23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮਜੀਠੀਆ ਦੀ ਜ਼ਮਾਨਤ ਹੋਣ ਦੀ ਖੁਸ਼ੀ 'ਚ ਅਕਾਲੀ ਵਰਕਰਾਂ ਨੇ ਲੱਡੂ ਵੰਡੇ <br/>

Ad Position 21
No active advertisement
ਅਜੀਤ ਡੈਸਕ 03-02-2026
ਚੇਤਨਪੁਰਾ, 2 ਫਰਵਰੀ (ਸ਼ਰਨਜੀਤ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜ਼ਮਾਨਤ ਹੋਣ ਦੀ ਖ਼ਬਰ ਮਿਲਣ ਉਪਰੰਤ ਅਕਾਲੀ ਵਰਕਰਾਂ ਵਿਚ ਵੱਡੇ ਪੱਧਰ 'ਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਦਬੁਰਜੀ ਅਤੇ ਹੋਰ ਵੱਖ-ਵੱਖ ਥਾੲੀਂ ਅਕਾਲੀ ਵਰਕਰਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਹੋਣ ਦੀ ਖ਼ਬਰ ਮਿਲਣ 'ਤੇ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ ਅਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਗਿਆ ਅਤੇ ਕਿਹਾ ਹੈ ਕਿ ਸੱਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ | ਇਸ ਮੌਕੇ ਅਕਾਲੀ ਵਰਕਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਾਕਮ ਧਿਰ ਵਲੋਂ ਆਪਣੇ ਸਿਆਸੀ ਵਿਰੋਧੀਆਂ ਨੂੰ ਦਬਾਉਣ ਲਈ ਸੱਤਾ ਦੀ ਪਾਵਰ ਦੀ ਦੁਰਵਰਤੋਂ ਕੀਤੀ ਗਈ ਹੈ, ਜਿਸ ਦਾ ਖਮਿਆਜ਼ਾ ਇਸ ਨੂੰ ਭੁਗਤਣਾ ਪਵੇਗਾ | ਆਗੂਆਂ ਨੇ ਕਿਹਾ ਕਿ ਹਾਕਮ ਧਿਰ ਦੀਆਂ ਵਧੀਕੀਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਕਦੇ ਵੀ ਦਬਾਅ ਨਹੀਂ ਸਕਦੀਆਂ | ਉਨ੍ਹਾਂ ਕਿਹਾ ਕਿ ਹਾਕਮ ਧਿਰ ਵਲੋਂ ਅਕਾਲੀ ਵਰਕਰਾਂ ਨਾਲ ਵੱਡੇ ਪੱਧਰ ਤੇ ਵਧੀਕੀਆਂ ਕਰਨ ਦੇ ਬਾਵਜੂਦ ਵੀ ਅਕਾਲੀ ਵਰਕਰਾਂ ਦੇ ਹੌਂਸਲੇ ਹਮੇਸ਼ਾ ਬੁਲੰਦ ਰਹੇ ਹਨ ਤੇ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਅਡੋਲ ਖੜੇ ਰਹੇ ਹਨ | ਇਸ ਮੌਕੇ ਸੀਨੀਅਰ ਅਕਾਲੀ ਆਗੂ ਤਲਵਿੰਦਰ ਸਿੰਘ ਸਰਕਾਰੀਆ, ਜਸਵੰਤ ਸਿੰਘ ਸਰਕਾਰੀਆ, ਬਲਵਿੰਦਰ ਸਿੰਘ ਸਰਕਾਰੀਆ, ਅਵਤਾਰ ਸਿੰਘ, ਸਤਪਾਲ ਸਿੰਘ ਗੋਲਡੀ ਦਬੁਰਜੀ, ਮਨਜੀਤ ਸਿੰਘ ਸਰਕਾਰੀਆ, ਰਣਵੀਰ ਸਿੰਘ, ਮਨਜੋਤ ਸਿੰਘ ਸਰਕਾਰੀਆ, ਬਲਜੀਤ ਸਿੰਘ, ਕਰਨਵੀਰ ਸਿੰਘ ਸਰਕਾਰੀਆ, ਗੁਰਮੀਤ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਜਟ ਵਿਚ ਪੈਨਸ਼ਨਰਾਂ, ਮੁਲਾਜ਼ਮਾਂ ਤੇ ਲੋਕਾਂ ਲਈ ਕੁਝ ਵੀ ਨਹੀਂ- ਕੋਹਲੀ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਜਰਨੈਲ ਸ਼ਾਮ ਸਿੰਘ ਅਟਾਰੀ ਵਾਲੇ ਦਾ ਸ਼ਹੀਦੀ ਦਿਹਾੜਾ ਰਾਜ ਪੱਧਰ 'ਤੇ ਮਨਾਇਆ ਜਾਵੇ : ਹਰਪ੍ਰੀਤ ਸਿੰਘ...
Ad Position 24