ਮੱਤੇਵਾਲ, 2 ਫਰਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਨੇਤਾ ਵਿਰੋਧੀ ਧਿਰ ਰਾਹੁਲ ਗਾਂਧੀ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਮਨਰੇਗਾ ਵਿਚ ਕੀਤੀਆਂ ਗਈਆਂ ਤਬਦੀਲੀਆਂ ਨੂੰ ਲੈਕੇ ਵਿੱਢੀ ਗਈ ਦੇਸ਼ ਵਿਆਪੀ ਮੁਹਿੰਮ ਵਿਚ ਮਨਰੇਗਾ ਬਚਾਓ ਸੰਗਰਾਮ ਸੰਬੰਧੀ 6 ਫਰਵਰੀ ਨੂੰ ਦਾਣਾ ਮੰਡੀ ਜੰਡਿਆਲਾ ਵਿਚ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੀ ਅਗਵਾਈ ਵਿਚ ਕਰਵਾਈ ਜਾ ਰਹੀ ਰੈਲੀ ਵਿਚ ਹਲਕਾ ਮਜੀਠਾ ਵਿਚੋਂ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਸ਼ਮੂਲੀਅਤ ਕਰਾਂਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਨ ਉਪਰੰਤ ਮੱਤੇਵਾਲ ਰੰਧਾਵਾ ਸਵੀਟਸ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਚੇਅਰਮੈਨ ਬਲਾਕ ਸੰਮਤੀ ਗੁਰਮੀਤ ਸਿੰਘ ਭੀਲੋਵਾਲ ਨੇ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦਾ ਗਰੀਬ ਤੇ ਮਜ਼ਦੂਰ ਵਿਰੋਧੀ ਅਸਲੀ ਚਿਹਰਾ ਬੇਨਕਾਬ ਹੋ ਗਿਆ ਕਿ ਇਹ ਸਰਕਾਰ ਗਰੀਬ ਦੀ ਨਹੀਂ ਬਲਕਿ ਵੱਡੇ ਅਰਬਾਂ ਪੱਤੀ ਤੇ ਕਾਰਪੋਰੇਟ ਘਰਾਣਿਆਂ ਦੀ ਹੈ, ਇਸ ਬਾਰੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਪੰਜਾਬ ਵਿਚ ਹੋ ਰਹੀਆਂ ਮਨਰੇਗਾ ਬਚਾਓ ਸੰਗਰਾਮ ਰੈਲੀਆਂ ਨੇ ਜਿੱਥੇ ਕੇਂਦਰ ਸਰਕਾਰ ਦੀ ਨੀਂਦ ਹਰਾਮ ਕੀਤੀ ਹੋਈ ਹੈ ਉਥੇ ਪੰਜਾਬ ਦੀ ਭਗਵੰਤ ਮਾਨ ਦੀ ਇਸ ਸੰਬੰਧੀ ਚੁੱਪੀ ਵੀ ਕਈ ਸ਼ੰਕਾਵਾਂ ਖੜ੍ਹੀਆਂ ਕਰ ਰਹੀ ਹੈ ਕਿਉਂਕਿ ਇਸ ਸਰਕਾਰ ਦਾ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਚੁੱਪ ਰਹਿਣਾ ਤੇ ਜਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਫੇਰੀ ਤੇ ਕੱਲ ਆਏ ਸਨ ਤਾਂ ਬਤੌਰ ਸੂਬੇ ਦਾ ਮੁਖੀਆ ਹੋਣ ਦੇ ਨਾਤੇ ਇਸ ਵੱਡੀ ਗਰੀਬ ਵਰਗ ਦੀ ਮੰਗ ਸੰਬੰਧੀ ਆਪ ਖੁਦ ਜਾਂ ਮੀਡੀਆ ਰਾਹੀਂ ਲੋਕਾਂ ਦੀਆਂ ਭਾਵਨਾਵਾਂ ਤੋਂ ਜਾਣੰੂ ਕਰਵਾਇਆ ਜਾ ਸਕਦਾ ਸੀ ਪਰ ਇਸ ਵਿਚ ਕਿਤੇ ਨਾ ਕਿਤੇ ਦਾਲ ਵਿਚ ਕਾਲਾ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ | ਇਸ ਮੌਕੇ ਮਨਜਿੰਦਰ ਸਿੰਘ ਰੰਧਾਵਾ ਖਿੱਦੋਵਾਲੀ ਤੇ ਸਾਬਕਾ ਸਰਪੰਚ ਗੁਰਿੰਦਰ ਸਿੰਘ ਫੱਤੂਭੀਲਾ ਵੀ ਨਾਲ ਸਨ |