21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲਣਾ ਸ਼ਲਾਘਾਯੋਗ-ਲਾਲਪੁਰਾ <br/>

Ad Position 21
No active advertisement
ਅਜੀਤ ਡੈਸਕ 03-02-2026
ਤਰਨ ਤਾਰਨ, 2 ਫਰਵਰੀ (ਹਰਿੰਦਰ ਸਿੰਘ)-'ਆਪ' ਸਰਕਾਰ ਵਲੋਂ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਬਿਕਰਮ ਸਿੰਘ ਮਜੀਠੀਆ ਉਪਰ ਕਰਵਾਏ ਗਏ ਝੂਠੇ ਕੇਸ ਵਿਚ ਦੇਸ਼ ਦੀ ਸਰਵ ਉਚ ਅਦਾਲਤ ਵਲੋਂ ਉਨ੍ਹਾਂ ਨੂੰ ਜਮਾਨਤ ਦੇਣ ਨਾਲ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦਾ ਪੰਜਾਬ ਸਰਕਾਰ ਨੂੰ ਜਵਾਬ ਮਿਲਿਆ ਹੈ ਅਤੇ ਅਖੀਰ ਸੱਚਾਈ ਦੀ ਜਿੱਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਲਾਲਪੁਰਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਇਕ ਨਿਰਧੜਕ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਨ ਜਿਨ੍ਹਾਂ ਵਲੋਂ ਸਰਕਾਰ ਦੇ ਜਬਰ ਜੁਲਮ ਖਿਲਾਫ਼ ਡੱਟ ਕੇ ਸੰਘਰਸ਼ ਕੀਤਾ ਜਾ ਰਿਹਾ ਸੀ ਜਿਸ ਤੋਂ ਬੁਖਲਾਹਟ ਵਿਚ ਆਈ ਪੰਜਾਬ ਸਰਕਾਰ ਨੇ ਉਨ੍ਹਾਂ ਉਪਰ ਝੂਠੇ ਮਾਮਲੇ ਦਰਜ ਕਰਵਾ ਕੇ ਜੇਲ੍ਹ ਵਿਚ ਬੰਦ ਕਰ ਦਿੱਤਾ ਪਰ ਸੁਪਰੀਮ ਕੋਰਟ ਵਲੋਂ ਉਨ੍ਹਾਂ ਨੂੰ ਜਮਾਨਤ ਦੇ ਦਿੱਤੀ ਗਈ ਹੈ ਜਿਸ ਨਾਲ ਇਨਸਾਫ ਤੇ ਸੱਚ ਦੀ ਜਿੱਤ ਹੋਈ ਹੈ ਅਤੇ ਜਲਦ ਹੀ ਮਜੀਠੀਆ ਜੇਲ੍ਹ ਵਿਚੋਂ ਬਾਹਰ ਆਉਣ ਦਾ ਰਾਹ ਪੱਧਰਾ ਹੋ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨਾਲ ਮੁਲਾਕਾਤ ਕਰਨ ਦਾ ਦਾਅਵਾ ਕਰਨ ਵਾਲਾ 126 ਸਾਲਾ ਬਜ਼ੁਰਗ ਜੀਅ ਰਿਹਾ ਹੈ ਤੰਦਰੁਸਤੀ ਦੀ ਜ਼ਿ...
Ad Position 24