ਤਰਨ ਤਾਰਨ, 2 ਫਰਵਰੀ (ਹਰਿੰਦਰ ਸਿੰਘ)-ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਉਪਰ ਕੀਤੇ ਗਏ ਨਾਜਾਇਜ਼ ਕੇਸਾਂ ਤਹਿਤ ਉਹ ਜੇਲ੍ਹ ਵਿਚ ਬੰਦ ਸਨ ਪਰ ਸੁਪਰੀਮ ਕੋਰਟ ਵਲੋਂ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ, ਜਿਸ ਕਾਰਨ ਇਨਸਾਫ ਦੀ ਜਿੱਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਖਿਲਾਫ ਹੁੰਦੀਆਂ ਧੱਕੇਸ਼ਾਹੀਆਂ ਖਿਲਾਫ਼ ਡੱਟ ਕੇ ਪਹਿਰਾ ਦਿੱਤਾ ਹੈ, ਜਿਸ ਤੋਂ ਬੁਖਲਾਹਟ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਕਰਮ ਮਜੀਠੀਆ ਉਪਰ ਨਾਜਾਇਜ਼ ਕੇਸ ਪਾ ਕੇ ਜੇਲ੍ਹ ਭੇਜਿਆ ਪਰ ਅਦਾਲਤ ਵਲੋਂ ਉਨ੍ਹਾਂ ਨੂੰ ਜਮਾਨਤ ਦੇ ਦਿੱਤੀ ਗਈ ਹੈ, ਜਿਸ ਨਾਲ ਇਨਸਾਫ ਦੀ ਜਿੱਤ ਹੋਈ ਹੈ ਅਤੇ ਅਕਾਲੀ ਵਰਕਰਾਂ ਤੇ ਆਗੂਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ |