22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸੇਵਾਦਾਰਾਂ ਨੇ ਸਿਰ 'ਤੇ ਛਤਰ ਤੇ ਚੌਰ ਸਾਹਿਬ ਝੁਲਾਉਣ ਵਾਲੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਕੀਤੀ ਮੰਗ <br/>

Ad Position 21
No active advertisement
ਅਜੀਤ ਡੈਸਕ 03-02-2026
ਝਬਾਲ, 2 ਫਰਵਰੀ (ਸੁਖਦੇਵ ਸਿੰਘ)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਦੇ ਦੋਹਤੇ ਦੇ ਵਿਆਹ ਸਮਾਗਮ ਦੌਰਾਨ ਉਸ ਦੇ ਸਿਰ ਉਪਰ ਛੱਤਰ ਤੇ ਚੌਰ ਸਾਹਿਬ ਝੁਲਾਉਣ ਦੀ ਨਿਖੇਧੀ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸੇਵਾਦਾਰਾਂ ਨੇ ਇਸ ਨੂੰ ਸਿੱਖ ਰਹਿਤ ਮਰਿਆਦਾ ਤੇ ਸਿੱਖ ਪਰੰਪਰਾਵਾਂ ਦੇ ਉਲਟ ਦੱਸਦਿਆਂ ਥਾਣਾ ਝਬਾਲ ਵਿਖੇ ਦਰਖਾਸਤ ਦੇ ਕੇ ਉਕਤ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਭਾਈ ਤਰਲੋਚਨ ਸਿੰਘ ਸੋਹਲ, ਭਾਈ ਸਰਪੰਚ ਸਿੰਘ ਭੁੱਚਰ ਨੇ ਕਿਹਾ ਕਿ ਉਕਤ ਵਿਅਕਤੀ ਨੇ ਗੁਰਮੀਤ ਰਾਮ ਰਹੀਮ ਵਾਂਗ ਝੂਠਾ ਸਵਾਂਗ ਰਚਾ ਕੇ ਸ੍ਰੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ | ਇਸ ਮੌਕੇ ਬਿਕਰਮਜੀਤ ਸਿੰਘ, ਚੈਂਚਲ ਸਿੰਘ, ਮਨਜੀਤ ਸਿੰਘ, ਨਾਨਕ ਸਿੰਘ, ਬਲਵਿੰਦਰ ਸਿੰਘ, ਰਜਵੰਤ ਸਿੰਘ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ ਮੋਦੇ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸੇਵਾਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚ ਦੀ ਜਿੱਤ ਹੋਈ- ਸੁਖਵਿੰਦਰ ਕੌਰ ਰੰਧਾਵਾ ਅਗਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>
Ad Position 24