22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ- ਚੱਕ, ਖਾਲੜਾ <br/>

Ad Position 21
No active advertisement
ਅਜੀਤ ਡੈਸਕ 03-02-2026
ਖਾਲੜਾ, 2 ਫਰਵਰੀ (ਜੱਜਪਾਲ ਸਿੰਘ ਜੱਜ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਜਿੰਨਾਂ ਨੂੰ ਸਰਕਾਰ ਨੇ ਲੰਮੇ ਸਮੇਂ ਤੋਂ ਝੂਠੇ ਕੇਸ ਦਰਜ ਕਰਕੇ ਅੰਦਰ ਡੱਕਿਆ ਹੋਇਆ ਸੀ, ਉਨ੍ਹਾਂ ਨੂੰ ਸੁਪਰੀਮ ਕੋਰਟ ਵੱਲੋਂ ਇਨਸਾਫ ਦਿੰਦਿਆਂ ਉਨ੍ਹਾਂ ਦੀ ਜ਼ਮਾਨਤ ਮੰਨਜ਼ੂਰ ਕੀਤੀ ਗਈ ਹੈ, ਜਿਸ ਨਾਲ ਅਕਾਲੀ ਵਰਕਰਾਂ ਵਿਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਵਰਕਿੰਗ ਕਮੇਟੀ ਯੂਥ ਅਕਾਲੀ ਦਲ ਗੁਰਦੀਪ ਸਿੰਘ ਚੱਕ ਅਤੇ ਸੂਬਾ ਜਨਰਲ ਸਕੱਤਰ ਯੂਥ ਅਕਾਲੀ ਦਲ ਮੋਹਤਬੀਰ ਸਿੰਘ ਖਾਲੜਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕੋਈ ਸਰਕਾਰ ਜਿੰਨਾ ਮਰਜ਼ੀ ਝੂਠੇ ਕੇਸ ਪਾ ਕੇ ਕਿਸੇ ਨੂੰ ਅੰਦਰ ਡੱਕ ਲਵੇ ਪਰ ਸੱਚਾਈ ਦਬਾਈ ਨਹੀਂ ਜਾ ਸਕਦੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ 2027 ਵਿਚ ਹੋਣ ਵਾਲੀਆਂ ਚੋਣਾਂ ਵਿਚ ਆਪਣੀ ਸਪੱਸ਼ਟ ਹਾਰ ਵੇਖਦਿਆਂ ਕੋਝੀਆਂ ਚਾਲਾਂ ਚੱਲ ਰਹੀ ਹੈ ਪਰ ਸੂਬੇ ਦੀ ਜਨਤਾ ਭਲੀ ਭਾਂਤ ਜਾਣੂ ਹੈ ਅਤੇ ਇਸ ਵਾਰ ਉਨ੍ਹਾਂ ਅਕਾਲੀ ਦਲ ਨੂੰ ਸੇਵਾ ਬਖਸ਼ਣ ਦਾ ਮਨ ਬਣਾ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਭਾਈ ਘਨੱਈਆ ਜੀ ਸੇਵਾ ਹਸਪਤਾਲ ਵਿਖੇ ਫਰੀ ਮੈਡੀਕਲ ਕੈਂਪ 7 ਨੂੰ ਅਗਲੀ ਖ਼ਬਰ ਕੇਂਦਰੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਮਹਿੰਗਾਈ ਦਾ ਬੋਝ ਗ਼ਰੀਬ ਤੇ ਮੱਧਵਰਗੀ ਵਰਗ 'ਤੇ ਪੈ ਰਿਹਾ- ਅਰੋੜਾ <br/>
Ad Position 24