22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਦੇਣ ਨਾਲ ਅਕਾਲੀ ਵਰਕਰਾਂ ਦੇ ਹੌਸਲੇ ਹੋਰ ਬੁਲੰਦ ਹੋਏ- ਪੰਮਾ, ਨਾਮਧਾਰੀ

Ad Position 21
No active advertisement
ਅਜੀਤ ਡੈਸਕ 03-02-2026

ਤਰਨ ਤਾਰਨ, 2 ਫਰਵਰੀ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿਛਲੇ ਸਮੇਂ ਤੋਂ ਅਕਾਲੀ ਆਗੂਆਂ ਅਤੇ ਵਰਕਰਾਂ ਉਪਰ ਸਿਆਸੀ ਕਿੜ ਕੱਢਣ ਤਹਿਤ ਉਨ੍ਹਾਂ ਉਪਰ ਝੂਠੇ ਮਾਮਲੇ ਦਰਜ ਕੀਤੇ ਗਏ ਸਨ, ਜਿਸ ਤਹਿਤ ਬਿਕਰਮ ਸਿੰਘ ਮਜੀਠੀਆ ਜੋ ਕਿ ਸਰਕਾਰ ਦੀਆਂ ਨਕਾਮੀਆਂ ਨੂੰ ਲੋਕਾਂ ਦੇ ਸਾਹਮਣੇ ਲਿਆ ਰਹੇ ਸਨ, ਜਿਸ ਤੋਂ ਬੁਖਲਾਹਟ ਵਿਚ ਆਈ 'ਆਪ' ਸਰਕਾਰ ਵਲੋਂੰ ਉਨ੍ਹਾਂ ਨੂੰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਤਹਿਤ ਉਨ੍ਹਾਂ ਉਪਰ ਝੂਠਾ ਮਾਮਲਾ ਦਰਜ ਕਰਕੇ ਜੇਲ੍ਹ ਵਿਚ ਬੰਦ ਕਰ ਦਿੱਤਾ ਗਿਆ ਪਰ ਸੁਪਰੀਮ ਕੋਰਟ ਵਲੋਂ ਮਜੀਠੀਆ ਨੂੰ ਜਮਾਨਤ ਦੇ ਦਿੱਤੀ ਗਈ ਹੈ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਸੱਚ ਨੂੰ ਕੋਈ ਵੀ ਦਬਾਅ ਨਹੀਂ ਸਕਦਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਪ੍ਰਮਜੀਤ ਸਿੰਘ ਗੱਗੋਬੂਹਾ ਅਤੇ ਰਾਮ ਨਾਮਧਾਰੀ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਜਿਨ੍ਹਾਂ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਅਤੇ ਅਕਾਲੀ ਆਗੂਆਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਖਿਲਾਫ਼ ਆਵਾਜ਼ ਬੁਲੰਦ ਕੀਤੀ ਜਾ ਰਹੀ, ਜੋ ਕਿ ਸਰਕਾਰ ਨੂੰ ਇਹ ਕੁਝ ਬਰਦਾਸ਼ਿਤ ਨਹੀਂ ਹੋ ਰਿਹਾ ਸੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਗੱਲ ਕੀਤੀ ਹੈ ਅਤੇ ਹਮੇਸ਼ਾ ਹੀ ਪੰਜਾਬ ਵਿਰੋਧੀ ਫੈਸਲਿਆਂ ਖਿਲਾਫ ਡੱਟ ਕੇ ਪਹਿਰਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਜਮਾਨਤ ਮਿਲਣ ਨਾਲ ਅਕਾਲੀ ਆਗੂਆਂ ਅਤੇ ਵਰਕਰਾਂ ਦੇ ਹੌਸਲੇ ਹੋਰ ਬੁਲੰਦ ਹੋਏ ਗਏ ਹਨ ਅਤੇ ਸੁਪਰੀਮ ਕੋਰਟ ਦੇ ਫੈਸਲਾ ਦਾ ਸਵਾਗਤ ਕਰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਕੋਰਟ 'ਚ ਪੇਸ਼ੀ ਤੋਂ ਬਾਅਦ ਹੱਥਕੜੀ ਛੁਡਾ ਕੇ ਭੱਜਿਆ ਮੁਲਜ਼ਮ ਕਾਬੂ ਅਗਲੀ ਖ਼ਬਰ ਰਿਹਾਈ ਤੋਂ ਬਾਅਦ ਤਰਨ ਤਾਰਨ ਪਹੁੰਚਣ 'ਤੇ ਬਿਕਰਮ ਸਿੰਘ ਮਜੀਠੀਆ ਦਾ ਹੋਵੇਗਾ ਭਰਵਾਂ ਸਵਾਗਤ- ਗੁਰਿੰਦਰ ਸਿੰਘ ਲਾਡੀ, ਜਸਪ੍ਰ...
Ad Position 24