23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪੰਜਾਬ ਸਰਕਾਰ ਵਲੋਂ ਜਰਨੈਲ ਸ਼ਾਮ ਸਿੰਘ ਅਟਾਰੀ ਵਾਲੇ ਦਾ ਸ਼ਹੀਦੀ ਦਿਹਾੜਾ ਰਾਜ ਪੱਧਰ 'ਤੇ ਮਨਾਇਆ ਜਾਵੇ : ਹਰਪ੍ਰੀਤ ਸਿੰਘ ਅਟਾਰੀ <br/>

Ad Position 21
No active advertisement
ਅਜੀਤ ਡੈਸਕ 03-02-2026
ਅਟਾਰੀ, 2 ਫਰਵਰੀ (ਗੁਰਦੀਪ ਸਿੰਘ ਅਟਾਰੀ, ਰਾਜਿੰਦਰ ਸਿੰਘ ਰੂਬੀ)-ਸਿੱਖ ਕੌਮ ਦੇ ਮਹਾਨ ਸ਼ਹੀਦ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀ ਵਾਲੇ ਦੇ 180ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸੰਬੰਧੀ ਜਰਨੈਲ ਸ: ਸ਼ਾਮ ਸਿੰਘ ਅਟਾਰੀ ਵਾਲਾ ਟਰੱਸਟ ਦੇ ਜਨਰਲ ਸੈਕਟਰੀ ਹਰਪ੍ਰੀਤ ਸਿੰਘ ਸਿੱਧੂ ਨੇ ਸਾਲਾਨਾ ਜੋੜ ਮੇਲੇ ਸੰਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਟਰੱਸਟ ਵਲੋਂ ਇਸ ਵਾਰੀ ਵੀ ਮਹਾਨ ਸ਼ਹੀਦ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਿਆਂ ਦਾ 180ਵਾਂ ਸ਼ਹੀਦੀ ਦਿਹਾੜਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਹਰਪ੍ਰੀਤ ਸਿੰਘ ਸਿੱਧੂ ਨੇ ਜਾਣਕਾਰੀ ਸਾਂਝੀ ਕਰਦਿਆ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਦੇ ਸਿੱਖ ਜਰਨੈਲ ਸ: ਸ਼ਾਮ ਸਿੰਘ ਇੱਕਲੇ ਅਟਾਰੀ ਪਿੰਡ ਜਾਂ ਪਰਿਵਾਰ ਦੇ ਸ਼ਹੀਦ ਨਹੀਂ ਸਨ | ਉਹ ਸਮੁੱਚੀ ਕੌਮ ਦੇ ਸ਼ਹੀਦ ਸਨ, ਜਿਨ੍ਹਾਂ ਨੇ ਦੇਸ਼ ਪਿੱਛੇ ਕੁਰਬਾਨੀ ਦਿੱਤੀ ਹੈ | ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਗਿਲਾ ਕਰਦਿਆ ਕਿਹਾ ਕਿ ਤਕਰਬੀਨ 26 ਸਾਲ ਦਾ ਲੰਮਾ ਸਮਾਂ ਹੋ ਗਿਆ ਹੈ | ਸਮੇਂ-ਸਮੇਂ ਦੀਆਂ ਸਰਕਾਰਾਂ ਉਨ੍ਹਾਂ ਨੂੰ ਲਾਰੇ ਲਗਾ ਰਹੀਆਂ ਹਨ ਕਿ ਇਸ ਵਾਰੀ ਜਰਨੈਲ ਸ: ਸ਼ਾਮ ਸਿੰਘ ਅਟਾਰੀ ਵਾਲਾ ਦਾ ਸ਼ਹੀਦੀ ਦਿਹਾੜਾ ਰਾਜ ਪੱਧਰੀ ਤੌਰ 'ਤੇ ਮਨਾਇਆ ਜਾਵੇਗਾ, ਪਰ ਪੰਜਾਬ ਸਰਕਾਰ ਵਲੋਂ ਇਸ ਸੰਬੰਧੀ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ | ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਹਰ ਸਾਲ ਇਸ ਸੰਬੰਧੀ ਸਰਕਾਰੀ ਦਫਤਰਾਂ ਦੇ ਚੱਕਰ ਕੱਢਣੇ ਪੈਂਦੇ ਹਨ, ਜਿਸ ਨਾਲ ਸ਼ਹੀਦਾਂ ਦਾ ਅਪਮਾਨ ਹੁੰਦਾ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਸ਼ਹੀਦੀ ਦਿਹਾੜੇ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਗਜ਼ਟ ਵਿਚ ਦਰਜ਼ ਕੀਤਾ ਜਾਵੇ, ਜਿਸ ਨਾਲ ਪੱਕੇ ਤੌਰ 'ਤੇ ਇਸ ਸਮਾਗਮ ਨੂੰ ਰਾਜ ਪੱਧਰੀ ਤੌਰ 'ਤੇ ਮਨਾਇਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੀ ਜ਼ਮਾਨਤ ਹੋਣ ਦੀ ਖੁਸ਼ੀ 'ਚ ਅਕਾਲੀ ਵਰਕਰਾਂ ਨੇ ਲੱਡੂ ਵੰਡੇ <br/> ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਮਜੀਠੀਆ ਨੂੰ ਮਿਲੀ ਵੱਡੀ ਰਾਹਤ 'ਤੇ ਮਜੀਠਾ 'ਚ ਸਮਰਥਕਾਂ ਲੱਡੂ ਵੰਡੇ <br/>
Ad Position 24