23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਬਲਾਕ ਭਿੱਖੀਵਿੰਡ ਦੀਆਂ ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ ਦਾ ਦੂਜਾ ਬੈਚ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 03-02-2026
ਤਰਨ ਤਾਰਨ, 2 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਧੀਨ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਯੋਜਨਾ ਤਹਿਤ ਪੋਸ਼ਣ ਵੀ, ਪੜ੍ਹਾਈ ਵੀ ਮੁਹਿੰਮ ਦੇ ਅਧੀਨ ਆਂਗਣਵਾੜੀ ਵਰਕਰਾਂ ਲਈ ਟਾਇਰ ਟੂ (ਫੇਸ-ਟੂ ) ਟ੍ਰੇਨਿੰਗ ਦੇ ਦੂਜੇ ਬੈਚ ਦੀ ਅੱਜ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੁਲ ਅਰੋੜਾ ਨੇ ਦੱਸਿਆ ਕਿ ਬਲਾਕ ਭਿੱਖੀਵਿੰਡ ਦੇ ਆਂਗਣਵਾੜੀ ਵਰਕਰਾਂ ਲਈ ਦੂਜੇ ਬੈਚ ਦੀ ਤਿੰਨ ਦਿਨਾਂ ਟ੍ਰੇਨਿੰਗ ਅੱਜ ਤੋਂ ਸ਼ੁਰੂ ਹੋਈ ਹੈ | ਇਸ ਮੌਕੇ ਗਗਨਦੀਪ ਸਿੰਘ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਤਰਨ ਤਾਰਨ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ ਅਤੇ ਉਨ੍ਹਾਂ ਵਲੋਂ ਆਂਗਣਵਾੜੀ ਵਰਕਰਾਂ ਨੂੰ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਅਤੇ ਪੋਸ਼ਣ ਨਾਲ ਸੰਬੰਧਿਤ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪ੍ਰੇਰਿਤ ਕੀਤਾ ਗਿਆ | ਟ੍ਰੇਨਿੰਗ ਦੌਰਾਨ ਵਰਕਰਾਂ ਨੂੰ ਬੱਚਿਆਂ ਦੀ ਸਮੁੱਚੀ ਵਿਕਾਸੀ ਪ੍ਰਕਿਰਿਆ, ਪੋਸ਼ਣ, ਸਿਹਤ, ਸ਼ੁਰੂਆਤੀ ਬਚਪਨ ਸਿੱਖਿਆ ਅਤੇ ਸਰਗਰਮੀ ਆਧਾਰਿਤ ਸਿੱਖਿਆ ਸੰਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ | ਟ੍ਰੇਨਿੰਗ ਵਿਚ 3 ਤੋਂ 6 ਸਾਲ ਦੇ ਬੱਚਿਆਂ ਲਈ ਖੇਡ-ਅਧਾਰਿਤ (ਪਲੇਅ ਵੇਅ) ਸਿੱਖਣ ਵਿਧੀਆਂ ਉੱਤੇ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਅਧੀਨ ਭਾਸ਼ਾ ਵਿਕਾਸ, ਬੌਧਿਕ ਵਿਕਾਸ, ਰਚਨਾਤਮਕ ਵਿਕਾਸ, ਸਰੀਰਕ ਵਿਕਾਸ ਅਤੇ ਸੱਭਿਆਚਾਰਕ ਵਿਕਾਸ ਨਾਲ ਸੰਬੰਧਿਤ ਵੱਖ-ਵੱਖ ਗਤੀ-ਵਿਧੀਆਂ ਸ਼ਾਮਿਲ ਹਨ | ਇਸ ਮੌਕੇ 'ਪ੍ਰਥਮ ਐਜੂਕੇਸ਼ਨ ਫਾਊਾਡੇਸ਼ਨ' ਦੀ ਟੀਮ ਵਲੋਂ ਆਂਗਣਵਾੜੀ ਵਰਕਰਾਂ ਨੂੰ ਖੇਡ-ਅਧਾਰਿਤ ਅਤੇ ਸਰਗਰਮੀ ਆਧਾਰਿਤ ਸਿੱਖਿਆ ਸੰਬੰਧੀ ਵਿਹਾਰਕ ਡੈਮੋਨਸਟ੍ਰੇਸ਼ਨ ਦਿੱਤੀ ਜਾ ਰਹੀ ਹੈ | ਪ੍ਰਥਮ ਟੀਮ ਵਿਚ ਪ੍ਰਭਦੀਪ ਕੌਰ ਜ਼ਿਲ੍ਹਾ ਕੋਆਰਡੀਨੇਟਰ ਤਰਨ ਤਾਰਨ, ਸਾਹਿਲਪ੍ਰੀਤ ਕੌਰ ਅਸਿਸਟੈਂਟ ਜ਼ਿਲ੍ਹਾ ਕੋਆਰਡੀਨੇਟਰ ਤਰਨ ਤਾਰਨ ਅਤੇ ਨਵਦੀਪ ਕੌਰ ਅਸਿਸਟੈਂਟ ਜ਼ਿਲ੍ਹਾ ਕੁਆਰਡੀਨੇਟਰ ਅੰਮਿ੍ਤਸਰ) ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਟ੍ਰੇਨਿੰਗ ਗੁਰਵੇਲ ਸਿੰਘ ਜ਼ਿਲ੍ਹਾ ਕੁਆਰਡੀਨੇਟਰ ਪੋਸ਼ਣ ਅਤੇ ਹਰਚੰਦ ਬਲਾਕ ਕੋਆਰਡੀਨੇਟਰ ਪੋਸ਼ਣ ਦੀ ਅਗਵਾਈ ਹੇਠ ਸੁਚੱਜੇ ਢੰਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਦੌਰਾਨ ਸੁਨੀਤਾ ਸੁਪਰਵਾਈਜ਼ਰ ਬਲਾਕ ਭਿੱਖੀਵਿੰਡ ਅਤੇ ਮਨਜੀਤ ਕੌਰ ਸੁਪਰਵਾਈਜ਼ਰ ਬਲਾਕ ਵਲਟੋਹਾ ਵਲੋਂ ਵੀ ਟ੍ਰੇਨਿੰਗ ਦੌਰਾਨ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਬਲਬੀਰ ਸਿੰਘ ਸ਼ਾਹ ਸਰਪੰਚ ਦੀ ਯਾਦ 'ਚ ਤੀਸਰੇ ਖੂਨਦਾਨ ਕੈਂਪ ਦਾ ਸਾਬਕਾ ਵਿਧਾਇਕ ਸਿੱਕੀ ਵਲੋਂ ਉਦਘਾਟਨ <br/> ਅਗਲੀ ਖ਼ਬਰ ਬਾਬਾ ਬਿਧੀ ਚੰਦ ਜੀ ਦਾ ਸਾਲਾਨਾ ਜੋੜ ਮੇਲਾ ਮਨਾਉਣ ਲਈ ਦਲ ਪੰਥ ਯੂ. ਪੀ. ਲਈ ਰਵਾਨਾ <br/>
Ad Position 24