22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਕੇਂਦਰੀ ਬਜਟ ਆਮ ਲੋਕਾਂ ਲਈ ਨਿਰਾਸ਼ਾਜਨਕ-ਗਰੇਵਾਲ <br/>

Ad Position 21
No active advertisement
ਅਜੀਤ ਡੈਸਕ 03-02-2026
ਤਰਨ ਤਾਰਨ, 2 ਫਰਵਰੀ (ਇਕਬਾਲ ਸਿੰਘ ਸੋਢੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਜੋ ਬਜਟ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਹੈ, ਉਸ ਬਜਟ ਵਿਚ ਕੇਂਦਰ ਸਰਕਾਰ ਨੇ ਪੰਜਾਬ ਨਾਲ ਹਮੇਸ਼ਾ ਹੀ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ | ਬਜਟ ਸਮੇਂ ਦੇਸ਼ ਦੇ ਪ੍ਰਧਾਨ ਮੰਤਰੀ ਪੰਜਾਬ ਦੌਰੇ 'ਤੇ ਸਨ ਪਰ ਫਿਰ ਵੀ ਪੇਸ਼ ਕੀਤੇ ਬਜਟ ਵਿਚ ਪੰਜਾਬ ਨੂੰ ਨਜ਼ਰਅੰਦਾਜ਼ ਕੀਤਾ ਗਿਆ | ਦੇਸ਼ ਦਾ ਕਿਸਾਨ-ਮਜ਼ਦੂਰ ਸੰਕਟ ਵਿਚ ਹੈ | ਇਸ ਬਜਟ ਵਿਚ ਕਿਸਾਨਾਂ ਤੇ ਮਜ਼ਦੂਰਾਂ ਲਈ ਕੁੱਝ ਵੀ ਨਹੀਂ ਰੱਖਿਆ ਗਿਆ ਜਦਕਿ ਪੰਜਾਬ ਦਾ ਜ਼ਿਆਦਾਤਰ ਹਿੱਸਾ ਬਾਰਡਰ ਨਾਲ ਜੁੜਿਆ ਹੋਇਆ ਹੈ ਫਿਰ ਵੀ ਪੰਜਾਬ ਨਿਰਾਸਤਾ ਵੱਲ ਧਕੇਲ ਦਿੱਤਾ ਗਿਆ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਦਵਿੰਦਰ ਸਿੰਘ ਗਰੇਵਾਲ ਜ਼ਿਲ੍ਹਾ ਪ੍ਰਧਾਨ ਪੰਜਾਬ ਸਟੇਟ ਮਨਿਸਟਰੀਅਲ ਪੈਨਸਨਰਜ ਐਸੋਸੀਏਸ਼ਨ ਤਰਨਤਾਰਨ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੀ ਇਸ ਬਜਟ ਵਿਚ ਕੋਈ ਐਲਾਨ ਨਹੀਂ ਕੀਤਾ ਗਿਆ ਅਤੇ ਨਾ ਹੀ ਟੈਕਸ ਛੋਟ ਵਿਚ ਵਾਧਾ ਕੀਤਾ ਗਿਆ ਹੈ | ਇਸ ਬਜਟ ਵਿਚ ਕੇਂਦਰੀ ਵਿੱਤ ਮੰਤਰੀ ਵਲੋਂ ਦਾਅਵੇ ਬਹੁਤ ਵੱਡੇ ਕੀਤੇ ਗਏ ਹਨ ਪਰ ਸਾਡੇ ਦੇਸ਼ ਦੇ ਪੈਸੇ ਦੀ ਕੀਮਤ ਦੂਸਰੇ ਦੇਸ਼ਾਂ ਦੇ ਮੁਕਾਬਲੇ ਨਿੱਘਰਦੀ ਜਾ ਰਹੀ ਹੈ | ਇਸ ਤਰ੍ਹਾਂ ਇਹ ਬਜਟ ਦਿਸ਼ਾਹੀਣ, ਦੂਰਦਿ੍ਸ਼ਟੀਹੀਣ ਤੇ ਲੋਕ ਵਿਰੋਧੀ ਹੈ |

Ad Position 22
No active advertisement
ਪਿਛਲੀ ਖ਼ਬਰ ਬਜਟ ਕਿਸਾਨ ਮਜ਼ਦੂਰ ਤੇ ਆਮ ਲੋਕਾਂ ਵਿਰੁੱਧ-ਕਿਸਾਨ ਸਭਾ <br/> ਅਗਲੀ ਖ਼ਬਰ ਭਾਈ ਘਨੱਈਆ ਜੀ ਸੇਵਾ ਹਸਪਤਾਲ ਵਿਖੇ ਫਰੀ ਮੈਡੀਕਲ ਕੈਂਪ 7 ਨੂੰ
Ad Position 24