23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸੁਪਰੀਮ ਕੋਰਟ ਵਲੋਂ ਮਜੀਠੀਆ ਨੂੰ ਮਿਲੀ ਵੱਡੀ ਰਾਹਤ 'ਤੇ ਮਜੀਠਾ 'ਚ ਸਮਰਥਕਾਂ ਲੱਡੂ ਵੰਡੇ <br/>

Ad Position 21
No active advertisement
ਅਜੀਤ ਡੈਸਕ 03-02-2026
ਮਜੀਠਾ, 2 ਫਰਵਰੀ (ਜਗਤਾਰ ਸਿੰਘ ਸਹਿਮੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਜਮਾਨਤ ਮਿਲਣ ਨਾਲ ਪੰਜਾਬ ਵਿਚ ਭਾਰੀ ਖੁਸ਼ੀ ਦਾ ਮਾਹੌਲ ਬਣ ਗਿਆ ਹੈ | ਇਸ ਫ਼ੈਸਲੇ ਨੂੰ ਅਕਾਲੀ ਦਲ ਦੇ ਵਰਕਰ ਤੇ ਸਮਰਥਕ ਸੱਚਾਈ ਦੀ ਜਿੱਤ ਵਜੋਂ ਵੇਖ ਰਹੇ ਹਨ | ਇਸ ਖੁਸ਼ੀ ਨੂੰ ਮਨਾਉਣ ਲਈ ਜਿਥੇ ਸੂਬੇ ਭਰ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡੇ, ਆਤਿਸ਼ਬਾਜ਼ੀ ਚਲਾਈ ਤੇ ਢੋਲ ਵਜਾ ਕੇ ਜਸ਼ਨ ਮਨਾਏ, ਉਥੇ ਨਗਰ ਕੌਂਸਲ ਮਜੀਠਾ ਦੇ ਪ੍ਰਧਾਨ ਸਲਵੰਤ ਸਿੰਘ ਸੇਠ ਦੀ ਅਗਵਾਈ ਹੇਠ ਅਕਾਲੀ ਦਲ ਦੇ ਸਥਾਨਕ ਆਗੂਆਂ ਤੇ ਵਰਕਰਾਂ ਨੇ ਬਾਜ਼ਾਰ ਵਿਚ ਲੱਡੂ ਵੰਡ ਕੇ ਤੇ ਆਤਿਸ਼ਬਾਜ਼ੀ ਚਲਾ ਕੇ ਆਪਣੀ ਖੁਸ਼ੀ ਪ੍ਰਗਟ ਕੀਤੀ | ਇਸ ਮੌਕੇ ਸਲਵੰਤ ਸਿੰਘ ਸੇਠ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਵਲੋਂ ਮਿਲੀ ਇਹ ਰਾਹਤ ਸੱਚਾਈ ਦੀ ਜਿੱਤ ਹੈ | ਮਜੀਠੀਆ ਨੂੰ ਜਮਾਨਤ ਮਿਲਣੀ ਅਕਾਲੀ ਦਲ ਦੇ ਸਮਰਥਕਾਂ ਵਿਚ ਨਵਾਂ ਜੋਸ਼ ਭਰ ਰਹੀ ਹੈ ਅਤੇ ਉਹ ਆਪਣੇ ਆਗੂ ਦੀ ਜਲਦ ਰਿਹਾਈ ਦੀ ਉਡੀਕ ਕਰ ਰਹੇ ਹਨ | ਇਸ ਮੌਕੇ ਪ੍ਰਧਾਨ ਸਲਵੰਤ ਸਿੰਘ ਸੇਠ, ਸੁਰਿੰਦਰਪਾਲ ਸਿੰਘ ਗੋਕਲ, ਦਿਲਬਾਗ ਸਿੰਘ ਮਜੀਠਾ, ਚਰਨਜੀਤ ਸਿੰਘ ਗੋਲਾ ਮਜੀਠਾ, ਉਂਕਾਰ ਸਿੰਘ ਮਜੀਠਾ, ਮੁਖਵਿੰਦਰ ਸਿੰਘ ਦੀਪਕ ਆੜਤੀਆ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਜਰਨੈਲ ਸ਼ਾਮ ਸਿੰਘ ਅਟਾਰੀ ਵਾਲੇ ਦਾ ਸ਼ਹੀਦੀ ਦਿਹਾੜਾ ਰਾਜ ਪੱਧਰ 'ਤੇ ਮਨਾਇਆ ਜਾਵੇ : ਹਰਪ੍ਰੀਤ ਸਿੰਘ... ਅਗਲੀ ਖ਼ਬਰ ਪਿੰਡ ਖਹਿਰੇ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ <br/>
Ad Position 24