22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚ ਦੀ ਜਿੱਤ ਹੋਈ- ਸੁਖਵਿੰਦਰ ਕੌਰ ਰੰਧਾਵਾ

Ad Position 21
No active advertisement
ਅਜੀਤ ਡੈਸਕ 03-02-2026

ਤਰਨ ਤਾਰਨ, 2 ਫਰਵਰੀ (ਹਰਿੰਦਰ ਸਿੰਘ)-ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ 'ਤੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਿੰ੍ਰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਮੌਜੂਦਾ 'ਆਪ' ਸਰਕਾਰ ਵਲੋਂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਬਦਲਾਖੋਰੀ ਦੀ ਨੀਤੀ ਤਹਿਤ ਮਾਮਲੇ ਦਰਜ ਕੀਤੇ ਗਏ ਸਨ ਕਿਉਂਕਿ ਸਰਕਾਰ ਅਕਾਲੀ ਦਲ ਵਲੋਂ ਪੰਜਾਬ ਦੇ ਹਿੱਤਾਂ ਲਈ ਚੁੱਕੇ ਜਾ ਰਹੇ ਮਾਮਲਿਆਂ ਤੋਂ ਬੁਖਲਾਹਟ ਵਿਚ ਆ ਗਈ ਸੀ ਪਰ ਸੁਪਰੀਮ ਕੋਰਟ ਵਲੋਂ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ ਜਿਸ ਨਾਲ ਸੱਚਾਈ ਦੀ ਜਿੱਤ ਹੋਈ ਹੈ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਵਲੋਂ ਸਮੇਂ-ਸਮੇਂ 'ਤੇ ਮੌਜੂਦਾ ਸਰਕਾਰ ਵਲੋਂ ਪੰਜਾਬ ਵਿਰੋਧੀ ਲਏ ਜਾ ਰਹੇ ਫੈਸਲਿਆਂ ਦਾ ਖਿਲਾਫ਼ ਬੋਲਿਆ ਜਾ ਰਿਹਾ ਸੀ ਤੇ ਸਰਕਾਰ ਵਲੋਂ ਸੱਚ ਦੀ ਆਵਾਜ਼ ਨੂੰ ਦੱਬਣ ਲਈ ਜੋ ਹੱਥਕੰਡੇ ਵਰਤੇ ਗਏ ਸਨ, ਉਸ ਵਿਚ ਸਰਕਾਰ ਨੂੰ ਨਿਰਾਸ਼ਾ ਹੀ ਹੱਥ ਲੱਗੀ ਹੈ | ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਨੂੰ ਅਦਾਲਤ ਵਲੋਂ ਜਮਾਨਤ ਦੇਣ ਦੇ ਫੈਸਲਾ ਦਾ ਉਹ ਸਵਾਗਤ ਕਰਦੇ ਹਨ ਤੇ ਇਹ ਸੱਚਾਈ ਦੀ ਜਿੱਤ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਰਿਹਾਈ ਤੋਂ ਬਾਅਦ ਤਰਨ ਤਾਰਨ ਪਹੁੰਚਣ 'ਤੇ ਬਿਕਰਮ ਸਿੰਘ ਮਜੀਠੀਆ ਦਾ ਹੋਵੇਗਾ ਭਰਵਾਂ ਸਵਾਗਤ- ਗੁਰਿੰਦਰ ਸਿੰਘ ਲਾਡੀ, ਜਸਪ੍ਰ... ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਸੇਵਾਦਾਰਾਂ ਨੇ ਸਿਰ 'ਤੇ ਛਤਰ ਤੇ ਚੌਰ ਸਾਹਿਬ ਝੁਲਾਉਣ ਵਾਲੇ ਖ਼ਿਲਾਫ਼ ਕਾਨੂ...
Ad Position 24