22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਰਿਹਾਈ ਤੋਂ ਬਾਅਦ ਤਰਨ ਤਾਰਨ ਪਹੁੰਚਣ 'ਤੇ ਬਿਕਰਮ ਸਿੰਘ ਮਜੀਠੀਆ ਦਾ ਹੋਵੇਗਾ ਭਰਵਾਂ ਸਵਾਗਤ- ਗੁਰਿੰਦਰ ਸਿੰਘ ਲਾਡੀ, ਜਸਪ੍ਰੀਤ ਸਿੰਘ

Ad Position 21
No active advertisement
ਅਜੀਤ ਡੈਸਕ 03-02-2026

ਤਰਨ ਤਾਰਨ, 2 ਫਰਵਰੀ (ਇਕਬਾਲ ਸਿੰਘ ਸੋਢੀ)-ਸੁਪਰੀਮ ਕੋਰਟ ਵਲੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਦਿੱਤੀ ਗਈ ਜਮਾਨਤ 'ਤੇ ਅਕਾਲੀ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ | ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਨਾਲ ਸ਼ੋ੍ਰਮਣੀ ਅਕਾਲੀ ਦਲ ਦੀ ਤਾਕਤ ਵਿਚ ਹੋਰ ਵਾਧਾ ਹੋਵੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਵੱਡੀ ਜਿੱਤ ਦਰਜ ਕਰੇਗਾ | ਰਿਹਾਈ ਹੋਣ ਤੋਂ ਬਾਅਦ ਤਰਨ ਤਾਰਨ ਪਹੁੰਚਣ 'ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਸ਼ਹਿਰ ਨਿਵਾਸੀਆਂ ਵਲੋਂ ਭਰਵਾ ਸਵਾਗਤ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਪਾਰ ਮੰਡਲ ਤਰਨ ਤਾਰਨ ਸ਼ਹਿਰੀ ਦੇ ਪ੍ਰਧਾਨ ਗੁਰਿੰਦਰ ਸਿੰਘ ਲਾਡੀ ਅਤੇ ਕੌਂਸਲਰ ਸੁਖਵਿੰਦਰ ਕੌਰ ਦੇ ਸਪੁੱਤਰ ਅਤੇ ਨੌਜਵਾਨ ਅਕਾਲੀ ਆਗੂ ਜਸਪ੍ਰੀਤ ਸਿੰਘ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੌਜਵਾਨ ਦਿਲਾਂ ਦੀ ਧੜਕਣ ਹਨ ਅਤੇ ਨੌਜਵਾਨਾਂ ਨੂੰ ਉਨ੍ਹਾਂ ਤੋਂ ਬਹੁਤ ਵੱਡੀਆਂ ਆਸਾਂ ਹਨ | ਅਦਾਲਤ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਜੋ ਰਾਹਤ ਦਿੱਤੀ ਗਈ ਹੈ, ਤਰਨ ਤਾਰਨ ਨਿਵਾਸੀ ਉਸ ਦਾ ਸਵਾਗਤ ਕਰਦੇ ਹਨ | ਉਨ੍ਹਾਂ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੈ | ਇਸ ਤੋਂ ਬਾਅਦ ਇਸ ਮਾਮਲੇ ਵਿਚ ਉਨ੍ਹਾਂ ਦੀ ਰਿਹਾਈ ਯਕੀਨੀ ਹੈ, ਕਿਉਂਕਿ ਉਨ੍ਹਾਂ ਵਿਰੁੱਧ ਝੂਠਾ ਕੇਸ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਦੇਣ ਨਾਲ ਅਕਾਲੀ ਵਰਕਰਾਂ ਦੇ ਹੌਸਲੇ ਹੋਰ ਬੁਲੰਦ ਹੋਏ- ਪੰਮਾ, ਨਾਮਧਾਰੀ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚ ਦੀ ਜਿੱਤ ਹੋਈ- ਸੁਖਵਿੰਦਰ ਕੌਰ ਰੰਧਾਵਾ
Ad Position 24