਸ਼ਖ਼ਸੀਅਤ ਅੰਤਰਰਾਸ਼ਟਰੀ ਪ੍ਰਚਾਰਕ ਪ੍ਰੋਫੈਸਰ ਸਰਬਜੀਤ ਸਿੰਘ ਧੂੰਦਾ ਨੂੰ ਭਾਈ ਮੱਖਣ ਸ਼ਾਹ ਜੀ ਐਵਾਰਡ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਵੱਧ ਤੋਂ ਵੱਧ ਇਨ੍ਹਾਂ ਮੁਕਾਬਲਿਆਂ ਵਿਚ ਅਤੇ ਇਨ੍ਹਾਂ ਗੁਰਮਤਿ ਸਮਾਗਮਾਂ ਦੇ ਵਿਚ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਦਸਤਾਰ ਕੋਚ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ, ਵਜੀਰ ਸਿੰਘ, ਭਾਈ ਗੁਰਪ੍ਰੀਤ ਸਿੰਘ ਸੈਡੀ, ਸਾਜਨਪ੍ਰੀਤ ਸਿੰਘ, ਬੀਰ ਸਿੰਘ ਵੀਰਮ, ਗਗਨਦੀਪ ਸਿੰਘ, ਹੁਸਨਦੀਪ ਸਿੰਘ, ਸੁਖਮਨਦੀਪ ਸਿੰਘ, ਪ੍ਰਚਾਰਕ ਸੁਖਵਿੰਦਰ ਸਿੰਘ ਖਾਲੜਾ, ਭਾਈ ਗੁਰਮੀਤ ਸਿੰਘ ਮਾਲੂਵਾਲ, ਭਾਈ ਦਿਲਬਾਗ ਸਿੰਘ ਡੱਲ, ਭਾਈ ਕੁਲਵੰਤ ਸਿੰਘ ਲਖਨਾ, ਭਾਈ ਦਲਵਿੰਦਰ ਸਿੰਘ, ਭਾਈ ਸੁਖਵੰਤ ਸਿੰਘ ਸੁੱਗਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨਾਲ ਮੁਲਾਕਾਤ ਕਰਨ ਦਾ ਦਾਅਵਾ ਕਰਨ ਵਾਲਾ 126 ਸਾਲਾ ਬਜ਼ੁਰਗ ਜੀਅ ਰਿਹਾ ਹੈ ਤੰਦਰੁਸਤੀ ਦੀ ਜ਼ਿ... ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣਾ ਸੁਪਰੀਮ ਕੋਰਟ ਦਾ ਸ਼ਲਾਘਾਯੋਗ ਫੈਸਲਾ- ਕਾਕਾ ਛਾਪਾ <br/>
Ad Position 24